Fri, Apr 19, 2024
Whatsapp

ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ  

Written by  Shanker Badra -- June 04th 2021 01:06 PM
ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ  

ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ  

ਅੰਮ੍ਰਿਤਸਰ : ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। [caption id="attachment_503237" align="aligncenter" width="300"]Sri Akhand Path Sahib start at Sri Akal Takht Sahib on the anniversary of Operation Blue Star ਜੂਨ 1984 ਦੇ ਘੱਲੂਘਾਰੇ ਦੀ ਸਾਲਾਨਾ ਯਾਦ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ[/caption] ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਮੌਕੇ ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਪਾਵਨ ਹੁਕਮਨਾਮਾ ਸਰਵਣ ਕਰਵਾਇਆ। [caption id="attachment_503238" align="aligncenter" width="300"]Sri Akhand Path Sahib start at Sri Akal Takht Sahib on the anniversary of Operation Blue Star ਜੂਨ 1984 ਦੇ ਘੱਲੂਘਾਰੇ ਦੀ ਸਾਲਾਨਾ ਯਾਦ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ[/caption] ਇਸ ਦੌਰਾਨ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਸਬੰਧੀ ਸ਼ਹੀਦੀ ਸਮਾਗਮ 6 ਜੂਨ ਨੂੰ ਹੋਵੇਗਾ। ਇਸ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਅਤੇ ਭਾਵੁਕ ਹਫ਼ਤਾ ਹੈ, ਜਿਸ ਦੌਰਾਨ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਪੀੜਾਮਈ ਹੁੰਦੀਆਂ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 6 ਜੂਨ ਘੱਲੂਘਾਰਾ ਦਿਵਸ ਦੀ ਪਵਿੱਤਰਤਾ ਅਤੇ ਸੰਵੇਦਨਸ਼ੀਲਤਾ ਨੂੰ ਧਿਆਨ ਵਿਚ ਰੱਖਦਿਆਂ ਹੀ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾਵੇ। [caption id="attachment_503236" align="aligncenter" width="300"]Sri Akhand Path Sahib start at Sri Akal Takht Sahib on the anniversary of Operation Blue Star ਜੂਨ 1984 ਦੇ ਘੱਲੂਘਾਰੇ ਦੀ ਸਾਲਾਨਾ ਯਾਦ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ[/caption] ਗੋਲੀ ਲੱਗੇ ਪਾਵਨ ਸਰੂਪ ਦੇ ਦੂਜੇ ਦਿਨ ਵੀ ਸੰਗਤ ਨੇ ਕੀਤੇ ਦਰਸ਼ਨ ਜੂਨ 1984 ਦੇ ਘੱਲੂਘਾਰੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਜਿਸ ਪਾਵਨ ਸਰੂਪ ਨੂੰ ਗੋਲੀ ਲੱਗੀ ਸੀ, ਉਸ ਦੇ ਅੱਜ ਦੂਸਰੇ ਦਿਨ ਵੀ ਸੰਗਤ ਨੇ ਦਰਸ਼ਨ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਤੋਂ ਇਹ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਭਾਇਮਾਨ ਕੀਤਾ ਗਿਆ ਹੈ। ਅੱਜ ਦੂਸਰੇ ਦਿਨ ਸੰਗਤ ਦੇ ਦਰਸ਼ਨਾਂ ਲਈ ਪਾਵਨ ਸਰੂਪ ਸੁਸ਼ੋਭਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਹੋਰ ਮੌਜੂਦ ਸਨ। -PTCNews


Top News view more...

Latest News view more...