ਗੁਰੂ ਨਗਰੀ ‘ਚ ਵੱਡੀ ਵਾਰਦਾਤ, ਬਾਜ਼ਾਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਗੁਰੂ ਨਗਰੀ ‘ਚ ਵੱਡੀ ਵਾਰਦਾਤ, ਬਾਜ਼ਾਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬ ਦਾ ਮਾਹੌਲ ਦਿਨ ਦ ਦਿਨ ਖਰਾਬ ਹੁੰਦਾ ਜਾ ਰਿਹਾ ਹੈ। ਆਏ ਦਿਨ ਸੂਬੇ ‘ਚ ਵੱਡੀਆਂ ਵਾਰਦਾਤਾਂ ਵਾਪਰ ਰਹੀਆਂ ਹਨ, ਕਿਤੇ ਨਸ਼ੇ ਨਾਲ ਪੰਜਾਬ ਦੀ ਜਵਾਨੀ ਖਤਮ ਹੋ ਰਹੀ ਤੇ ਕੀਤੇ ਨੌਜਵਾਨਾਂ ਦਾ ਕਤਲ ਕੀਤਾ ਜਾ ਰਿਹਾ ਹੈ, ਪਰ ਸੂਬਾ ਪ੍ਰਸ਼ਾਸਨ ਦੇ ਕੰਨੀ ਜੂ ਸਰਕਦੀ ਦਿਖਾਈ ਨਹੀਂ ਦੇ ਰਹੀ।

ਅਜਿਹਾ ਹੀ ਇੱਕ ਹੋਰ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿਥੇ ਕਿੱਤੇ ਇਲਾਕੇ ‘ਚ ਰਹਿਣ ਵਾਲੇ ਇਕ ਨੌਜਵਾਨ ਦਾ ਸ਼ਰੇਆਮ ਬਾਜ਼ਾਰ ‘ਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਹੋਰ ਪੜ੍ਹੋ: ਜਲੰਧਰ: ਗੁਆਂਢੀ ਦਾ ਸ਼ਰਮਨਾਕ ਕਾਰਾ, 4 ਸਾਲਾ ਬੱਚੇ ਨਾਲ ਕੀਤਾ ਇਹ ਘਿਨੌਣਾ ਕੰਮ (ਵੀਡੀਓ)

ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ ਅਤੇ ਪਰਿਵਾਰ ‘ਚ ਮਾਤਮ ਪਸਰ ਗਿਆ ਹੈ। ਪਰਿਵਾਰਿਕ ਮੈਬਰਾਂ ਮੁਤਾਬਕ ਗੁਰਪ੍ਰੀਤ ਦਾ ਆਪਣੇ ਦੋਸਤ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ-ਝਗੜਾ ਚੱਲ ਰਿਹਾ ਸੀ।

ਉਨ੍ਹਾਂ ਕਿਹਾ ਕਿ ਗੁਰਪ੍ਰੀਤ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਉਸ ਸਮੇਂ ਹੋਇਆ, ਜਦੋਂ ਉਹ ਮੱਥਾ ਟੇਕ ਕੇ ਘਰ ਵਾਪਸ ਆ ਰਿਹਾ ਸੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ, ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਇਨਸਾਫ ਮੰਗ ਰਹੇ ਹਨ।

-PTC News