Fri, Apr 19, 2024
Whatsapp

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੇਣਗੇ ਕੌਮ ਦੇ ਨਾਮ ਸੰਦੇਸ਼

Written by  Shanker Badra -- November 06th 2018 07:04 PM
ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੇਣਗੇ ਕੌਮ ਦੇ ਨਾਮ ਸੰਦੇਸ਼

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੇਣਗੇ ਕੌਮ ਦੇ ਨਾਮ ਸੰਦੇਸ਼

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੇਣਗੇ ਕੌਮ ਦੇ ਨਾਮ ਸੰਦੇਸ਼:ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਦੀ ਛੋੜ ਦਿਵਸ ਮੌਕੇ ਭਲਕੇ 7 ਨਵੰਬਰ ਨੂੰ ਸ਼ਾਮ 5:00 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਦੇ ਨਾਮ ਸੰਦੇਸ਼ ਦੇਣਗੇ, ਜਦਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸਿੱਖ ਕੌਮ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਸੰਗਤ ਨਾਲ ਵਿਚਾਰ ਸਾਂਝੇ ਕਰਨਗੀਆਂ। ਉਨ੍ਹਾਂ ਦੱਸਿਆ ਕਿ ਬੰਦੀ ਛੋੜ ਦਿਵਸ ਵਾਲੇ ਦਿਨ ਬੁੱਧਵਾਰ ਨੂੰ ਦੁਪਹਿਰ 12:00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ।ਉਨ੍ਹਾਂ ਦੱਸਿਆ ਕਿ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਆਰੰਭ ਕਰ ਦਿੱਤੇ ਗਏ ਹਨ, ਜੋ 8 ਨਵੰਬਰ ਤੱਕ ਲਗਾਤਾਰ ਚੱਲਣਗੇ।ਬੇਦੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 7 ਨਵੰਬਰ ਨੂੰ ਦੁਪਹਿਰ 1:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਵੀਸ਼ਰੀ ਸਮਾਗਮ ਹੋਵੇਗਾ, ਜਿਸ ਵਿਚ ਭਾਈ ਗੁਰਿੰਦਰਪਾਲ ਸਿੰਘ ਬੈਂਕਾ, ਭਾਈ ਗੁਰਮੁੱਖ ਸਿੰਘ ਐਮ.ਏ., ਭਾਈ ਗੁਰਦਿਆਲ ਸਿੰਘ ਢਿਲਵਾਂ, ਭਾਈ ਲਖਮੀਰ ਸਿੰਘ ਮਸਤ ਤੇ ਭਾਈ ਸੁਲੱਖਣ ਸਿੰਘ ਰਿਆੜ ਦੇ ਕਵੀਸ਼ਰੀ ਜਥੇ ਗੁਰ-ਇਤਿਹਾਸ ਨਾਲ ਸੰਗਤ ਨੂੰ ਜੋੜਨਗੇ। 7 ਨਵੰਬਰ ਨੂੰ ਰਾਤ 7:00 ਵਜੇ ਤੋਂ 1:00 ਵਜੇ ਤੱਕ ਢਾਡੀ ਸਮਾਗਮ ਵਿਚ ਭਾਈ ਬਲਦੇਵ ਸਿੰਘ ਐਮ.ਏ., ਭਾਈ ਗੁਰਮੇਜ ਸਿੰਘ ਸ਼ਹੂਰਾ, ਭਾਈ ਨਿਰਮਲ ਸਿੰਘ ਨੂਰ, ਭਾਈ ਮੇਜਰ ਸਿੰਘ ਲੋਹੀਆਂ, ਭਾਈ ਸਵਿੰਦਰ ਸਿੰਘ ਭੰਗੂ ਤੇ ਭਾਈ ਖੜਗ ਸਿੰਘ ਪਠਾਨਕੋਟ ਦੇ ਢਾਡੀ ਜਥੇ ਹਾਜ਼ਰੀ ਭਰਨਗੇ। 7 ਨਵੰਬਰ ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਮੋਹਕ ਦੀਪਮਾਲਾ ਹੋਵੇਗੀ ਅਤੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ। -PTCNews


Top News view more...

Latest News view more...