Advertisment

ਗਣਤੰਤਰ ਦਿਵਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਏਜੰਸੀਆਂ ਤਾਇਨਾਤ

author-image
Jashan A
Updated On
New Update
ਗਣਤੰਤਰ ਦਿਵਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਏਜੰਸੀਆਂ ਤਾਇਨਾਤ
Advertisment
ਗਣਤੰਤਰ ਦਿਵਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਏਜੰਸੀਆਂ ਤਾਇਨਾਤ,ਸ੍ਰੀ ਅੰਮ੍ਰਿਤਸਰ ਸਾਹਿਬ: ਗਣਤੰਤਰ ਦਿਵਸ ਦੇ ਮੱਦੇਨਜ਼ਰ ਦਿੱਲੀ ਸਮੇਤ ਦੇਸ਼ ਭਰ 'ਚ ਸੁਰੱਖਿਆ ਨੂੰ ਲੈ ਕੇ ਖਾਸ ਚੌਕਸੀ ਵਰਤੀ ਜਾ ਰਹੀ ਹੈ ਅਤੇ ਇਸ ਸਬੰਧ ਚ ਸਾਰੇ ਦੇਸ਼ ਦੇ ਹਵਾਈ ਅੱਡਿਆ 'ਤੇ ਹਾਈ ਅਲਰਟ ਜਾਰੀ ਕਰਦਿਆਂ ਕਰੜੇ ਸੁਰਖਿਆ ਪ੍ਰਬੰਧ ਕੀਤੇ ਗਏ ਹਨ। Security agenciesਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਸਥਿਤ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਜਿਥੇ ਸੀ ਆਈ ਐਸ ਐਫ ਅਤੇ ਪੰਜਾਬ ਪੁਲਿਸ ਦੀ ਤਾਇਨਾਤੀ ਵਧਾਈ ਗਈ ਹੈ, ਉਥੇ ਵਿਜ਼ਿਟਰ ਗੈਲਰੀ ਅਤੇ ਟਰਮੀਨਲ ਦੇ ਨੇੜਲੀ ਪਾਰਕਿੰਗ 30 ਜਨਵਰੀ ਤਕ ਬੰਦ ਕਰ ਦਿੱਤੀ ਗਈ ਹੈ।
Advertisment
Security agenciesਇਸ ਦੇ ਨਾਲ ਹੀ ਹਵਾਈ ਪੱਟੀ ਦੇ ਨੇੜੇ ਸਥਿਤ ਬਾਬਾ ਜਵੰਦ ਸਿੰਘ ਜੀ ਦਾ ਤਪ ਅਸਥਾਨ ਗੁਰਦੁਆਰਾ ਸੰਤਸਰ ਸਾਹਿਬ ਵੀ ਸੰਗਤਾਂ ਲਈ 30 ਜਨਵਰੀ ਤੱਕ ਬੰਦ ਕੀਤਾ ਗਿਆ ਹੈ ਅਤੇ ਸ੍ਰ ਗੁਰੂ ਗ੍ਰੰਥ ਸਾਹਿਬ ਜੀ ਪਾਵਨ ਸਰੂਪ ਬਾਹਰਵਾਰ ਅਰਜ਼ੀ ਤੌਰ 'ਤੇ ਟੈਂਟ 'ਚ ਸੁਸ਼ੋਭਿਤ ਕੀਤਾ ਗਿਆ ਹੈ। publive-imageਹੋਰ ਪੜ੍ਹੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ 'ਚ ਫ਼ਰਵਰੀ ’ਚ ਲਗਾਏ ਜਾਣਗੇ 400 ਤਰ੍ਹਾਂ ਦੇ ਗੁਲਾਬ ਗੁਰਦੁਆਰਾ ਸੰਤਸਰ ਸਾਹਿਬ ਪ੍ਰਤੀ ਸ਼ਰਧਾਲੂਆਂ ਚ ਭਾਰੀ ਸ਼ਰਧਾ ਪਾਈ ਜਾਂਦੀ ਹੈ ਅਤੇ ਰੋਜ਼ਾਨਾ ਹਜਾਰਾਂ ਦੀ ਗਿਣਤੀ ਚ ਸ਼ਰਧਾਲੂ ਬਾਬਾ ਜਵੰਦ ਸਿੰਘ ਜੀ ਦੇ ਇਸ ਆਸਥਨ 'ਤੇ ਨਤਮਸਤਕ ਹੋਣ ਲਈ ਆਉਂਦੇ ਹਨ। ਪਰ ਹੁਣ 30 ਜਨਵਰੀ ਤਕ ਸੰਗਤਾਂ ਇਸ ਅਸਥਾਨ ਦੇ ਦਰਸ਼ਨਾ ਤੋਂ ਵਾਂਝੀਆਂ ਹੋ ਜਾਣਗੀਆਂ। Security agenciesਹਵਾਈ ਅੱਡੇ ਨੂੰ ਜਾਂਦੇ ਰਸਤਿਆਂ 'ਤੇ ਵੀ ਪੁਲਿਸ ਵਲੋਂ ਵਿਸ਼ੇਸ਼ ਨਾਕੇ ਲਗਾ ਕੇ ਹਰ ਆਉਣ ਜਾਣ ਵਾਲੇ ਵਹੀਕਲ ਦੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਦੇਸ਼ ਦੇ ਗਣਤੰਤਰ ਦਿਵਸ ਮੌਕੇ ਕੋਈ ਵੀ ਦੇਸ਼ ਵਿਰੋਧੀ ਤਾਕਤਾਂ ਗੜਬੜ ਫੈਲਾਉਣ ਦੇ ਆਪਣੇ ਮਨਸੂਬੇ ਚ ਕਾਮਯਾਬ ਨਾ ਹੋ ਸਕਣ। -PTC News-
punjab-news punjabi-news republic-day sri-amritsar-sahib international-airport-security-agencies
Advertisment

Stay updated with the latest news headlines.

Follow us:
Advertisment