Thu, May 2, 2024
Whatsapp

ਭਾਈ ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ

Written by  Jashan A -- January 01st 2020 06:43 PM
ਭਾਈ ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ

ਭਾਈ ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ

ਭਾਈ ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਨੇ ਮਨੁੱਖਤਾ ਖਾਤਰ ਆਪਣਾ ਸਰਬੰਸ ਕੁਰਬਾਨ ਕਰਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵਿਲੱਖਣ ਪੈੜਾਂ ਪਾਈਆਂ, ਜਿਸ ਦੀ ਹੋਰ ਕੋਈ ਮਿਸਾਲ ਨਹੀਂ ਮਿਲਦੀ। ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਨੇ ਪੀ.ਜੀ.ਆਈ. ਵਿਖੇ ਸ਼ੁਰੂ ਕੀਤੀ ਲੰਗਰ ਸੇਵਾ ਉਨ੍ਹਾਂ ਆਖਿਆ ਕਿ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਢਾਲਣਾ ਚਾਹੀਦਾ ਹੈ ਅਤੇ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਸ ਪੈਦਾ ਕੀਤਾ। ਉਨ੍ਹਾਂ ਵਰਤਮਾਨ ਸਮੇਂ ਅੰਦਰ ਫੈਲੀਆਂ ਬੁਰਾਈਆਂ ਦੇ ਖ਼ਾਤਮੇ ਲਈ ਸੰਗਤ ਨੂੰ ਸੱਦਾ ਦਿੰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ। -PTC News


Top News view more...

Latest News view more...