Wed, Apr 24, 2024
Whatsapp

ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਭਗਤ ਪੂਰਨ ਸਿੰਘ ਵੱਲੋਂ ਵਿਸ਼ੇਸ਼ ਪ੍ਰੈਸ ਕਾਨਫਰੰਸ

Written by  Jasmeet Singh -- June 03rd 2022 04:51 PM -- Updated: June 03rd 2022 05:01 PM
ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਭਗਤ ਪੂਰਨ ਸਿੰਘ ਵੱਲੋਂ ਵਿਸ਼ੇਸ਼ ਪ੍ਰੈਸ ਕਾਨਫਰੰਸ

ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਭਗਤ ਪੂਰਨ ਸਿੰਘ ਵੱਲੋਂ ਵਿਸ਼ੇਸ਼ ਪ੍ਰੈਸ ਕਾਨਫਰੰਸ

ਸ੍ਰੀ ਅੰਮ੍ਰਿਤਸਰ ਸਾਹਿਬ, 3 ਜੂਨ: ਅੱਜ ਆਲ ਇੰਡੀਆ ਪਿੰਗਲਵਾੜਾ ਅੰਮ੍ਰਿਤਸਰ ਭਗਤ ਪੂਰਨ ਸਿੰਘ ਚੈਰੀਟੇਬਲ ਸੁਸਾਇਟੀ ਦੀ ਆਗੂ ਡਾ. ਇੰਦਰਜੀਤ ਕੌਰ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿਚ ਭਗਤ ਪੂਰਨ ਸਿੰਘ ਦਾ 118ਵਾਂ ਜਨਮ ਦਿਹਾੜਾ ਵਿਸ਼ਵ-ਵਾਤਾਵਰਣ ਦਿਵਸ ਨੂੰ ਸਮਰਪਿਤ ਕੀਤਾ ਗਿਆ। ਇਹ ਵੀ ਪੜ੍ਹੋ: ਬੁੜੈਲ ਜੇਲ੍ਹ 'ਚ ਕੈਦ ਲਾਰੈਂਸ ਬਿਸ਼ਨੋਈ ਦੇ ਕਰਿੰਦੇ ਤੋਂ ਮਿਲਿਆ ਮੋਬਾਇਲ ਬੀਬੀ ਇੰਦਰਜੀਤ ਕੌਰ ਵੱਲੋਂ 4 ਅਤੇ 5 ਜੂਨ 2022 ਦੇ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਉਨ੍ਹਾਂ ਕਿਹਾ ਕਿ 4 ਜੂਨ 2022 ਸਵੇਰੇ 09:00 ਵਜੇ ਦਿਨ ਸ਼ਨੀਵਾਰ ਨੂੰ ਮੁੱਖ ਦਫਤਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਹਿਜ ਪਾਠ ਦਾ ਭੋਗ ਪਾਇਆ ਜਾਵੇਗਾ। ਉਪਰੰਤ ਪਿੰਗਲਵਾੜਾ ਬੱਚਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ ਅਤੇ ਸਕੂਲੀ ਬਚਿਆਂ ਵੱਲੋਂ ਭਗਤ ਜੀ ਦੇ ਜੀਵਨ ਦੇ ਵੱਖ ਵੱਖ ਪਹਿਲੂਆਂ ਉਤੇ ਕਵਿਤਾਵਾਂ ਅਤੇ ਲੈਕਚਰਾਂ ਰਾਹੀਂ ਚਾਨਣਾ ਪਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ 05 ਜੂਨ 2022 ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਗੁਰੂ ਨਾਨਕ ਭਵਨ, ਅੰਮ੍ਰਿਤਸਰ ਦੇ ਸਮਾਗਮ ਵਿਚ ਭਗਤ ਪੂਰਨ ਸਿੰਘ ਜੀ ਦੇ ਮਨੁੱਖਤਾ ਅਤੇ ਵਾਤਾਵਰਨ ਸੰਬੰਧੀ ਕੀਤੇ ਕਾਰਜਾਂ ਨੂੰ ਸਹੀ ਅਰਥਾਂ ਵਿੱਚ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ ਅਤੇ ਵਾਤਾਵਰਨ ਬਚਾਉਣ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇਗਾ। ਇਸ ਪ੍ਰੋਗਰਾਮ ਵਿਚ ਮਹਾਨ ਸ਼ਖਸੀਅਤਾਂ ਅਤੇ ਉੱਘੇ ਵਾਤਾਵਰਣ ਪ੍ਰੇਮੀ ਕੁਲਤਾਰ ਸਿੰਘ ਸੰਧਵਾਂ (ਸਪੀਕਰ ਪੰਜਾਬ ਵਿਧਾਨ ਸਭਾ), ਸੰਤ ਬਲਬੀਰ ਸਿੰਘ ਸੀਚੇਵਾਲ, ਕਾਹਨ ਸਿੰਘ ਪੰਨੂੰ (ਰਿਟਾਇਰਡ ਆਈ. ਏ. ਐੱਸ), ਬਾਬਾ ਸੇਵਾ ਸਿੰਘ ਆਦਿ ਉਚੇਚੇ ਤੌਰ ਤੇ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਬੋਰਡਾਂ, ਬੈਨਰਾਂ ਅਤੇ ਵਾਤਾਵਰਣ ਪ੍ਰੇਮੀਆਂ ਦੇ ਲੈਕਚਰਾਂ ਦਵਾਰਾ ਭਗਤ ਪੂਰਨ ਸਿੰਘ ਜੀ ਦੇ ਵਾਤਾਵਰਣ ਪ੍ਰਤੀ ਕੀਤੇ ਕਾਰਜਾਂ ਨੂੰ ਉਜਾਗਰ ਕੀਤਾ ਜਾਵੇਗਾ। ਇਸ ਦੇ ਨਾਲ ਉਨ੍ਹਾਂ ਵੱਲੋਂ ਵਾਤਾਵਰਣ ਪ੍ਰਤੀ 1925 ਤੋਂ ਸਮੂੰਹ ਮਨੁੱਖਤਾ ਨੂੰ ਜਾਗਰੂਕ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਵੀ ਦਿੱਤੀ ਜਾਵੇਗੀ। ਇਹ ਵੀ ਪੜ੍ਹੋ: ਕੇਂਦਰ ਵੱਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਾ ਐਲਾਨ ਉਥੇ ਹੀ ਭਗਤ ਪੂਰਨ ਸਿੰਘ ਪਿੰਗਲਵਾੜਾ ਦੀ ਆਗੂ ਡਾ. ਇੰਦਰਜੀਤ ਕੌਰ ਨੇ ਭਾਵੁਕ ਹੁੰਦੇ ਹੋਏ ਕਿਹਾ ਕਿ ਅੱਜ ਪੰਜਾਬ ਵਿਚ ਪਾਣੀ ਦਾ ਪੱਧਰ ਬਹੁਤ ਹੇਠਾਂ ਜਾ ਚੁੱਕਿਆ ਹੈ ਅਤੇ ਇਹ ਪਾਣੀ ਕੁਝ ਕੁ ਸਾਲਾਂ ਵਾਸਤੇ ਹੀ ਹੈ। ਸਾਡੇ ਕੋਲ ਆਉਣ ਵਾਲੀ ਨਵੀਂ ਪੀੜ੍ਹੀ ਨੂੰ ਦੇਣ ਵਾਸਤੇ ਕੋਈ ਜਵਾਬ ਨਹੀਂ ਕਿ ਅਸੀਂ ਪਾਣੀ, ਪਵਨ ਅਤੇ ਧਰਤੀ ਦੀ ਬਰਬਾਦੀ ਕਿਉਂ ਕੀਤੀ ਇਸ ਮੌਕੇ ਡਾ. ਇੰਦਰਜੀਤ ਕੌਰ ਨੇ ਸਭ ਨੂੰ ਬੇਨਤੀ ਕੀਤੀ ਕਿ ਪੂਰੇ ਪ੍ਰੋਗਰਾਮਾਂ ਨੂੰ ਟੀ.ਵੀ. ਅਤੇ ਅਖਬਾਰਾਂ ਰਾਹੀਂ ਸਾਰੇ ਸੰਸਾਰ ਵਿਚ ਪਹੁੰਚਾਇਆ ਜਾਵੇ ਤਾਂ ਕਿ ਭਗਤ ਪੂਰਨ ਸਿੰਘ ਜੀ ਨੂੰ ਸਹੀ ਅਰਥਾਂ ਵਿਚ ਸੱਚੀ ਸ਼ਰਧਾਂਜਲੀ ਦਿੱਤੀ ਜਾਵੇ। -PTC News


Top News view more...

Latest News view more...