Fri, Apr 26, 2024
Whatsapp

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Written by  Riya Bawa -- December 19th 2021 03:49 PM
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਸਬੰਧ ਵਿਚ ਪਸ਼ਚਾਤਾਪ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ। ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪੂਰੀ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਘੇ ਕੱਲ੍ਹ ਸ਼ਾਮ ਸਮੇਂ ਵਾਪਰੇ ਘਟਨਾਕਰਮ ਨੇ ਪੂਰੇ ਸਿੱਖ ਜਗਤ ਨੂੰ ਗਹਿਰੀ ਮਾਨਸਿਕ ਪੀੜਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਦੀ ਸਾਜ਼ਿਸ਼ ਦਾ ਸਰਕਾਰਾਂ ਪਤਾ ਲਗਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੀਆਂ ਘਟਨਾਵਾਂ ਨਾ ਰੋਕੀਆਂ ਗਈਆਂ ਤਾਂ ਸੂਬੇ ਦਾ ਮਾਹੌਲ ਖਰਾਬ ਹੋਣ ਦੀ ਜ਼ੁੰਮੇਵਾਰੀ ਸਰਕਾਰਾਂ ਦੀ ਹੋਵੇਗੀ। ਐਡਵੋਕੇਟ ਧਾਮੀ ਨੇ ਕਪੂਰਥਲਾ ਜ਼ਿਲ੍ਹੇ ’ਚ ਪਿੰਡ ਨਿਜ਼ਾਮਪੁਰ ਵਿਖੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਸੰਗਤਾਂ ਨੂੰ ਸੁਚੇਤ ਕਰਦਿਆਂ ਆਖਿਆ ਕਿ ਉਹ ਆਪੋ-ਆਪਣੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਹਾਜ਼ਰੀ ਯਕੀਨੀ ਬਣਾਉਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਪੜਤਾਲ ਕੀਤੀ ਜਾ ਰਹੀ ਹੈ। Punjab: Golden Temple sacrilege accused booked ਸ਼੍ਰੋਮਣੀ ਕਮੇਟੀ ਵੱਲੋਂ ਸੀਸੀਟੀਵੀ ਦੇ ਦ੍ਰਿਸ਼ ਦੇਖੇ ਜਾ ਰਹੇ ਹਨ, ਜਿਸ ਦਾ ਮੰਤਵ ਦੋਸ਼ੀ ਦੀ ਇਥੇ ਆਮਦ ਬਾਰੇ ਮੁਕੰਮਲ ਜਾਣਕਾਰੀ ਪ੍ਰਾਪਤ ਕਰਨਾ ਹੈ। ਇਹ ਵੀ ਦੇਖਿਆ ਜਾਵੇਗਾ ਕਿ ਉਹ ਇਕੱਲਾ ਹੀ ਇਥੇ ਪੁੱਜਾ ਜਾਂ ਉਸ ਨਾਲ ਕੋਈ ਹੋਰ ਸਾਥੀ ਵੀ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੇਅਦਬੀ ਕਰਨ ਆਏ ਵਿਅਕਤੀ ਨੂੰ ਫੜ੍ਹਨ ਵਾਲੀ ਸੰਗਤ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਨਿਭਾਈ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਤਾਇਨਾਤ ਸਟਾਫ਼ ਦੀ ਚੇਤਨਤਾ ਨਾਲ ਡਿਊਟੀ ਨਿਭਾਈ ਹੈ। ਉਨ੍ਹਾਂ ਖਾਸ ਤੌਰ ’ਤੇ ਜ਼ਿਕਰ ਕੀਤਾ ਕਿ ਸੋਦਰਿ ਦਾ ਪਾਠ ਕਰ ਰਹੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਇਸ ਔਖੇ ਸਮੇਂ ’ਤੇ ਵੀ ਮਰਯਾਦਾ ਭੰਗ ਨਹੀਂ ਹੋਣ ਦਿੱਤੀ ਅਤੇ ਪਾਠ ਜਾਰੀ ਰੱਖਿਆ। sacrilege guru granth sahib Golden Temple guru granth sahib amritsar, बेअदबी, गुरु ग्रंथ साहिब की बेअदबी, स्वर्ण मंदिर, गोल्डन टैंपल, गोल्डन टैंपल में बेअदबी ਇਸੇ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਅੰਤ੍ਰਿੰਗ ਮੈਂਬਰ  ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ,  ਭਗਵੰਤ ਸਿੰਘ ਸਿਆਲਕਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ ਭੂਰਾਕੋਹਨਾ,  ਗੁਰਬਖ਼ਸ਼ ਸਿੰਘ ਖਾਲਸਾ ਤੇ ਭਾਈ ਅਜਾਇਬ ਸਿੰਘ ਅਭਿਆਸੀ ਹੋਰ ਮੌਜੂਦ ਸਨ। -PTC News


  • Tags

Top News view more...

Latest News view more...