Sat, Apr 20, 2024
Whatsapp

ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਹੂਮ ਸੰਦੀਪ ਸਿੰਘ ਧਾਲੀਵਾਲ ਦੀ ਯਾਦ 'ਚ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ

Written by  Jashan A -- March 17th 2020 03:50 PM
ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਹੂਮ ਸੰਦੀਪ ਸਿੰਘ ਧਾਲੀਵਾਲ ਦੀ ਯਾਦ 'ਚ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ

ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਹੂਮ ਸੰਦੀਪ ਸਿੰਘ ਧਾਲੀਵਾਲ ਦੀ ਯਾਦ 'ਚ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ

ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਹੂਮ ਸੰਦੀਪ ਸਿੰਘ ਧਾਲੀਵਾਲ ਦੀ ਯਾਦ 'ਚ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ ਸ. ਧਾਲੀਵਾਲ ਦੇ ਪਰਿਵਾਰਕ ਮੈਂਬਰਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਅੰਮ੍ਰਿਤਸਰ: ਅਮਰੀਕਾ ਦੇ ਸ਼ਹਿਰ ਹਿਊਸਟਨ ਵਿਚ ਪਹਿਲੇ ਸਿੱਖ ਪੁਲਿਸ ਅਫ਼ਸਰ ਸ. ਸੰਦੀਪ ਸਿੰਘ ਧਾਲੀਵਾਲ ਜਿਸ ਦੀ ਸਤੰਬਰ 2019 ਡਿਊਟੀ ਦੌਰਾਨ ਗੋਲੀਆਂ ਮਾਰ ਕੇ ਹੱਤਿਆਂ ਕਰ ਦਿੱਤੀ ਗਈ ਸੀ, ਦੀ ਯਾਦ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਇਸ ਦੌਰਾਨ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਮਰਹੂਮ ਸ. ਧਾਲੀਵਾਲ ਦੀ ਭੈਣ ਰਣਜੀਤ ਕੌਰ, ਤਾਇਆ ਸ. ਕਰਤਾਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਟ ਕੀਤੇ ਗਏ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਹੋਰ ਪੜ੍ਹੋ: ਗਿੱਪੀ ਗਰੇਵਾਲ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਇਸ ਮੌਕੇ ਡਾ. ਰੂਪ ਸਿੰਘ ਨੇ ਕਿਹਾ ਕਿ ਸ. ਸੰਦੀਪ ਸਿੰਘ ਧਾਲੀਵਾਲ ਸਿੱਖ ਪਛਾਣ ਲਈ ਕੁਰਬਾਨ ਹੋਇਆ ਹੈ, ਜਿਸ ’ਤੇ ਸਿੱਖ ਕੌਮ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ. ਧਾਲੀਵਾਲ ਦੇ ਪਰਿਵਾਰ ਨਾਲ ਹਮਦਰਦੀ ਰੱਖਦੀ ਹੈ ਅਤੇ ਹਰ ਸਮੇਂ ਇਸ ਪਰਿਵਾਰ ਦੇ ਨਾਲ ਰਹੇਗੀ। ਇਸ ਮੌਕੇ ਸੰਦੀਪ ਸਿੰਘ ਧਾਲੀਵਾਲ ਦੇ ਤਾਇਆ ਕਰਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਲਈ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਰਹੂਮ ਸੰਦੀਪ ਸਿੰਘ ਦੇ ਰਿਸ਼ੇਤਦਾਰਾਂ ਵਿੱਚੋਂ ਕੁਲਦੀਪ ਸਿੰਘ, ਬੀਬੀ ਸਰਬਜੀਤ ਕੌਰ, ਬੀਬੀ ਰਸ਼ਪਾਲ ਕੌਰ, ਜੋਗਿੰਦਰ ਸਿੰਘ, ਪਵਨਪ੍ਰੀਤ ਸਿੰਘ, ਗਗਨਦੀਪ ਸਿੰਘ, ਬੀਬੀ ਕੁਲਵਿੰਦਰ ਕੌਰ ਆਦਿ ਮੌਜੂਦ ਸਨ। -PTC News


  • Tags

Top News view more...

Latest News view more...