ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਭਲਕੇ ਹੋਵੇਗਾ

By Shanker Badra - September 02, 2021 7:09 pm

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 3 ਸਤੰਬਰ 2021 ਨੂੰ ਯਾਨੀ ਭਲਕੇ ਬੁਲਾਇਆ ਗਿਆ ਹੈ। ਇਸ ਵਿਸ਼ੇਸ਼ ਸੈਸ਼ਨ ’ਚ ਸ਼ਾਮਿਲ ਹੋਣ ਲਈ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਮੈਂਬਰਾਂ ਨੂੰ ਕੱਲ੍ਹ ਸਵੇਰੇ 9:30 ਵਜੇ ਵਿਧਾਨ ਸਭਾ ਵਿੱਚ ਹਾਜ਼ਰ ਹੋਣ ਦੀ ਹਿਦਾਇਤ ਵਿਪ੍ਹ ਜਾਰੀ ਕਰ ਦਿੱਤੀ ਗਈ ਹੈ।ਇਹ ਵਿਪ੍ਹ ਚੀਫ ਵਿਪ੍ਹ ਹਰਦਿਆਲ ਸਿੰਘ ਕੰਬੋਜ ਵਲੋਂ ਜਾਰੀ ਕੀਤੀ ਗਈ ਹੈ।

ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਭਲਕੇ ਹੋਵੇਗਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ ਦੀ ਬੀਤੇ ਦਿਨੀਂ ਹੋਈ ਮੀਟਿੰਗ ’ਚ ਇਹ ਫ਼ੈਸਲਾ ਲਿਆ ਗਿਆ ਸੀ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਕ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ।

ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਭਲਕੇ ਹੋਵੇਗਾ

ਇਸ ਵਿੱਚ ਕੋਈ ਵੀ ਸਵਾਲ ਜਵਾਬ ਨਹੀਂ ਹੋਵੇਗਾ। ਇਸ ਸਬੰਧੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਉਪ ਰਾਸ਼ਟਰਪਤੀ ਨੂੰ ਸੱਦਾ ਭੇਜਿਆ ਗਿਆ ਸੀ। ਫ਼ਿਲਹਾਲ ਉਨ੍ਹਾਂ ਦੀ ਕੋਈ ਵੀ ਕਨਫਰਮੇਸ਼ਨ ਨਹੀਂ ਹੋਈ। ਸਰਕਾਰੀ ਬੁਲਾਰੇ ਮੁਤਾਬਕ ਸੈਸ਼ਨ 10 ਵਜੇ ਸਵੇਰੇ ਸ਼ੋਕ ਮਤਿਆਂ ਨਾਲ ਸ਼ੁਰੂ ਹੋਵੇਗਾ।

ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਭਲਕੇ ਹੋਵੇਗਾ

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਤੋਂ ਬਾਅਦ ਵਿਧਾਨ ਸਭਾ ਦਾ ਪੂਰਨ ਇਜਲਾਸ ਹੋਣਾ ਚਾਹੀਦਾ ਹੈ, ਜਿਸ ਵਿਚ ਪੰਜਾਬ ਦੇ ਭਖਦੇ ਮਸਲਿਆਂ ਬਾਰੇ ਚਰਚਾ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕਾਂਗਰਸ ਸਰਕਾਰ ਲੋਕਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ। ਉਹਨਾਂ ਨੇ ਇਸ ਗੱਲ ’ਤੇ ਵੀ ਹੈਰਾਨੀ ਪ੍ਰਗਟ ਕੀਤੀ ਕਿ ਕਾਂਗਰਸ ਪਾਰਟੀ ਨੇ ਵਿਸ਼ੇਸ਼ ਇਜਲਾਸ ਦੌਰਾਨ ਹਾਜ਼ਰ ਹੋਣ ਲਈ ਆਪਣੇ ਵਿਧਾਇਕਾਂ ਨੁੰ ਵਿਪ੍ਹ ਜਾਰੀ ਕੀਤੀ ਹੈ।

ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਭਲਕੇ ਹੋਵੇਗਾ

ਉਹਨਾਂ ਕਿਹਾ ਕਿ ਇਹ ਇਜਲਾਸ ਪ੍ਰਦੇਸ਼ ਕਾਂਗਰਸ ਨਵਜੋਤ ਸਿੱਧੂ ਅਤੇ ਉਹਨਾਂ ਦੇ ਸਮਰਥਕਾਂ ਲਈ ਮੁੱਖ ਮੰਤਰੀ ਦੇ ਖਿਲਾਫ ਬੇਵਿਸਾਹੀ ਮਤਾ ਲਿਆਉਣ ਦਾ ਚੰਗਾ ਮੌਕਾ ਸੀ। ਉਹਨਾਂ ਕਿਹਾ ਕਿ ਉਹ ਲੋਕਾਂ ਨੂੰ ਮੁਰਖ ਬਣਾਉਣ ਦੀ ਥਾਂ ਅਜਿਹਾ ਕਰਨ। ਉਹਨਾਂ ਇਹ ਵੀ ਮੰਗ ਕੀਤੀ ਕਿ ਇਸ ਸੈਸ਼ਨ ਨੂੁੰ ਵਧਾਇਆ ਜਾਵੇ ਅਤੇ ਇਸ ਵਿਚ ਤਿੰਨ ਖੇਤੀ ਕਾਨੁੰਨ ਰੱਣ ਕਰਨ ਅਤੇ ਕਿਸਾਨਾਂ, ਨੌਜਵਾਨਾਂ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੀਆਂ ਮੁਸ਼ਕਿਲਾਂ ’ਤੇ ਚਰਚਾ ਹੋਣੀ ਚਾਹੀਦੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਐਨ ਕੇ ਸ਼ਰਮਾ ਵੀ ਹਾਜ਼ਰ ਸਨ।
-PTCNews

adv-img
adv-img