ਹੋਰ ਖਬਰਾਂ

ਤੇਜ਼ ਰਫ਼ਤਾਰੀ ਬਣੀ ਦਰਜਨਾਂ ਮਾਸੂਮ ਜ਼ਿੰਦਗੀਆਂ ਦਾ ਕਾਲ,ਕਈ ਵਾਹਨ ਹੋਏ ਚਕਨਾਚੂਰ

By Jagroop Kaur -- December 13, 2020 1:12 pm -- Updated:Feb 15, 2021

ਤਾਮਿਲਨਾਡੂ ਵਿੱਚ ਸ਼ਨੀਵਾਰ ਨੂੰ ਹੋਏ ਭਿਆਨਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਕਈ ਹੋਰ ਲੋਕ ਜ਼ਖਮੀ ਹੋ ਗਏ । ਹਾਦਸਾ ਤਾਮਿਲਨਾਡੂ ਦੇ ਧਰਮਾਪੁਰੀ-ਠੋੱਪੁਰ ਹਾਈਵੇਅ 'ਤੇ ਵਾਪਰਿਆ । ਇੱਥੇ ਇੱਕ ਬੇਕਾਬੂ ਟਰੱਕ ਨੇ ਇੱਕ ਤੋਂ ਬਾਅਦ ਇੱਕ 10 ਵਾਹਨਾਂ ਨੂੰ ਦਰੜਿਆ। ਇਸ ਦੌਰਾਨ ਵੱਖ-ਵੱਖ ਵਾਹਨਾਂ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ 10 ਤੋਂ ਜ਼ਿਆਦਾ ਲੋਕ ਜ਼ਖ਼ਮੀ ਦੱਸੇ ਗਏ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

Tamil nadu road accident

ਹਾਦਸੇ ਤੋਂ ਬਾਅਦ ਟਰੱਕ ਦਾ ਡਰਾਇਵਰ ਟਰੱਕ ਨੂੰ ਸੜਕ 'ਤੇ ਛੱਡ ਕੇ ਫਰਾਰ ਹੋ ਗਿਆ। ਹਾਦਸੇ ਤੋਂ ਬਾਅਦ ਪਹੁੰਚੀ ਪੁਲਸ ਨੇ ਨੁਕਸਾਨੇ ਗਏ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਹਾਈਵੇਅ 'ਤੇ ਵਾਹਨਾਂ ਦੀ ਲੰਮੀ ਲਾਈਨ ਲੱਗ ਗਈ।Tamil Nadu: Five persons died in a road accident in Coimbatore

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਰਾਜਸਥਾਨ ਦੇ ਚਿੱਤੌੜਗੜ੍ਹ ਵਿੱਚ ਵੀ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ 10 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ। ਇਹ ਹਾਦਸਾ ਦੋ ਵਾਹਨਾਂ ਦੀ ਆਹਮੋ-ਸਾਹਮਣੇ ਦੀ ਟੱਕਰ ਹੋਣ ਤੋਂ ਬਾਅਦ ਹੋਇਆ। ਹਾਦਸੇ ਵਿੱਚ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

10 per cent decrease in deaths due to road accidents after new law, says  Nitin Gadkari - The Hindu BusinessLine