Mon, May 6, 2024
Whatsapp

ਸ੍ਰੀ ਅੰਮ੍ਰਿਤਸਰ ਸਾਹਿਬ: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

Written by  Jashan A -- June 27th 2019 09:59 AM
ਸ੍ਰੀ ਅੰਮ੍ਰਿਤਸਰ ਸਾਹਿਬ: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਸ੍ਰੀ ਅੰਮ੍ਰਿਤਸਰ ਸਾਹਿਬ: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਸ੍ਰੀ ਅੰਮ੍ਰਿਤਸਰ ਸਾਹਿਬ: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੁਹ ਦੀ ਅਗਵਾਈ ਹੇਠ ਪੰਥਕ ਰਵਾਇਤਾਂ ਅਨੁਸਾਰ ਸਿਰੋਪਾਓ ਤੇ ਫੁੱਲਾਂ ਦੇ ਸਿਹਰੇ ਭੇਂਟ ਕਰਕੇ ਜੱਥਾ ਹੋਇਆ ਅਟਾਰੀ ਲਈ ਰਵਾਨਾ ਹੋ ਗਿਆ ਹੈ। ਹੋਰ ਪੜ੍ਹੋ: ਗੋਲੀ ਲੱਗਣ ਨਾਲ ਸੰਗਰੂਰ ਦੇ ਥਾਣਾ ਮੁਨਸ਼ੀ ਦੀ ਮੌਤ ਇਸ ਜਥੇ 'ਚ 300 ਦੇ ਕਰੀਬ ਸ਼ਰਧਾਲੂ ਪਾਕਿਸਤਾਨ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਜੱਥੇ ਨਾਲ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਵੀ ਪਾਕਿਸਤਾਨ ਲਈ ਰਵਾਨਾ ਹੋਏ। ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ 29 ਜੂਨ ਨੂੰ ਸ਼ੇਰ ਏ ਪੰਜਾਬ ਦੀ ਬਰਸੀ ਮਨਾਈ ਜਾਵੇਗੀ। ਇਸ ਦੌਰਾਨ 25 ਜੁਲਾਈ ਨੂੰ ਨਨਕਾਣਾ ਸਾਹਿਬ ਤੋਂ ਭਾਰਤ ਤਕ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਪਾਕਿ ਕਮੇਟੀ ਨਾਲ ਗੱਲਬਾਤ ਕੀਤੀ ਜਾਵੇਗੀ। ਮਿਲੀ ਜਾਣਕਾਰੀ ਮੁਤਾਬਕ 6 ਜੁਲਾਈ ਨੂੰ ਜੱਥਾ ਭਾਰਤ ਪਰਤੇਗਾ। -PTC News


Top News view more...

Latest News view more...