Fri, Apr 19, 2024
Whatsapp

ਸ੍ਰੀ ਅੰਮ੍ਰਿਤਸਰ ਸਾਹਿਬ: ਧਾਰਮਿਕ ਪ੍ਰੀਖਿਆ ’ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

Written by  Jashan A -- November 23rd 2019 08:23 PM
ਸ੍ਰੀ ਅੰਮ੍ਰਿਤਸਰ ਸਾਹਿਬ: ਧਾਰਮਿਕ ਪ੍ਰੀਖਿਆ ’ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਸ੍ਰੀ ਅੰਮ੍ਰਿਤਸਰ ਸਾਹਿਬ: ਧਾਰਮਿਕ ਪ੍ਰੀਖਿਆ ’ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਸ੍ਰੀ ਅੰਮ੍ਰਿਤਸਰ ਸਾਹਿਬ: ਧਾਰਮਿਕ ਪ੍ਰੀਖਿਆ ’ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਵਿੱਚੋਂ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ 14 ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਨਾਮੀ ਰਾਸ਼ੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਵਿਚ ਧਾਰਮਿਕ ਪ੍ਰੀਖਿਆ ਦੇ ਵੱਖ-ਵੱਖ ਦਰਜਿਆਂ ਵਿੱਚੋਂ ਪਹਿਲੇ ਤਿੰੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸ਼ਾਮਲ ਸਨ।ਪਹਿਲਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ 5100 ਰੁਪਏ, ਦੂਸਰੇ ਸਥਾਨ ’ਤੇ ਰਹਿਣ ਵਾਲਿਆਂ ਨੂੰ 4100 ਰੁਪਏ ਅਤੇ ਤੀਜੇ ਸਥਾਨ ਪ੍ਰਾਪਤ ਕਰਤਾ ਨੂੰ 3100 ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਗਈ। ਇਸ ਤੋਂ ਇਲਾਵਾ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਚਾਰ ਸਿੱਖਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿਚ ਹਜ਼ਾਰਾਂ ਵਿਦਿਆਰਥੀਆਂ ਭਾਗ ਲੈਂਦੇ ਹਨ, ਜਿਨ੍ਹਾਂ ਵਿੱਚੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਪਹਿਲੇ ਤਿੰਨ ਸਥਾਨ ਗ੍ਰਹਿਣ ਕਰਨ ਵਾਲਿਆਂ ਨੂੰ ਵਿਸ਼ੇਸ਼ ਤੌਰ ’ਤੇ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਹੋਰ ਪੜ੍ਹੋ:'ਗਾਵਹੁ ਸਚੀ ਬਾਣੀ' ਵਿਚ ਅੱਵਲ ਰਹਿਣ ਵਾਲੇ ਪੰਜ ਨੌਜੁਆਨ ਪ੍ਰਤਿਯੋਗੀ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਉਨ੍ਹਾਂ ਦੱਸਿਆ ਕਿ ਸਾਲ 2018 ਦੀ ਧਾਰਮਿਕ ਪ੍ਰੀਖਿਆ ਵਿਚ ਪੂਰੇ ਭਾਰਤ ਦੇ ਸਕੂਲਾਂ ਕਾਲਜਾਂ ਵਿੱਚੋਂ ਪੰਜਾਹ ਹਜ਼ਾਰ ਦੇ ਲਗਭਗ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ, ਜਿਨ੍ਹਾਂ ਵਿੱਚੋਂ 14 ਵਿਦਿਆਰਥੀਆਂ ਨੇ ਬਿਹਤਰ ਕਾਰਗੁਜਾਰੀ ਦਿਖਾ ਕੇ ਪਹਿਲੇ ਤਿੰਨ ਸਥਾਨ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਧਰਮ ਪ੍ਰਚਾਰ ਕਮੇਟੀ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਇਤਿਹਾਸ ਅਤੇ ਸਿਧਾਂਤਾਂ ਨਾਲ ਜੋੜਨ ਲਈ ਨਿਰੰਤਰ ਯਤਨਸ਼ੀਲ ਹੈ। ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ, ਗੁਰਿੰਦਰ ਸਿੰਘ ਮਥਰੇਵਾਲ, ਨਿਸ਼ਾਨ ਸਿੰਘ ਅਤੇ ਪ੍ਰੋ. ਸੁਖਦੇਵ ਸਿੰਘ ਇੰਚਾਰਜ ਧਾਰਮਿਕ ਪ੍ਰੀਖਿਆ ਸਮੇਤ ਹੋਰ ਹਾਜ਼ਰ ਸਨ। ਇਨ੍ਹਾਂ ਵਿਦਿਆਰਥੀਆਂ ਨੇ ਹਾਸਲ ਕੀਤੇ ਪਹਿਲੇ ਤਿੰਨ ਸਥਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਬੀਤੇ ਸਾਲ ਲਈ ਗਈ ਧਾਰਮਿਕ ਪ੍ਰੀਖਿਆ ਦੇ ਵੱਖ-ਵੱਖ ਚਾਰ ਦਰਜ਼ਿਆਂ ਵਿੱਚੋਂ ਪਹਿਲਾ ਸਥਾਨਾਂ ਦਸਮੇਸ਼ ਪਬਲਿਕ ਸਕੂਲ ਫਰੀਦਕੋਟ ਦੇ ਅਰਸ਼ਦੀਪ ਸਿੰਘ, ਸ੍ਰੀ ਗੁਰੂ ਰਾਮਦਾਸ ਅਕੈਡਮੀ ਰਿਆਲੀ ਕਲਾ ਜ਼ਿਲ੍ਹਾ ਗੁਰਦਾਸਪੁਰ ਦੀ ਸਿਮਰਜੀਤ ਕੌਰ, ਗੁਰੂ ਨਾਨਕ ਕਾਲਜ ਮੋਗਾ ਦੀ ਕਮਲਪ੍ਰੀਤ ਕੌਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਹੈ। ਇਨ੍ਹਾਂ ਨੂੰ 5100-5100 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ। ਦੂਜਾ ਸਥਾਨ ਛੋਟਾ ਘੱਲੂਘਾਰਾ ਯਾਦਗਾਰੀ ਕਾਹਨੂੰਵਾਨ ਜ਼ਿਲ੍ਹਾ ਗੁਰਦਾਸਪੁਰ ਦੀ ਸਿਮਰਨਜੀਤ ਕੌਰ, ਗੁਰੂ ਨਾਨਕ ਸਕੂਲ ਮੁਰੀਦਕੇ ਜ਼ਿਲ੍ਹਾ ਗੁਰਦਾਸਪੁਰ ਦੀ ਨਵਪ੍ਰੀਤ ਕੌਰ, ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇਘੁੰਮਣ ਜ਼ਿਲ੍ਹਾ ਗੁਰਦਾਸਪੁਰ ਦੀ ਸਾਹਿਬਦੀਪ ਕੌਰ ਅਤੇ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾ ਨਗਰ ਗੁਰਦਾਸਪੁਰ ਦੀ ਵਿਦਿਆਰਥਣ ਸੰਦੀਪ ਕੌਰਨੇ ਪ੍ਰਾਪਤ ਕੀਤਾ। ਇਨ੍ਹਾਂ ਦੂਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ 4100-4100 ਰੁਪਏ ਦੀ ਵਿਸ਼ੇਸ਼ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਬਾਬੇ ਕੇ ਸੀਨੀ: ਸੈਕੰ: ਸਕੂਲ ਵਾੜਾ ਜੋਧ ਸਿੰਘ ਜਲੰਧਰ ਦੀ ਵਿਦਿਆਰਥਣ ਜ਼ਸ਼ਨਪ੍ਰੀਤ ਕੌਰ, ਨਵਚੇਤਨ ਸਕੂਲ ਖਾਰਾ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਰਨਦੀਪ ਕੌਰ, ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਹਿੰਸਰਾ ਖੁਰਦ ਜ਼ਿਲ੍ਹਾ ਅੰਮ੍ਰਿਤਸਰ ਦੀ ਹਰਲੀਨ ਕੌਰ, ਦਸਮੇਸ਼ ਪਬਲਿਕ ਸਕੂਲ ਰਾਏਕੋਟ ਜ਼ਿਲ੍ਹਾ ਲੁਧਿਆਣਾ ਦੀ ਜਸ਼ਨਦੀਪ ਕੌਰ, ਗੁਰੂ ਨਾਨਕ ਕਾਲਜ ਮੋਗਾ ਦੀ ਰਵੀਨਾ ਰਾਣੀ ਅਤੇ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦੀ ਮਨਦੀਪ ਕੌਰ ਤੀਜੇ ਸਥਾਨ ’ਤੇ ਰਹੇ। ਇਨ੍ਹਾਂ ਨੂੰ 3100-3100 ਰੁਪਏ ਨਾਲ ਸਨਮਾਨਿਤ ਕੀਤਾ ਗਿਆ। -PTC News


Top News view more...

Latest News view more...