ਮੁੱਖ ਖਬਰਾਂ

ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦੀ ਚੈਕਿੰਗ ਲਈ ਕਪੂਰਥਲਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ

By Shanker Badra -- November 12, 2021 10:11 am -- Updated:Feb 15, 2021

ਫਗਵਾੜਾ : ਪਾਬੰਦੀਸ਼ੁਦਾ ਦਵਾਈਆਂ ਟਰਾਮਾਡੋਲ, ਟੇਪੈਂਟਾਡੋਲ ਅਤੇ ਐਟੀਜ਼ੋਲਮ ਦੀ ਗੈਰ-ਕਾਨੂੰਨੀ ਵਿਕਰੀ 'ਤੇ ਨਕੇਲ ਕੱਸਣ ਲਈ ਕਪੂਰਥਲਾ ਪੁਲਿਸ ਨੇ ਇਸ ਖਤਰੇ ਦਾ ਸਫਾਇਆ ਕਰਨ ਲਈ ਵਿਆਪਕ ਰਣਨੀਤੀ ਉਲੀਕੀ ਹੈ ਅਤੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੀਨੀਅਰ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ।

ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦੀ ਚੈਕਿੰਗ ਲਈ ਕਪੂਰਥਲਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ

ਉਨ੍ਹਾਂ ਨੂੰ ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਤੇ ਤਿੱਖੀ ਨਜ਼ਰ ਰੱਖਣ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਕੈਮਿਸਟਾਂ ਦੀਆਂ ਦੁਕਾਨਾਂ ਦੇ ਲਾਇਸੈਂਸਾਂ ਦੀ ਕਰਾਸ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਟੀਮਾਂ ਕੈਮਿਸਟਾਂ ਨਾਲ ਮੀਟਿੰਗਾਂ ਕਰਨਗੀਆਂ ਅਤੇ ਡਾਕਟਰੀ ਮਾਹਿਰਾਂ ਦੀ ਪਰਚੀ ਤੋਂ ਬਿਨਾਂ ਟਰਾਮਾਡੋਲ ਵਰਗੀਆਂ ਦਵਾਈਆਂ ਨਾ ਵੇਚਣ ਦੀ ਹਦਾਇਤ ਕੀਤੀ ਗਈ ਹੈ।

ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦੀ ਚੈਕਿੰਗ ਲਈ ਕਪੂਰਥਲਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ

ਉਸਨੇ ਅੱਗੇ ਕਿਹਾ ਕਿ ਟ੍ਰਾਮਾਡੋਲ ਗੋਲੀ ਇੱਕ 'ਸ਼ਡਿਊਲ ਐਚ' ਦਵਾਈ ਹੈ ਅਤੇ ਇੱਕ ਦਰਦ ਨਿਵਾਰਕ ਦੇ ਤੌਰ 'ਤੇ ਵਰਤੀ ਜਾਂਦੀ ਹੈ ਅਤੇ ਸਿਰਫ ਨੁਸਖ਼ੇ 'ਤੇ ਵੇਚੀ ਜਾ ਸਕਦੀ ਹੈ ਪਰ ਕਾਲੀਆਂ ਭੇਡਾਂ ਦੁਆਰਾ ਇਸਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਦਵਾਈਆਂ ਦੀ ਵਿਕਰੀ-ਖਰੀਦ ਦੇ ਸਟਾਕ ਰਜਿਸਟਰ ਨੂੰ ਸੰਭਾਲ ਕੇ ਰੱਖਣ।

ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦੀ ਚੈਕਿੰਗ ਲਈ ਕਪੂਰਥਲਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ

ਇਸ ਦੌਰਾਨ ਕੈਮਿਸਟ ਸਟੋਰ ਮਾਲਕਾਂ ਨੇ ਕਪੂਰਥਲਾ ਪੁਲਿਸ ਨੂੰ ਭਰੋਸਾ ਦਿਵਾਇਆ ਕਿ ਉਹ ਕਿਸੇ ਵੀ ਕਿਸਮ ਦੀ ਢਿੱਲਮੱਠ ਨਹੀਂ ਕਰਨਗੇ ਅਤੇ ਮਾਰਕੀਟ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਵੇਚੀ ਜਾ ਰਹੀ ਦਵਾਈ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇਗਾ। ਐਸ.ਐਸ.ਪੀ. ਨੇ ਕਿਹਾ ਕਿ ਕਪੂਰਥਲਾ ਪੁਲਿਸ ਸੂਬੇ ਵਿੱਚੋਂ ਨਸ਼ਾਖੋਰੀ ਦਾ ਸਫਾਇਆ ਕਰਨ ਲਈ ਵਚਨਬੱਧ ਹੈ ਅਤੇ ਨਸ਼ਾ ਮੁਕਤ ਸਮਾਜ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
-PTCNews