Advertisment

ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਗਿਆ ਮਹਾਨ ਨਗਰ ਕੀਰਤਨ

author-image
Jashan A
Updated On
New Update
ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਗਿਆ ਮਹਾਨ ਨਗਰ ਕੀਰਤਨ
Advertisment
ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਗਿਆ ਮਹਾਨ ਨਗਰ ਕੀਰਤਨ,ਸ੍ਰੀ ਫ਼ਤਹਿਗੜ੍ਹ ਸਾਹਿਬ: ਹਿੰਦ ਦੀ ਚਾਦਰ ਤੇ ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਅੱਜ ਫਤਿਹਗੜ੍ਹ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। Nagar Kirtanਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਜਖਵਾਲੀ ਤੋਂ ਪੰਜ ਪਿਆਰਿਆ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਹੋਰ ਪੜ੍ਹੋ: ਖਿਜਰਾਬਾਦ ’ਚ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਥਾਂ ਹੋਰ ਗ੍ਰੰਥ ਦੇ ਪ੍ਰਕਾਸ਼ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ ਇਸ ਨਗਰ ਕੀਰਤਨ 'ਚ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ਼ ਦੀਦਾਰ ਸਿੰਘ ਭੱਟੀ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਸਮੇਤ ਇਲਾਕੇ ਇਲਾਕੇ ਦੀ ਵੱਡੀ ਗਿਣਤੀ ਵਿਚ ਸੰਗਤ ਨੇ ਸਮੂਲੀਅਤ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਚ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਸੰਗਤਾਂ ਲਈ ਲੰਗਰ ਲਗਾਏ ਗਏ । ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਫੁੱਲਾਂ ਨਾਲ ਸਿੰਗਾਰੀ ਪਾਲਕੀ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ੁਸੋਭਿਤ ਸਨ ਤੇ ਸੰਗਤਾਂ ਵਲੋਂ ਥਾਂ-ਥਾਂ ਤੇ ਸਵਾਗਤੀ ਸਵਾਗਤੀ ਗੇਟ ਵੀ ਸਜਾਏ ਗਏ। Nagar Kirtanਨਗਰ ਕੀਰਤਨ ਦੌਰਾਨ ਗੁਰੂ ਦੀਆਂ ਲਾਡਲੀਆਂ ਫੌਜਾਂ ਵਲੋਂ ਗੱਤਕੇ ਦੇ ਦਿਲਕਸ਼ ਜ਼ੋਹਰ ਵੀ ਸੰਗਤਾਂ ਨੂੰ ਦਿਖਾਏ ਗਏ।ਇਸ ਨਗਰ ਕੀਰਤਨ ਵਿਚ ਸੰਗਤਾਂ ਤੇ ਸਕੂਲੀ ਬੱਚੇ ਆਪਣੇ ਵੱਖੋਂ ਵੱਖ ਵਾਹਨਾਂ ਵਿਚ ਸਵਾਰ ਹੋ ਕੇ ਸਤਿਨਾਮ ਵਾਹਿਗੁਰੂ ਜੀ ਦੇ ਨਾਮ ਦਾ ਜਾਪ ਕਰਦੇ ਜਾ ਰਹੇ ਸਨ। -PTC News  -
punjabi-news sri-fatehgarh-sahib nagar-kirtan martyrdom-day-of-guru-teg-bahadur-ji
Advertisment

Stay updated with the latest news headlines.

Follow us:
Advertisment