Fri, Apr 26, 2024
Whatsapp

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਜਥਾ ਪਾਕਿਸਤਾਨ ਲਈ ਰਵਾਨਾ

Written by  Shanker Badra -- February 19th 2020 12:54 PM
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਜਥਾ ਪਾਕਿਸਤਾਨ ਲਈ ਰਵਾਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਜਥਾ ਪਾਕਿਸਤਾਨ ਲਈ ਰਵਾਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਜਥਾ ਪਾਕਿਸਤਾਨ ਲਈ ਰਵਾਨਾ:ਅੰਮ੍ਰਿਤਸਰ : ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ 12 ਮੈਂਬਰੀ ਵਫ਼ਦ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ ਹੈ। ਪਾਕਿਸਤਾਨ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ 21 ਫਰਵਰੀ ਨੂੰ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਾਮਲ ਹੋਣ ਤੋਂ ਇਲਾਵਾ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਵੀ ਕਰਨਗੇ। ਦੱਸ ਦੇਈਏ ਕਿ ਪਾਕਿਸਤਾਨ ਰਵਾਨਾ ਹੋਇਆ ਇਹ ਜਥਾ 25 ਫਰਵਰੀ ਨੂੰ ਭਾਰਤ ਪਰਤੇਗਾ। ਇਸ ਤੋਂ ਇਲਾਵਾ 20 ਫਰਵਰੀ ਨੂੰ ਦਿੱਲੀ ਤੋਂ 100 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਜਾਵੇਗਾ। ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 21 ਫਰਵਰੀ ਨੂੰ ਸਮਾਗਮ ਹੋ ਰਿਹਾ ਹੈ। -PTCNews


Top News view more...

Latest News view more...