ਨਹੀਂ ਰਹੇ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਹਰਭਜਨ ਸਿੰਘ ਜੀ ਭਲਵਾਨ

Baba Harbhajan Singh Ji Bhalwan

ਨਹੀਂ ਰਹੇ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਹਰਭਜਨ ਸਿੰਘ ਜੀ ਭਲਵਾਨ,ਸ੍ਰੀ ਅਨੰਦਪੁਰ ਸਾਹਿਬ: ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਹਰਭਜਨ ਸਿੰਘ ਜੀ ਭਲਵਾਨ ਅਕਾਲ ਚਲਾਣਾ ਕਰ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਉਹਨਾਂ ਨੂੰ ਬ੍ਰੇਨ ਹੈਮਰੇਜ ਹੋਇਆ ਸੀ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਗੁਰੂ ਤੇਗ ਬਹਾਦਰ ਮਲਟੀ ਸਪੈਸ਼ਲਿਟੀ ਹਸਪਤਾਲ ਵਿਚ ਉਹਨਾਂ ਨੂੰ ਮੁਢਲੀ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਉਹਨਾਂ ਨੂੰ ਪੀ.ਜੀ.ਆਈ ਲਈ ਰੈਫਰ ਕਰ ਦਿੱਤਾ ਗਿਆ ਸੀ, ਜਿਥੇ ਰਸਤੇ ‘ਚ ਉਹਨਾਂ ਨੇ ਅੰਤਿਮ ਸਵਾਸ ਲਏ।

ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਰਤਪੁਰ ਸਾਹਿਬ ਵਿਖੇ 2 ਵਜੇ ਕੀਤਾ ਜਾਵੇਗਾ। ਦੱਸ ਦੇਈਏ ਕਿ ਕਾਰ ਸੇਵਾ ਵਾਲੇ ਬਾਬਾ ਹਰਭਜਨ ਸਿੰਘ ਭਲਵਾਨ ਜੀ ਦੇ ਮ੍ਰਿਤਕ ਸਰੀਰ ਨੂੰ ਸੰਗਤਾਂ ਦੇ ਦਰਸ਼ਨਾਂ ਦੇ ਲਈ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ‘ਚ ਰੱਖਿਆ ਗਿਆ ਹੈ।

ਹੋਰ ਪੜ੍ਹੋ: ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਛਬੀਲ ਦੀ ਹੋਈ ਆਰੰਭਤਾ

ਦੱਸਣਯੋਗ ਹੈ ਕਿ ਬੀਤੀ 28 ਜੁਲਾਈ ਨੂੰ ਸੰਤ ਬਾਬਾ ਲਾਭ ਸਿੰਘ ਜੀ ਦੇ ਅਕਾਲ ਚਲਾਣੇ ਤੋਂ ਬਾਅਦ ਬਾਬਾ ਹਰਭਜਨ ਸਿੰਘ ਭਲਵਾਨ ਨੂੰ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ ਸੇਵਾ ਦੇ ਕੇ ਮੁੱਖ ਪ੍ਰਬੰਧਕ ਬਣਾਇਆ ਗਿਆ ਸੀ।

-PTC News