Advertisment

550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਗੁਰਮਤਿ ਸਮਾਗਮ,ਰਾਗੀ ਜਥਿਆਂ, ਕਥਾਵਾਚਕਾਂ ਅਤੇ ਪ੍ਰਚਾਰਕਾਂ ਨੇ ਭਰੀ ਹਾਜ਼ਰੀ

author-image
Jashan A
Updated On
New Update
550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਗੁਰਮਤਿ ਸਮਾਗਮ,ਰਾਗੀ ਜਥਿਆਂ, ਕਥਾਵਾਚਕਾਂ ਅਤੇ ਪ੍ਰਚਾਰਕਾਂ ਨੇ ਭਰੀ ਹਾਜ਼ਰੀ
Advertisment
550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਗੁਰਮਤਿ ਸਮਾਗਮ,ਰਾਗੀ ਜਥਿਆਂ, ਕਥਾਵਾਚਕਾਂ ਅਤੇ ਪ੍ਰਚਾਰਕਾਂ ਨੇ ਭਰੀ ਹਾਜ਼ਰੀ,ਬਾਬਾ ਬਕਾਲਾ/ਅੰਮ੍ਰਿਤਸਰ:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਗੁਰਮਤਿ ਕਰਵਾਇਆ ਗਿਆ, ਜਿਸ ਵਿਚ ਸੰਗਤ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵੱਖ ਵੱਖ ਥਾਵਾਂ ’ਤੇ ਗੁਰਮਤਿ ਸਮਾਗਮਾਂ ਦੀ ਲੜੀ ਆਰੰਭੀ ਗਈ ਹੈ, ਜਿਸ ਤਹਿਤ ਇਹ ਸਮਾਗਮ ਹੋਇਆ।ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਨੰਦ ਸਿੰਘ, ਭਾਈ ਹਰਨਾਮ ਸਿੰਘ ਅਤੇ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਸੇਵਕ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸੀਨੀਅਰ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਗਤ ਦੇ ਉਧਾਰ ਲਈ ਵਿਲੱਖਣ ਅਤੇ ਨਿਰਾਲੀ ਵਿਚਾਰਧਾਰਾ ਦਿੱਤੀ ਹੈ, ਜਿਸ ਨੂੰ ਅਪਣਾ ਕੇ ਅਸੀਂ ਆਪਣਾ ਜੀਵਨ ਸੁਖਮਈ ਬਣਾ ਸਕਦੇ ਹਾਂ। ਹੋਰ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ ਉਨ੍ਹਾਂ ਸੰਗਤ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਆਪੋ ਆਪਣੇ ਘਰਾਂ ਅੰਦਰ ਗੁਰਸਿੱਖੀ ਦਾ ਪ੍ਰਚਾਰ ਕਰਨ ਲਈ ਅਪੀਲ ਕੀਤੀ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਭੁਪਿੰਦਰ ਸਿੰਘ, ਪ੍ਰਚਾਰਕ ਭਾਈ ਜਸਪਾਲ ਸਿੰਘ, ਭਾਈ ਜੱਜ ਸਿੰਘ, ਭਾਈ ਗੁਰਭੇਜ ਸਿੰਘ, ਭਾਈ ਬਲਵੰਤ ਸਿੰਘ ਤੇ ਮਨਦੀਪ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਰਸ਼ਨ ਤੋਂ ਸੰਗਤ ਨੂੰ ਜਾਣੂ ਕਰਵਾਇਆ। ਸਮਾਗਮ ਦੌਰਾਨ ਰਾਗੀ, ਪ੍ਰਚਾਰਕ ਤੇ ਕਥਾਵਾਚਕਾਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ, ਅਮਰਜੀਤ ਸਿੰਘ ਭਲਾਈਪੁਰ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਮੈਨੇਜਰ ਸਤਿੰਦਰ ਸਿੰਘ ਬਾਜਵਾ, ਮੀਤ ਮੈਨੇਜਰ ਮੋਹਣ ਸਿੰਘ ਕੰਗ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ। -PTC News-
punjabi-news latest-punjabi-news sgpc-news latest-sgpc-news sri-amritsar-sahib-news latest-sri-amritsar-sahib-news sri-amritsar-sahib
Advertisment

Stay updated with the latest news headlines.

Follow us:
Advertisment