Fri, Apr 19, 2024
Whatsapp

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

Written by  Shanker Badra -- January 12th 2019 03:06 PM
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ:ਧਰਮ ਅਤੇ ਮਨੁੱਖਤਾ ਦੀ ਰੱਖਿਆ ਖਾਤਰ ਆਪਣਾ ਸਰਬੰਸ ਕੁਰਬਾਨ ਕਰਨ ਵਾਲੇ ਸਾਹਿਬ-ਏ-ਕਮਾਲ, ਨੀਲੇ ਦੇ ਸ਼ਾਹ-ਅਸਵਾਰ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ-ਕੀਰਤਨ ਸਜਾਇਆ ਗਿਆ।ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨੇ ਚੌਰ ਸਾਹਿਬ ਦੀ ਸੇਵਾ ਨਿਭਾਈ।ਨਗਰ ਕੀਰਤਨ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਟਕਸਾਲਾਂ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਵੱਖ-ਵੱਖ ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਤੇ ਸਤਿਨਾਮੁ-ਵਾਹਿਗੁਰੂ ਦਾ ਜਾਪ ਕਰਦੀ ਸੰਗਤ ਸ਼ਾਮਲ ਸੀ। [caption id="attachment_239663" align="aligncenter" width="300"]Sri Akal Takht Sahib Decorated Vishal Nagar Kirtan ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ[/caption] ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਾਜ਼ਾਰ ਕਾਠੀਆਂ, ਬਾਜ਼ਾਰ ਪਾਪੜਾਂ, ਬਜ਼ਾਰ ਬਾਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਕਣਕ ਮੰਡੀ, ਢਾਬ ਵਸਤੀ ਰਾਮ, ਚੌਂਕ ਚਿੰਤਪੁਰਨੀ, ਜੌੜਾ ਪਿੱਪਲ, ਚੌਂਕ ਚਬੂਤਰਾ, ਚੌਂਕ ਜੈ ਸਿੰਘ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਬਾਬਾ ਸਾਹਿਬ, ਚੌਂਕ ਪ੍ਰਾਗਦਾਸ ਤੋਂ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਇਆ।ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨੇ ਕਿਹਾ ਕਿ ਦਸਮੇਸ਼ ਪਿਤਾ ਜੀ ਦਾ ਸਮੁੱਚਾ ਜੀਵਨ ਹੀ ਹੱਕ, ਸੱਚ, ਨਿਆਂ ਅਤੇ ਧਰਮ ਦੀ ਰਖਵਾਲੀ ਲਈ ਸੇਧਤ ਸੀ। ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੇ ਫਲਸਫੇ ਤੋਂ ਸੇਧ ਪ੍ਰਾਪਤ ਕਰਕੇ ਜੀਵਨ ਜਿਉਣ ਦੀ ਸੰਗਤ ਨੂੰ ਅਪੀਲ ਕੀਤੀ ਅਤੇ ਕਿਹਾ ਕਿ ਖੰਡੇ-ਬਾਟੇ ਦੀ ਪਾਹੁਲ ਛਕ ਕੇ ਇਕ ਨਰੋਏ ਸਮਾਜ ਦੀ ਸਿਰਜਨਾ ਕਰਨ ਅਤੇ ਦਸਮ ਪਿਤਾ ਵੱਲੋਂ ਦਰਸਾਏ ਮਾਰਗ ਦੇ ਪਾਂਧੀ ਬਣਨ। [caption id="attachment_239664" align="aligncenter" width="300"]Sri Akal Takht Sahib Decorated Vishal Nagar Kirtan ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ[/caption] ਨਗਰ ਕੀਰਤਨ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, . ਹਰਜਾਪ ਸਿੰਘ ਸੁਲਤਾਨਵਿੰਡ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ, ਸੁਲੱਖਣ ਸਿੰਘ ਭੰਗਾਲੀ, ਹਰਜਿੰਦਰ ਸਿੰਘ ਕੈਰੋਵਾਲ, ਗੁਰਿੰਦਰ ਸਿੰਘ ਮੈਨੇਜਰ ਤੇ ਮੁਖਤਾਰ ਸਿੰਘ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਵਧੀਕ ਮੈਨੇਜਰ ਸੁਖਬੀਰ ਸਿੰਘ, ਸੁਖਰਾਜ ਸਿੰਘ, ਬਘੇਲ ਸਿੰਘ, ਜਗਤਾਰ ਸਿੰਘ ਤੇ ਨਿਸ਼ਾਨ ਸਿੰਘ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਪ੍ਰੀਤਪਾਲ ਸਿੰਘ ਐਲ. ਏ., ਇੰਚਾਰਜ ਪ੍ਰੋ. ਸੁਖਦੇਵ ਸਿੰਘ, ਨਿਰਮਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ। [caption id="attachment_239662" align="aligncenter" width="300"]Sri Akal Takht Sahib Decorated Vishal Nagar Kirtan ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ[/caption] ਇੰਜ: ਸੁਖਮਿੰਦਰ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਹੋਣ ਵਾਲੇ ਗੁਰਮਤਿ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ 13 ਜਨਵਰੀ ਨੂੰ ਸਵੇਰੇ 8:30 ਤੋਂ 12:00 ਵਜੇ ਤੱਕ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ। ਰਾਤ 7:00 ਤੋਂ 9:00 ਵਜੇ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਰਤਨ ਸਮਾਗਮ ਹੋਵੇਗਾ, ਜਿਸ ਵਿੱਚ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ।ਰਾਤ 9:00 ਵਜੇ ਕਵੀ ਦਰਬਾਰ ਆਰੰਭ ਹੋਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਕਵੀ ਜਨ ਆਪਣੀਆਂ ਕਵਿਤਾਵਾਂ ਰਾਹੀਂ ਗੁਰੂ ਪਾਤਸ਼ਾਹ ਦੇ ਜੀਵਨ ਸਬੰਧੀ ਚਾਨਣਾ ਪਾ ਕੇ ਸੰਗਤ ਨੂੰ ਨਿਹਾਲ ਕਰਨਗੇ।ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਨੂੰ ਦੀਪਮਾਲਾ ਕੀਤੀ ਜਾਵੇਗੀ ਅਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ।ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਪਰਿਵਾਰਾਂ ਸਮੇਤ ਧਾਰਮਿਕ ਦੀਵਾਨ ਵਿੱਚ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣਨ। -PTCNews


Top News view more...

Latest News view more...