Tue, Dec 23, 2025
Whatsapp

ਅੰਮ੍ਰਿਤਸਰ ਹਵਾਈ ਅੱਡੇ 'ਤੇ Spice Jet ਦਾ ਇੱਕ ਕਰਮਚਾਰੀ 1050 ਗ੍ਰਾਮ ਸੋਨੇ ਸਮੇਤ ਗ੍ਰਿਫ਼ਤਾਰ

Reported by:  PTC News Desk  Edited by:  Riya Bawa -- September 17th 2022 07:51 AM -- Updated: September 17th 2022 07:55 AM
ਅੰਮ੍ਰਿਤਸਰ ਹਵਾਈ ਅੱਡੇ 'ਤੇ Spice Jet ਦਾ ਇੱਕ ਕਰਮਚਾਰੀ 1050 ਗ੍ਰਾਮ ਸੋਨੇ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ ਹਵਾਈ ਅੱਡੇ 'ਤੇ Spice Jet ਦਾ ਇੱਕ ਕਰਮਚਾਰੀ 1050 ਗ੍ਰਾਮ ਸੋਨੇ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ:  ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਏਅਰ ਇੰਟੈਲੀਜੈਂਸ ਵਿੰਗ ਦੇ ਅਧਿਕਾਰੀਆਂ ਨੇ ਸਪਾਈਸਜੈੱਟ ਦੇ ਇੱਕ ਕਰਮਚਾਰੀ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਦੁਬਈ ਤੋਂ ਅੰਮ੍ਰਿਤਸਰ ਲਈ ਸਪਾਈਸ ਜੈੱਟ ਦੀ ਉਡਾਣ ਵਿੱਚੋਂ ਸੋਨੇ ਦੇ ਬਿਸਕੁਟਾਂ ਦੇ ਦੋ ਪੈਕੇਟ ਲੈ ਕੇ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਕਸਟਮ ਅਧਿਕਾਰੀਆਂ ਨੇ ਉਸ ਦੇ ਕਬਜ਼ੇ 'ਚੋਂ ਬਰਾਮਦ ਕੀਤੇ ਦੋ ਪੈਕਟਾਂ 'ਚੋਂ ਸੋਨੇ ਦੇ 9 ਬਿਸਕੁਟ ਬਰਾਮਦ ਕੀਤੇ ਹਨ। ਇਨ੍ਹਾਂ ਦੀ ਕੀਮਤ 54 ਲੱਖ 70 ਹਜ਼ਾਰ ਰੁਪਏ ਦੱਸੀ ਗਈ ਹੈ। gold ਜਾਣਕਾਰੀ ਅਨੁਸਾਰ 15 ਅਤੇ 16 ਸਤੰਬਰ ਦੀ ਦਰਮਿਆਨੀ ਰਾਤ ਨੂੰ ਸਪਾਈਸ ਜੈੱਟ ਦੀ ਉਡਾਣ ਨੰਬਰ ਐਸਜੀ 56 ਦੁਬਈ ਤੋਂ ਉਡਾਣ ਭਰਨ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰੀ ਸੀ। ਇਸ ਫਲਾਈਟ ਰਾਹੀਂ ਆਏ ਸਾਰੇ ਯਾਤਰੀ ਕਸਟਮ ਦੀ ਜਾਂਚ ਕਰਵਾ ਕੇ ਰਵਾਨਾ ਹੋ ਗਏ। ਇਸ ਦੌਰਾਨ ਸ਼ੁੱਕਰਵਾਰ ਤੜਕੇ 4:20 ਵਜੇ ਸਪਾਈਸ ਜੈੱਟ ਦਾ ਕਰਮਚਾਰੀ ਫਲਾਈਟ ਦੇ ਅੰਦਰ ਜਾਣ ਤੋਂ ਬਾਅਦ ਐਰੋਬ੍ਰਿਜ ਦੀਆਂ ਪੌੜੀਆਂ ਉਤਰ ਰਿਹਾ ਸੀ। ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ ਜਦੋਂ ਕਸਟਮ ਅਧਿਕਾਰੀਆਂ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ ਕਾਲੇ ਟੇਪ ਵਿੱਚ ਲਪੇਟੇ ਦੋ ਪੈਕਟ ਬਰਾਮਦ ਹੋਏ। ਦੋਵੇਂ ਪੈਕੇਟ ਖੋਲ੍ਹ ਕੇ ਦੇਖਿਆ ਤਾਂ ਅੰਦਰ ਸੋਨੇ ਦੇ 9 ਬਿਸਕੁਟ ਸਨ। ਉਨ੍ਹਾਂ ਦਾ ਭਾਰ ਇੱਕ ਕਿਲੋ 50 ਗ੍ਰਾਮ ਸੀ। ਪੁੱਛਗਿੱਛ ਦੌਰਾਨ ਉਸ ਨੇਡਖੁਲਾਸਾ ਕੀਤਾ ਕਿ ਉਸ ਨੇ ਇਹ ਪੈਕਟ ਫਲਾਈਟ ਦੇ ਅੰਦਰ ਸੀਟ ਦੇ ਹੇਠਾਂ ਤੋਂ ਕੱਢੇ ਸਨ। ਇੱਕ ਅੰਤਰਰਾਸ਼ਟਰੀ ਯਾਤਰੀ ਉਥੇ ਛੱਡ ਗਿਆ ਸੀ। ਕਸਟਮ ਕਮਿਸ਼ਨਰ ਨੇ ਦੱਸਿਆ ਕਿ ਸਪਾਈਸ ਜੈੱਟ ਦੇ ਇੱਕ ਕਿਲੋ ਤੋਂ ਵੱਧ ਸੋਨੇ ਨਾਲ ਫੜੇ ਗਏ ਮੁਲਾਜ਼ਮ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਅਜਿਹੇ ਤਰੀਕਿਆਂ ਨਾਲ ਸੋਨੇ ਦੀ ਤਸਕਰੀ ਕਰ ਰਿਹਾ ਹੈ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਉਸ ਦੇ ਸਾਥੀ ਸਮੱਗਲਰਾਂ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕੇ। -PTC News


Top News view more...

Latest News view more...

PTC NETWORK
PTC NETWORK