Fri, Apr 19, 2024
Whatsapp

ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੀ ਟੀਮ ਨੇ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕੀਤਾ ਕਾਬੂ

Written by  Shanker Badra -- November 11th 2019 09:01 AM -- Updated: November 11th 2019 09:02 AM
ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੀ ਟੀਮ ਨੇ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੀ ਟੀਮ ਨੇ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੀ ਟੀਮ ਨੇ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕੀਤਾ ਕਾਬੂ:ਲੁਧਿਆਣਾ :  ਪੰਜਾਬ ਅੰਦਰ ਹੈਰੋਇਨ ਬਰਾਮਦ ਕਰਨ ਦੇ ਹਰ ਰੋਜ਼ ਅਨੇਕਾਂ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ,ਅਜਿਹਾ ਹੀ ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਸਪੈਸ਼ਲ ਟਾਸਕ ਫੋਰਸ  ਲੁਧਿਆਣਾ ਦੀ ਟੀਮ ਨੇ ਇੱਕ ਨਸ਼ਾ ਤਸਕਰ ਨੂੰ 75 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਤਰਨਜੀਤ ਸਿੰਘ ਮਿੰਕੂ ਪੁੱਤਰ ਦਵਿੰਦਰ ਸਿੰਘ ਵਾਸੀ ਜਨਤਾ ਨਗਰ, ਧੂਰੀ (ਸੰਗਰੂਰ )ਨੂੰ ਗ੍ਰਿਫਤਾਰ ਕਰ ਕੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ। [caption id="attachment_358493" align="aligncenter" width="300"]Special Task Force Ludhiana Team Drug Smuggler heroin Including Arrested ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੀ ਟੀਮ ਨੇ ਨਸ਼ਾ ਤਸਕਰ ਨੂੰਹੈਰੋਇਨ ਸਮੇਤ ਕੀਤਾ ਕਾਬੂ[/caption] ਮਿਲੀ ਜਾਣਕਾਰੀ ਅਨੁਸਾਰ ਐੱਸਟੀਐੱਫ ਦੇ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੂੰ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਦੁੱਗਰੀ ਇਲਾਕੇ ਵਿਚ ਇਕ ਵਿਅਕਤੀ ਹੈਰੋਇਨ ਦੀ ਖੇਪ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ। ਜਦੋਂ ਐੱਸਟੀਐੱਫ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੁੱਗਰੀ ਦੇ ਕੋਲ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ ਹੋਈ। [caption id="attachment_358492" align="aligncenter" width="300"]Special Task Force Ludhiana Team Drug Smuggler heroin Including Arrested ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੀ ਟੀਮ ਨੇ ਨਸ਼ਾ ਤਸਕਰ ਨੂੰਹੈਰੋਇਨ ਸਮੇਤ ਕੀਤਾ ਕਾਬੂ[/caption] ਇਸ ਦੌਰਾਨ ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਲਗਭਗ 75 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ। ਦੱਸਿਆ ਜਾਂਦਾ ਹੈ ਕਿ ਦੋਸ਼ੀ ਤਰਨਜੀਤ ਸਿੰਘ ਪਹਿਲਾਂ ਡੀਜੇ. ਦਾ ਕੰਮ ਕਰਦਾ ਸੀ ਤੇ ਬਾਅਦ ਵਿਚ ਹੈਰੋਇਨ ਸਮੱਗਲਿੰਗ ਦਾ ਕੰਮ ਸ਼ੁਰੂ ਕਰ ਦਿੱਤਾ। ਦੋਸ਼ੀ 'ਤੇ ਪਹਿਲਾਂ ਵੀ ਚੋਰੀ ਦਾ ਕੇਸ ਦਰਜ ਹੈ ,ਜਿਸ ਵਿਚ ਉਹ ਜ਼ਮਾਨਤ 'ਤੇ ਬਾਹਰ ਆਇਆ ਹੈ। -PTCNews


Top News view more...

Latest News view more...