Sat, May 4, 2024
Whatsapp

ਸ੍ਰੀ ਅਨੰਦਪੁਰ ਸਾਹਿਬ : ਹੋਲੇ ਮਹੱਲੇ 'ਤੇ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ , ਡੀ.ਸੀ. ਨੇ ਜਾਰੀ ਕੀਤੇ ਇਹ ਹੁਕਮ

Written by  Shanker Badra -- March 18th 2021 04:37 PM
ਸ੍ਰੀ ਅਨੰਦਪੁਰ ਸਾਹਿਬ : ਹੋਲੇ ਮਹੱਲੇ 'ਤੇ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ , ਡੀ.ਸੀ. ਨੇ ਜਾਰੀ ਕੀਤੇ ਇਹ ਹੁਕਮ

ਸ੍ਰੀ ਅਨੰਦਪੁਰ ਸਾਹਿਬ : ਹੋਲੇ ਮਹੱਲੇ 'ਤੇ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ , ਡੀ.ਸੀ. ਨੇ ਜਾਰੀ ਕੀਤੇ ਇਹ ਹੁਕਮ

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਹੈ। ਹੁਣ ਹੋਲੇ ਮਹੱਲੇ 'ਤੇ ਸ੍ਰੀ ਆਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੋਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਲਿਆਉਣੀ ਪ੍ਰਸ਼ਾਸਨ ਵੱਲੋਂ ਲਾਜ਼ਮੀ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਇਹ ਕਦਮ ਕੋਰੋਨਾ ਦੇ ਵਧਦੇ ਕੇਸਾਂ ਨੂੰ ਵੇਖਦਿਆਂ ਉਠਾਇਆ ਗਿਆ ਹੈ। ਇਸ ਸਬੰਧੀ ਰੋਪੜ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ   [caption id="attachment_482553" align="aligncenter" width="600"]Sri Anandpur Sahib hola Mohalla Coronavirus test Report Nagative ਸ੍ਰੀ ਅਨੰਦਪੁਰ ਸਾਹਿਬ : ਹੋਲੇ ਮਹੱਲੇ 'ਤੇ ਜਾਣ ਵਾਲੀ ਸੰਗਤਲਈ ਅਹਿਮ ਖ਼ਬਰ , ਡੀ.ਸੀ. ਨੇ ਜਾਰੀ ਕੀਤੇ ਇਹ ਹੁਕਮ[/caption] ਇਸ ਸਬੰਧੀ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਜਾਰੀ ਹੁਕਮਾਂ ਮੁਤਾਬਕ ਹੋਲੇ-ਮਹੱਲੇ ਦੇ ਮੇਲੇ ਵਿੱਚ ਉਸੇ ਸ਼ਰਧਾਲੂ ਨੂੰ ਜਾਣ ਦੀ ਆਗਿਆ ਮਿਲੇਗੀ, ਜਿਸ ਕੋਲ 72 ਘੰਟਿਆਂ ਵਿੱਚ ਕਰਵਾਏ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਹੋਵੇਗੀ। ਡਿਪਟੀ ਕਮਿਸ਼ਨਰ ਵੱਲੋਂ ਖੁਦ ਸੋਸ਼ਲ ਮੀਡੀਆ ਉਤੇ ਲਾਈਵ ਹੋ ਕੇ ਸਮੁੱਚੀ ਸੰਗਤ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੁਕਮਾਂ ਦੀ ਪਾਲਣਾ ਕਰਨ। [caption id="attachment_482559" align="aligncenter" width="600"] ਸ੍ਰੀ ਅਨੰਦਪੁਰ ਸਾਹਿਬ : ਹੋਲੇ ਮਹੱਲੇ 'ਤੇ ਜਾਣ ਵਾਲੀ ਸੰਗਤਲਈ ਅਹਿਮ ਖ਼ਬਰ , ਡੀ.ਸੀ. ਨੇ ਜਾਰੀ ਕੀਤੇ ਇਹ ਹੁਕਮ[/caption] ਇਸ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਉਤੇ ਆਉਣ ਵਾਲੇ ਲੋਕਾਂ ਨੂੰ ਆਪਣੇ ਨਾਲ ਕੋਰੋਨਾ ਦੀ ਨੈਗੇਟਿਵ ਰਿਪੋਰਟ ਨਾਲ ਲਿਆਉਣੀ ਪਵੇਗੀ ਤਾਂ ਹੀ ਸ਼ਰਧਾਲੂਆਂ ਨੂੰ ਹੋਲਾ-ਮਹੱਲਾ ਵਿੱਚ ਐਂਟਰੀ ਦੀ ਆਗਿਆ ਹੋਵੇਗੀ। ਜ਼ਿਲ੍ਹੇ ਰੂਪਨਗਰ ਵਿੱਚ ਹੋਲਾ ਮਹੱਲਾ 24 ਮਾਰਚ ਤੋਂ 26 ਮਾਰਚ ਤੱਕ ਕੀਰਤਪੁਰ ਸਾਹਿਬ ਵਿਖੇ ਅਤੇ 27 ਮਾਰਚ ਤੋਂ 29 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। [caption id="attachment_482555" align="aligncenter" width="1280"]Sri Anandpur Sahib hola Mohalla Coronavirus test Report Nagative ਸ੍ਰੀ ਅਨੰਦਪੁਰ ਸਾਹਿਬ : ਹੋਲੇ ਮਹੱਲੇ 'ਤੇ ਜਾਣ ਵਾਲੀ ਸੰਗਤਲਈ ਅਹਿਮ ਖ਼ਬਰ , ਡੀ.ਸੀ. ਨੇ ਜਾਰੀ ਕੀਤੇ ਇਹ ਹੁਕਮ[/caption] ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕਿਹਾ ਕਿ ਸੰਗਤ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਸੰਗਤ ਆਪਣੇ ਘਰ ਬੈਠ ਕੇ ਹੀ ਗੁਰੂ ਸਾਹਿਬ ਨੂੰ ਨਮਨ ਕਰੇ ਤੇ ਜੇਕਰ ਸੰਗਤ ਹੋਲਾ ਮਹੱਲੇ 'ਤੇ ਆਉਣਾ ਚਾਹੁੰਦੀ ਹੈ ਤਾਂ ਕੋਰੋਨਾ ਵਾਇਰਸ ਸਬੰਧੀ ਦਿੱਤੀਆਂ ਗਈਆਂ ਗਾਈਡਲਾਈਨਾਂ 'ਤੇ ਸਹੀ ਤਰੀਕੇ ਨਾਲ ਅਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵੱਖ - ਵੱਖ ਸਥਾਨਾਂ ' ਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਫਰੀ ਮਾਸਕ ਵੀ ਦਿੱਤੇ ਜਾਣਗੇ ਤਾਂ ਜੋ ਬਗੈਰ ਮਾਸਕ ਮੇਲੇ ਵਿੱਚ ਆਉਣ ਵਾਲੇ ਲੋਕਾਂ ਨੂੰ ਮਾਸਕ ਦੇ ਕੇ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖਿਆ ਜਾ ਸਕੇ। [caption id="attachment_482554" align="aligncenter" width="300"]Sri Anandpur Sahib hola Mohalla Coronavirus test Report Nagative ਸ੍ਰੀ ਅਨੰਦਪੁਰ ਸਾਹਿਬ : ਹੋਲੇ ਮਹੱਲੇ 'ਤੇ ਜਾਣ ਵਾਲੀ ਸੰਗਤਲਈ ਅਹਿਮ ਖ਼ਬਰ , ਡੀ.ਸੀ. ਨੇ ਜਾਰੀ ਕੀਤੇ ਇਹ ਹੁਕਮ[/caption] ਪੜ੍ਹੋ ਹੋਰ ਖ਼ਬਰਾਂ : ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ 'ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਸੀ ਕਿ ਮੇਲੇ ਮੌਕੇ ਪਹੁੰਚਣ ਤਾਂ ਮਾਸਕ ਦੀ ਵਰਤੋਂ ਕਰਨ ਤੇ ਸਮਾਜਕ ਦੂਰੀ ਬਣਾ ਕੇ ਰੱਖਣ ਤਾਂ ਜੋ ਜਿੱਥੇ ਧਾਰਮਿਕ ਆਸਥਾ ਅਨੁਸਾਰ ਗੁਰੂ ਘਰਾਂ ਵਿੱਚ ਨਤਮਸਤਕ ਹੋ ਸਕਣ ਤੇ ਆਪਣੇ ਆਪ ਨੂੰ ਕੋਰੋਨਾ ਵਰਗੀ ਮਹਾਂਮਾਰੀ ਤੋਂ ਵੀ ਬਚਾ ਸਕਣ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਧਾਰਮਿਕ ਲੀਡਰਾਂ ਨੂੰ ਬੇਨਤੀ ਕੀਤੀ ਸੀ ਕਿ ਸੰਗਤ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਰੱਖਣ ਲਈ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਮੰਨਣ ਲਈ ਸੰਗਤ ਨੂੰ ਪ੍ਰੇਰਿਤ ਕੀਤਾ ਜਾਵੇ। -PTCNews


Top News view more...

Latest News view more...