Thu, Apr 25, 2024
Whatsapp

ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦਾ ਕਾਰਜਕਾਰੀ ਜਥੇਦਾਰ ਕਿਸਨੂੰ ਲਗਾਇਆ ਗਿਆ ,ਜਾਣੋਂ ਪੂਰਾ ਮਾਮਲਾ

Written by  Shanker Badra -- October 22nd 2018 02:27 PM -- Updated: October 22nd 2018 05:27 PM
ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦਾ ਕਾਰਜਕਾਰੀ ਜਥੇਦਾਰ ਕਿਸਨੂੰ ਲਗਾਇਆ ਗਿਆ ,ਜਾਣੋਂ ਪੂਰਾ ਮਾਮਲਾ

ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦਾ ਕਾਰਜਕਾਰੀ ਜਥੇਦਾਰ ਕਿਸਨੂੰ ਲਗਾਇਆ ਗਿਆ ,ਜਾਣੋਂ ਪੂਰਾ ਮਾਮਲਾ

ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦਾ ਕਾਰਜਕਾਰੀ ਜਥੇਦਾਰ ਕਿਸਨੂੰ ਲਗਾਇਆ ਗਿਆ ,ਜਾਣੋਂ ਪੂਰਾ ਮਾਮਲਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਸਰਬਸੰਮਤੀ ਨਾਲ ਪ੍ਰਵਾਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਗਾ ਦਿੱਤਾ ਗਿਆ।ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾਵਾਂ ਨਿਭਾਉਣਗੇ।ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪਦ ਤੋਂ ਅਸਤੀਫਾ ਭੇਜ ਕੇ ਕਿਸੇ ਹੋਰ ਨੂੰ ਸੇਵਾ ਦੇਣ ਲਈ ਕਿਹਾ ਸੀ, ਜਿਸ ’ਤੇ ਵਿਚਾਰ-ਵਟਾਂਦਰੇ ਤੋਂ ਬਾਅਦ ਅੰਤ੍ਰਿੰਗ ਕਮੇਟੀ ਵੱਲੋਂ ਉਨ੍ਹਾਂ ਦਾ ਸਰਬਸੰਮਤੀ ਨਾਲ ਅਸਤੀਫ਼ਾ ਪ੍ਰਵਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਦਿੱਤੀਆਂ ਗਈਆਂ ਹਨ।ਇਕ ਸਵਾਲ ਦੇ ਜਵਾਬ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਈ ਜਥੇਦਾਰ ਲਈ ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਜਲਦ ਹੀ ਸਮਾਗਮ ਰੱਖਿਆ ਜਾਵੇਗਾ।ਭਾਈ ਲੌਂਗੋਵਾਲ ਨੇ ਆਸ ਪ੍ਰਗਟ ਕੀਤੀ ਕਿ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਕਾਰਜ ਕਰਨਗੇ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਲਗਾਏ ਗਏ ਗਿਆਨੀ ਹਰਪ੍ਰੀਤ ਸਿੰਘ ਉੱਚ ਵਿਦਿਆ ਪ੍ਰਾਪਤ ਹਨ। 21 ਅਪ੍ਰੈਲ 2017 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਜਥੇਦਾਰ ਵਜੋਂ ਸੇਵਾ ਸੰਭਾਲਣ ਵਾਲੇ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮਤਿ ਦੀ ਤਾਲੀਮ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਸੰਸਥਾ ‘ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦਮਦਮਾ ਸਾਹਿਬ ਤਲਵੰਡੀ ਸਾਬੋ’ ਤੋਂ ਤਿੰਨ ਸਾਲਾ ਕੋਰਸ ਦੌਰਾਨ ਪ੍ਰਾਪਤ ਕੀਤੀ ਅਤੇ ਇਸ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਇੱਕ ਸਾਲਾ ‘ਡਿਪਲੋਮਾ ਇਨ ਡਿਵੀਨਿਟੀ’ ਪਾਸ ਕੀਤਾ।ਗਿਆਨੀ ਹਰਪ੍ਰੀਤ ਸਿੰਘ ਨੇ ਧਰਮ ਅਧਿਐਨ ਵਿਚ ਪੰਜਾਬੀ ਯੂਨੀਵਰਸਿਟੀ ਤੋਂ ਮਾਸਟਰ ਡਿਗਰੀ ਵੀ ਹਾਸਲ ਕੀਤੀ ਹੋਈ ਹੈ।ਗਿਆਨੀ ਹਰਪ੍ਰੀਤ ਸਿੰਘ 1997 ਵਿਚ ਪ੍ਰਚਾਰਕ ਭਰਤੀ ਹੋਏ ਅਤੇ ਜੁਲਾਈ 1999 ਵਿਚ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਕਥਾਵਾਚਕ/ਮੁੱਖ ਗ੍ਰੰਥੀ ਬਣੇ। 17 ਸਾਲ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਉਣ ਤੋਂ ਬਾਅਦ 21 ਅਪ੍ਰੈਲ 2017 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਵਾਲੇ ਗਿਆਨੀ ਹਰਪ੍ਰੀਤ ਸਿੰਘ ਨੂੰ ਅੱਜ 22 ਅਕਤੂਬਰ 2018 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। -PTCNews


Top News view more...

Latest News view more...