ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ‘ਚ ਦੋ ਸੜਕਾਂ ਦਾ ਰੱਖਿਆ ਨੀਂਹ ਪੱਥਰ

nitin gadkari
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ 'ਚ ਦੋ ਸੜਕਾਂ ਦਾ ਰੱਖਿਆ ਨੀਂਹ ਪੱਥਰ

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ‘ਚ ਦੋ ਸੜਕਾਂ ਦਾ ਰੱਖਿਆ ਨੀਂਹ ਪੱਥਰ,ਸ੍ਰੀ ਆਨੰਦਪੁਰ ਸਾਹਿਬ: ਅੱਜ ਸ੍ਰੀ ਆਨੰਦਪੁਰ ਸਾਹਿਬ ‘ਚ ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ‘ਚ 2 ਸੜਕਾਂ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ। ਇਹ ਸੜਕਾਂ 746 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ।

nitin gadkari
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ‘ਚ ਦੋ ਸੜਕਾਂ ਦਾ ਰੱਖਿਆ ਨੀਂਹ ਪੱਥਰ

ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਇਹਨਾਂ ਪ੍ਰਾਜੈਕਟਾਂ ‘ਚ 67.64 ਕਿਲੋਮੀਟਰ ਲੰਬੀ ਬੰਗਾ-ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ-ਨੈਨਾ ਦੇਵੀ ਸੜਕ ਦਾ ਵਿਕਾਸ 581ਕਰੋੜ ਰੁਪਏ ਦੀ ਲਾਗਤ ਨਾਲ ਅਤੇ 165 ਕਰੋੜ ਰੁਪਏ ਦੀ ਲਾਗਤ ਨਾਲ ਫਗਵਾੜਾ ਸ਼ਹਿਰ ‘ਚ ਹਾਈਵੇਅ-44 ‘ਤੇ 2.555 ਕਿਲੋਮੀਟਰ ਲੰਬੀ ਐਲੀਵੇਟੇਡ ਸੰਰਚਨਾ ਅਤੇ ਵਾਹਨਾਂ ਦਾ ਅੰਡਰਪਾਸ ਦਾ ਨਿਰਮਾਣ ਸ਼ਾਮਲ ਹੈ।

nitin gadkari
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ‘ਚ ਦੋ ਸੜਕਾਂ ਦਾ ਰੱਖਿਆ ਨੀਂਹ ਪੱਥਰ

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਪ੍ਰਾਜੈਕਟਾਂ ਤੋਂ ਸੈਰ-ਸਪਾਟਾ, ਸੁਰੱਖਿਅਤ ਯਾਤਰਾ, ਯਾਤਰਾ ਦੇ ਸਮੇਂ ‘ਚ ਕਮੀ ਦੇ ਨਾਲ-ਨਾਲ ਆਰਥਿਕ ਗਤੀਵਿਧੀਆਂ ਅਤੇ ਰੋਜ਼ਗਾਰ ਦੇ ਸਾਧਨ ਤੋਂ ਸਥਾਨਕ ਲੋਕਾਂ ਨੂੰ ਫਾਇਦਾ ਹੋਵੇਗਾ।

-PTC News