Mon, May 13, 2024
Whatsapp

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ

Written by  Pardeep Singh -- April 01st 2022 08:54 AM
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ

ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਣ ਜਾ ਰਿਹਾ ਹੈ। ਇਸ ਬਾਰੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ ਸਰਕਾਰ ਦੀ ਸਿਫਾਰਿਸ਼ 'ਤੇ ਮੈਂ 16ਵੀਂ ਪੰਜਾਬ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਦੁਬਾਰਾ ਸ਼ੁਰੂ ਕਰ ਰਿਹਾ ਹਾਂ। ਪੰਜਾਬ ਵਿਧਾਨ ਸਭਾ ਦੇ ਸਾਰੇ ਮਾਨਯੋਗ ਮੈਂਬਰ ਸ਼ੁੱਕਰਵਾਰ, ਭਾਵ 1.4.2022 ਨੂੰ ਸਵੇਰੇ 10.00 ਵਜੇ ਪਹਿਲੇ ਸੈਸ਼ਨ ਦੀ ਵਿਸ਼ੇਸ਼ ਬੈਠਕ ਵਿੱਚ ਹਾਜ਼ਰ ਹੋਣ।


 

ਇੱਕ ਰੋਜ਼ਾ ਵਿਧਾਨ ਸਭਾ ਸੈਸ਼ਨ ਵਿੱਚ ਕਈ ਅਹਿਮ ਫੈਸਲਿਆਂ ’ਤੇ ਵਿਚਾਰ-ਚਰਚਾ ਹੋ ਸਕਦੀ ਹੈ ਅਤੇ ਸਰਕਾਰ ਪਾਸ ਹੋਣ ਲਈ ਬਿੱਲ ਲਿਆ ਸਕਦੀ ਹੈ। ਚੰਡੀਗੜ੍ਹ ਦੇ ਮੁੱਦੇ ਤੋਂ ਇਲਾਵਾ ਸਰਕਾਰ ਵੱਲੋਂ ਹਾਲੀਆ ਵਿੱਚ ਲਏ ਗਏ ਕਈ ਹੋਰ ਵੀ ਫੈਸਲਿਆਂ ਉੱਪਰ ਚਰਚਾ ਹੋ ਸਕਦੀ ਹੈ। ਤੁਹਾਨੂੰ ਇਕ ਗੱਲ ਦੱਸ ਦੇਈਏ ਕਿ 1966 ਤੋਂ ਪਹਿਲਾ ਚੰਡੀਗੜ੍ਹ ਵਿੱਚ ਸੈਂਟਰ ਸਰਵਿਸ ਨਿਯਮ ਲਾਗੂ ਸਨ। 1966 ਵਿੱਚ ਜਦੋਂ ਪੰਜਾਬੀ ਸੂਬਾ ਬਣਿਆ ਉਸ ਵਕਤ ਪੰਜਾਬ ਦੇ ਨਿਯਮ ਲਾਗੂ ਹੋ ਗਏ ਸਨ। ਅੱਜ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ। ਇਹ ਵੀ ਪੜ੍ਹੋ:ਮਹਿੰਗਾਈ ਦੀ ਵੱਡੀ ਮਾਰ, ਕਮਰਸ਼ੀਅਲ ਸਿਲੰਡਰ ਦੀ ਕੀਮਤ 250 ਰੁਪਏ ਵਧੀ -PTC News

Top News view more...

Latest News view more...