ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ ਜਾਵੇਗਾ ਕੱਲ੍ਹ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ ਜਾਵੇਗਾ ਕੱਲ੍ਹ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ 2 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।ਤੁਹਾਨੂੰ ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਕੀਤਾ ਗਿਆ ਸੀ।

ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਕਮੇਟੀ ਸਮੇਤ ਅਨੇਕਾਂ ਪੰਥਕ ਹਸਤੀਆਂ ਸ਼ਮੂਲੀਅਤ ਕਰਨਗੀਆਂ।

ਹੋਰ ਪੜ੍ਹੋ:ਅਕਾਲੀ ਭਾਜਪਾ ਵਫ਼ਦ ਵੱਲੋਂ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਅਤੇ ਸੁਖਜਿੰਦਰ ਰੰਧਾਵਾ ਦੀ ਗ੍ਰਿਫ਼ਤਾਰੀ ਦੀ ਮੰਗ

ਸ੍ਰੀ ਅਕਾਲ ਤਖਤ ਸਾਹਿਬ ਵਿਖੇ 2 ਜੁਲਾਈ ਨੂੰ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਪਾਵਨ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।

-PTC News