ਸ੍ਰੀ ਅੰਮ੍ਰਿਤਸਰ ਸਾਹਿਬ: ਦੀਵਾਲੀ ਵਾਲੀ ਰਾਤ ਪਲਟਿਆ ਟਰੱਕ, 2 ਮੌਤਾਂ, 4 ਜ਼ਖਮੀ

Road Accident

ਸ੍ਰੀ ਅੰਮ੍ਰਿਤਸਰ ਸਾਹਿਬ: ਦੀਵਾਲੀ ਵਾਲੀ ਰਾਤ ਪਲਟਿਆ ਟਰੱਕ, 2 ਮੌਤਾਂ, 4 ਜ਼ਖਮੀ,ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਨ੍ਹਾਂ ‘ਚ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।

Road Accidentਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਦੀਵਾਲੀ ਵਾਲੀ ਰਾਤ ਸ੍ਰੀ ਅੰਮ੍ਰਿਤਸਰ ਸਾਹਿਬ ‘ਚ ਵਾਪਰਿਆ ਹੈ,ਜਿਥੇ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ ‘ਤੇ ਕਸਬਾ ਦੋਬੁਰਜੀ ਵਿਖੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 4 ਹੋਰ ਗੰਭੀਰ ਜ਼ਖਮੀ ਹੋ ਜਾਣ ਦੀ ਸੂਚਨਾ ਮਿਲੀ ਹੈ।

ਹੋਰ ਪੜ੍ਹੋ: ਤੇਜ਼ ਰਫਤਾਰ ਨਾਲ ਆ ਰਿਹਾ ਟਰੱਕ ਵੜ੍ਹਿਆ ਘਰ ‘ਚ, 2 ਮਾਸੂਮ ਬੱਚਿਆਂ ਦੀ ਲਈ ਜਾਨ

Road Accidentਮਿਲੀ ਜਾਣਕਾਰੀ ਮੁਤਾਬਕ ਇੱਕ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਅਤੇ ਇੱਕ ਕਾਰ ਤੇ ਐਕਟਿਵਾ ਇਸ ਦੀ ਲਪੇਟ ‘ਚ ਆ ਗਏ। ਇਸ ਹਾਦਸੇ ‘ਚ ਮਨਜੀਤ ਸਿੰਘ ਪੁੱਤਰ ਉੱਤਮ ਸਿੰਘ ਅਤੇ ਸਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਚੱਬਾ, ਜ਼ਿਲ੍ਹਾ ਅੰਮ੍ਰਿਤਸਰ ਦੀ ਮੌਤ ਹੋ ਗਈ ਅਤੇ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਉਧਰ ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

-PTC News