Thu, Apr 25, 2024
Whatsapp

ਭਾਈ ਲੌਂਗੋਵਾਲ ਨੇ ਮੱਧ ਪ੍ਰਦੇਸ਼ ’ਚ ਸਿੱਖਾਂ ਨੂੰ ਜ਼ਬਰੀ ਉਜਾੜਨ ਦਾ ਲਿਆ ਸਖ਼ਤ ਨੋਟਿਸ

Written by  Jashan A -- January 01st 2020 03:57 PM
ਭਾਈ ਲੌਂਗੋਵਾਲ ਨੇ ਮੱਧ ਪ੍ਰਦੇਸ਼ ’ਚ ਸਿੱਖਾਂ ਨੂੰ ਜ਼ਬਰੀ ਉਜਾੜਨ ਦਾ ਲਿਆ ਸਖ਼ਤ ਨੋਟਿਸ

ਭਾਈ ਲੌਂਗੋਵਾਲ ਨੇ ਮੱਧ ਪ੍ਰਦੇਸ਼ ’ਚ ਸਿੱਖਾਂ ਨੂੰ ਜ਼ਬਰੀ ਉਜਾੜਨ ਦਾ ਲਿਆ ਸਖ਼ਤ ਨੋਟਿਸ

ਭਾਈ ਲੌਂਗੋਵਾਲ ਨੇ ਮੱਧ ਪ੍ਰਦੇਸ਼ ’ਚ ਸਿੱਖਾਂ ਨੂੰ ਜ਼ਬਰੀ ਉਜਾੜਨ ਦਾ ਲਿਆ ਸਖ਼ਤ ਨੋਟਿਸ ਸ਼੍ਰੋਮਣੀ ਕਮੇਟੀ ਦਾ ਤਿੰਨ ਮੈਂਬਰੀ ਵਫ਼ਦ ਭੇਜਿਆ ਜਾਵੇਗਾ ਮੱਧ ਪ੍ਰਦੇਸ਼-ਭਾਈ ਲੌਂਗੋਵਾਲ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਸ਼ਿਓਪੁਰ ਦੀ ਤਹਿਸੀਲ ਕਰਹਾਲ ਵਿਚ ਪੈਂਦੇ ਪਿੰਡਾਂ ਵਿੱਚੋਂ ਸਿੱਖਾਂ ਨੂੰ ਉਜਾੜਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਥਾਨਕ ਪ੍ਰਸ਼ਾਸਨ ਵੱਲੋਂ ਸਿੱਖਾਂ ਦੇ ਘਰ ਢਾਹੁਣ ਅਤੇ ਉਨ੍ਹਾਂ ਦੀ ਫਸਲ ਉਜਾੜ ਕੇ ਜ਼ਮੀਨਾਂ ’ਤੇ ਕਬਜ਼ਾ ਕਰਨ ਨੂੰ ਸਿੱਖਾਂ ਨੂੰ ਦਬਾਉਣ ਦੀ ਕੋਝੀ ਹਰਕਤ ਕਰਾਰ ਦਿੰਦਿਆਂ ਆਖਿਆ ਕਿ ਇਹ ਬੇਹੱਦ ਨਿੰਦਣਯੋਗ ਹੈ ਅਤੇ ਸ਼੍ਰੋਮਣੀ ਕਮੇਟੀ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੱਕ ਪਹੁੰਚ ਕਰੇਗੀ। ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਦੀ ਮੁਕੰਮਲ ਜਾਣਕਾਰੀ ਲਈ ਜਾ ਰਹੀ ਹੈ, ਤਾਂ ਜੋ ਪ੍ਰਭਾਵਿਤ ਸਿੱਖ ਪਰਿਵਾਰਾਂ ਦੀ ਮੱਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਬ-ਕਮੇਟੀ ਗਠਤ ਕਰ ਦਿੱਤੀ ਗਈ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਇੰਦਰਮੋਹਨ ਸਿੰਘ ਲਖਮੀਰ ਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ ਨੂੰ ਸ਼ਾਮਲ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਤਿੰਨ ਮੈਂਬਰੀ ਵਫ਼ਦ ਜਲਦ ਮੱਧ ਪ੍ਰਦੇਸ਼ ਜਾਵੇਗਾ। ਉਨ੍ਹਾਂ ਆਖਿਆ ਕਿ ਪਿਛਲੇ 30 ਸਾਲ ਤੋਂ ਮੱਧ ਪ੍ਰਦੇਸ਼ ਦੇ ਪਿੰਡਾਂ ਵਿਚ ਰਹਿ ਰਹੇ ਸਿੱਖਾਂ ਨੂੰ ਦਬਾਉਣ ਨਾਲ ਉਥੋਂ ਦੀ ਸਰਕਾਰ ਅਤੇ ਖ਼ਾਸਕਰ ਮੁੱਖ ਮੰਤਰੀ ਕਮਲ ਨਾਥ ਦਾ ਸਿੱਖ ਵਿਰੋਧੀ ਚਿਹਰਾ ਇਕ ਵਾਰ ਫਿਰ ਨੰਗਾ ਹੋਇਆ ਹੈ। ਇਸ ਤੋਂ ਪਹਿਲਾਂ 1984 ਦੇ ਸਿੱਖ ਕਤਲੇਆਮ ਸਮੇਂ ਵੀ ਕਮਲ ਨਾਥ ਨੇ ਹੈਵਾਨੀਅਤ ਦਾ ਨੰਗਾ ਨਾਚ ਕਰਕੇ ਮਨੁੱਖਤਾ ਵਿਰੋਧੀ ਹੋਣ ਦਾ ਪ੍ਰਮਾਣ ਦਿੱਤਾ ਸੀ। ਹੁਣ ਇਕ ਵਾਰ ਫਿਰ ਉਸ ਵੱਲੋਂ ਸਿੱਖਾਂ ’ਤੇ ਅੱਤਿਆਚਾਰ ਕੀਤਾ ਗਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਦੇ ਕਿਸੇ ਵੀ ਸੂਬੇ ਅੰਦਰ ਵੱਸਦੇ ਘੱਟ ਗਿਣਤੀ ਸਿੱਖਾਂ ਦੀ ਹਿਫਾਜ਼ਤ ਕਰਨਾ ਭਾਰਤ ਸਰਕਾਰ ਦੇ ਨਾਲ-ਨਾਲ ਸਥਾਨਕ ਸੂਬਾਈ ਸਰਕਾਰਾਂ ਦੀ ਜ਼ੁੰਮੇਵਾਰੀ ਹੈ, ਪਰੰਤੂ ਮੱਧ ਪ੍ਰਦੇਸ਼ ਦੀ ਮੌਜੂਦਾ ਸਰਕਾਰ ਨੇ ਆਪਣੇ ਜ਼ੁੰਮੇਵਾਰੀ ਤੋਂ ਪਾਸਾ ਵੱਟਿਆ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਮੱਧ ਪ੍ਰਦੇਸ਼ ਸਰਕਾਰ ਵੱਲੋਂ ਸਿੱਖਾਂ ’ਤੇ ਕੀਤੇ ਜ਼ਬਰ ਵਿਰੁੱਧ ਸਖ਼ਤ ਕਾਰਵਾਈ ਕਰੇ ਅਤੇ ਪੀੜਤ ਸਿੱਖਾਂ ਨੂੰ ਇਨਸਾਫ਼ ਦਿਵਾਇਆ ਜਾਵੇ। -PTC News


Top News view more...

Latest News view more...