ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ 2 ਨਾਮੀ ਗੈਂਗਸਟਰ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ 2 ਨਾਮੀ ਗੈਂਗਸਟਰ ਗ੍ਰਿਫਤਾਰ,ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅੱਜ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਹਨਾਂ ਨੇ ਹਥਿਆਰਾਂ ਸਮੇਤ 2 ਨਾਮੀ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ।

ਮਿਲੀ ਜਾਣਕਾਰੀ ਮੁਤਾਬਕ ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਹੇਠ ਟੀਮ ਨੇ ਗੈਂਗਸਟਰ ਕਰਮਜੀਤ ਕਰਮਾ ਤੇ ਹਰਮਨ ਪੱਡਾ ਨੂੰ ਮਾਨਾਵਾਲਾ ਤੋਂ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।

ਹੋਰ ਪੜ੍ਹੋ:ਪੰਜਾਬ ਦਾ ਇਹ ਮਸ਼ਹੂਰ ਗਾਇਕ ਚੜ੍ਹਿਆ #MeToo ਦੇ ਅੜਿੱਕੇ

ਪੁਲਿਸ ਨੇ ਇਹਨਾਂ ਗੈਂਗਸਟਰਾਂ ਕੋਲੋਂ 2 ਪਿਸਟਲ ਤੇ 150 ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਮੁਤਾਬਕ ਇਹਨਾਂ ਗੈਂਗਸਟਰਾਂ ‘ਤੇ ਪਹਿਲਾਂ ਤੋਂ ਹੀ ਫਿਰੌਤੀ ਤੇ ਲੁੱਟਾਂ ਖੋਹਾਂ ਦੇ ਅਨੇਕਾਂ ਮਾਮਲੇ ਨੇ ਦਰਜ ਹਨ।

ਹੋਰ ਪੜ੍ਹੋ: ਸ਼ਰਮਨਾਕ! ਪਾਕਿਸਤਾਨ ‘ਚ ਨਾਬਾਲਗ ਹਿੰਦੂ ਲੜਕੀ ਨਾਲ ਜਬਰ-ਜ਼ਨਾਹ

ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਗੈਂਗਸਟਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਇਸ ਮਾਮਲੇ ‘ਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

-PTC News