Fri, Apr 26, 2024
Whatsapp

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੀ ਵਡਾਲੀ ਵਿਖੇ ਵਿਸ਼ੇਸ਼ ਸਮਾਗਮਾਂ ਦਾ ਆਯੋਜਨ, ਵੱਡੀ ਗਿਣਤੀ 'ਚ ਸੰਗਤਾਂ ਹੋ ਰਹੀਆਂ ਨੇ ਨਤਮਸਤਕ

Written by  Jashan A -- June 18th 2019 09:33 AM
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੀ ਵਡਾਲੀ ਵਿਖੇ ਵਿਸ਼ੇਸ਼ ਸਮਾਗਮਾਂ ਦਾ ਆਯੋਜਨ, ਵੱਡੀ ਗਿਣਤੀ 'ਚ ਸੰਗਤਾਂ ਹੋ ਰਹੀਆਂ ਨੇ ਨਤਮਸਤਕ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੀ ਵਡਾਲੀ ਵਿਖੇ ਵਿਸ਼ੇਸ਼ ਸਮਾਗਮਾਂ ਦਾ ਆਯੋਜਨ, ਵੱਡੀ ਗਿਣਤੀ 'ਚ ਸੰਗਤਾਂ ਹੋ ਰਹੀਆਂ ਨੇ ਨਤਮਸਤਕ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੀ ਵਡਾਲੀ ਵਿਖੇ ਵਿਸ਼ੇਸ਼ ਸਮਾਗਮਾਂ ਦਾ ਆਯੋਜਨ, ਵੱਡੀ ਗਿਣਤੀ 'ਚ ਸੰਗਤਾਂ ਹੋ ਰਹੀਆਂ ਨੇ ਨਤਮਸਤਕ,ਸ੍ਰੀ ਅਮ੍ਰਿਤਸਰ ਸਾਹਿਬ: ਮੀਰੀ ਪੀਰੀ ਦੇ ਮਾਲਕ ਛੇਵੀ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੀ ਵਡਾਲੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਸੰਗਤਾਂ 'ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਸੰਗਤਾਂ ਗੁਰਦੁਆਰਾ 'ਚ ਪਹੁੰਚ ਕੇ ਨਤਮਸਤਕ ਹੋ ਰਹੀਆਂ ਹਨ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। ਹੋਰ ਪੜ੍ਹੋ: ਮਸ਼ਹੂਰ ਸੂਫੀ ਗਾਇਕ ਵਡਾਲੀ ਭਰਾਵਾਂ 'ਚ ਛੋਟੇ ਪਿਆਰੇ ਲਾਲ ਵਡਾਲੀ ਦਾ ਹੋਇਆ ਦੇਹਾਂਤ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਂਟ ਕਰਨ ਲਈ ਭਾਰੀ ਗਰਮੀ ਦੇ ਬਾਵਜੂਦ ਸੰਗਤਾਂ ਭਾਰੀ ਗਿਣਤੀ 'ਚ ਪੁੱਜ ਰਹੀਆਂ ਹਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾ ਰਹੇ ਹਨ। ਉਥੇ ਹੀ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ। -PTC News  


Top News view more...

Latest News view more...