Sun, May 5, 2024
Whatsapp

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਰਵਾਨਾ

Written by  Shanker Badra -- April 22nd 2018 02:44 PM -- Updated: April 22nd 2018 02:45 PM
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਰਵਾਨਾ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਰਵਾਨਾ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਰਵਾਨਾ:ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ-ਉਲ-ਕੌਮ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਖ਼ਾਲਸਾਈ ਜਾਹੋ-ਜਲਾਲ ਨਾਲ ਹੋਈ,ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 26 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਵਿਖੇ ਸੰਪੰਨ ਹੋਵੇਗਾ।Sri Akal Takht Sahib Vishal Nagar Kirtan To Gurdwara Rakabganj Sahibਅਰਦਾਸ ਉਪਰੰਤ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ’ਚ ਸੁਸ਼ੋਭਿਤ ਕੀਤਾ।Sri Akal Takht Sahib Vishal Nagar Kirtan To Gurdwara Rakabganj Sahibਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ,ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ,ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ,ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ,ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ,ਮੈਂਬਰ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।ਗਤਕਾ ਪਾਰਟੀਆਂ ਅਤੇ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸ ਸ਼ਾਸਤਰਾਂ ਵਾਲੀਆਂ 2 ਬੱਸਾਂ ਵੀ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ।Sri Akal Takht Sahib Vishal Nagar Kirtan To Gurdwara Rakabganj Sahibਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਸੰਗਤਾਂ ਨੂੰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਦੀ ਵਧਾਈ ਦਿੰਦਿਆਂ ਕੌਮ ਦੇ ਇਸ ਮਹਾਨ ਜਰਨੈਲ ਵੱਲੋਂ ਬਿਖੜੇ ਸਮੇਂ ਵਿਚ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਪਾਏ ਯੋਗਦਾਨ ਨੂੰ ਅਦੁੱਤੀ ਦੱਸਿਆ।ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸ਼ਾਨਾਂਮੱਤਾ ਹੈ ਅਤੇ ਕੌਮ ਨੂੰ ਇਸ ਗੱਲ ਦਾ ਮਾਣ ਹੈ ਕਿ ਇਸ ਦੇ ਜਰਨੈਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਜਿਹੇ ਹਨ।Sri Akal Takht Sahib Vishal Nagar Kirtan To Gurdwara Rakabganj Sahibਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਨੇ ਜਿਥੇ ਬਾਬਾ ਜੱਸਾ ਸਿੰਘ ਦੀ ਤੀਜੀ ਜਨਮ ਸ਼ਤਾਬਦੀ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਦੇ ਉਪਰਾਲੇ ਨੂੰ ਸਲਾਹਿਆ ਉਥੇ ਹੀ ਨੌਜਵਾਨਾਂ ਨੂੰ ਬਾਬਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਤਰਨਾ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਅਤੇ ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਨੇ ਵੀ ਖਾਲਸਾ ਪੰਥ ਨੂੰ ਬਾਬਾ ਜੱਸਾ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। -PTCNews


Top News view more...

Latest News view more...