Advertisment

ਅੰਮ੍ਰਿਤਸਰ :ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਚ ਲਗਾਏ ਬੁੱਤਾਂ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਬ-ਕਮੇਟੀ ਗਠਤ 

author-image
Shanker Badra
Updated On
New Update
ਅੰਮ੍ਰਿਤਸਰ :ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਚ ਲਗਾਏ ਬੁੱਤਾਂ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਬ-ਕਮੇਟੀ ਗਠਤ 
Advertisment
ਅੰਮ੍ਰਿਤਸਰ :ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਚ ਲਗਾਏ ਬੁੱਤਾਂ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਬ-ਕਮੇਟੀ ਗਠਤ :ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਵਿਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ। Sri Darbar Sahib Routes Statues Case Sri Akal Takhat Sahib Sub-Committee ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਚ ਲਗਾਏ ਬੁੱਤਾਂ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਸਬ-ਕਮੇਟੀ ਇਸ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ  ਨਿਰਮਲ ਸਿੰਘ ਨੂੰ ਸ਼ਾਮਲ ਕਰਦਿਆਂ ਇਸ ਦਾ ਕੁਆਰਡੀਨੇਟਰ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੂੰ ਲਗਾਇਆ ਗਿਆ ਹੈ। Sri Darbar Sahib Routes Statues Case Sri Akal Takhat Sahib Sub-Committee ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਚ ਲਗਾਏ ਬੁੱਤਾਂ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਸਬ-ਕਮੇਟੀ ਸਬ-ਕਮੇਟੀ ਦੇ ਕੁਆਰਡੀਨੇਟਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸਬ-ਕਮੇਟੀ ਦੀ ਇਕੱਤਰਤਾ 23 ਜਨਵਰੀ ਨੂੰ ਸ਼ਾਮ 4 ਵਜੇ ਸ਼੍ਰੋਮਣੀ ਕਮਟੀ ਦੇ ਮੁੱਖ ਦਫ਼ਤਰ ਵਿਖੇ ਸੱਦ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਸਬ-ਕਮੇਟੀ ਵਿਚਾਰ-ਵਟਾਂਦਰੇ ਮਗਰੋਂ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੌਂਪ ਦੇਵੇਗੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment