Sat, Apr 20, 2024
Whatsapp

ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਤਸ਼ਾਹੀ ਨੌਵੀਂ ਭਗੜਾਣਾ ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Written by  Jashan A -- December 01st 2019 02:22 PM
ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਤਸ਼ਾਹੀ ਨੌਵੀਂ ਭਗੜਾਣਾ ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਤਸ਼ਾਹੀ ਨੌਵੀਂ ਭਗੜਾਣਾ ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਤਸ਼ਾਹੀ ਨੌਵੀਂ ਭਗੜਾਣਾ ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ,ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਭਗੜਾਣਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। Nagar Kirtanਇਸ ਨਗਰ ਕੀਰਤਨ 'ਚ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਹਾਜ਼ਰੀ ਲਗਵਾਈ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਹੋਰ ਪੜ੍ਹੋ: ਕਸ਼ਮੀਰੀ ਪੰਡਿਤ ਦੱਸਣਗੇ ਆਪਣੇ ਆਪ ਨੂੰ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪੰਥੀ ਇਹ ਵਿਸ਼ਾਲ ਨਗਰ ਕੀਰਤਨ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਪਾਤਸ਼ਾਹੀ ਨੌਵੀਂ ਭਗੜਾਣਾ ਵਿਖੇ ਹੀ ਸਮਾਪਤ ਹੋਇਆ।ਇਸ ਮੌਕੇ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵੱਲੋਂ ਗਤਕੇ ਦੇ ਦਿਲਕਸ਼ ਜੌਹਰ ਵੀ ਦਿਖਾਏ ਗਏ। Nagar Kirtanਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸੱਚ ਦੀ ਖਾਤਰ ਸ਼ਹਾਦਤ ਦਿੱਤੀ। ਜਿਸ ਤੇ ਸਮੁੱਚੀ ਸਿੱਖ ਕੌਮ ਮਾਣ ਕਰਦੀ ਹੈ। -PTC News

Top News view more...

Latest News view more...