Fri, Dec 26, 2025
Whatsapp

ਸ੍ਰੀ ਫਤਿਹਗੜ੍ਹ ਸਾਹਿਬ: ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਿਹੰਗ ਸਿੰਘਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਮਹੱਲਾ

Reported by:  PTC News Desk  Edited by:  Jashan A -- December 29th 2019 05:33 PM -- Updated: December 29th 2019 05:38 PM
ਸ੍ਰੀ ਫਤਿਹਗੜ੍ਹ ਸਾਹਿਬ: ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਿਹੰਗ ਸਿੰਘਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਮਹੱਲਾ

ਸ੍ਰੀ ਫਤਿਹਗੜ੍ਹ ਸਾਹਿਬ: ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਿਹੰਗ ਸਿੰਘਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਮਹੱਲਾ

ਸ੍ਰੀ ਫਤਿਹਗੜ੍ਹ ਸਾਹਿਬ: ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਿਹੰਗ ਸਿੰਘਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਮਹੱਲਾ,ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਫਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਤੇ ਜਗਤ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਮਹੱਲਾ ਸਜਾਇਆ ਗਿਆ, ਜਿਸ 'ਚ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। Sri Fatehgarh Sahibਇਸ ਵਿਸ਼ਾਲ ਮੁਹੱਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਭਰਵਾਂ ਸਵਾਗਤ ਕੀਤਾ ਗਿਆ ਤੇ ਬਾਬਾ ਬਲਬੀਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਹ ਮੁਹੱਲਾ ਛਾਉਣੀ ਬੁੱਢਾ ਦਲ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਤੋਂ ਸ਼ੁਰੂ ਹੋ ਕੇ ਬਾਬਾ ਬੰਦਾ ਸਿੰਘ ਬਹਾਦਰ ਇੰਜੀ ਕਾਲਜ ਫ਼ਤਹਿਗੜ੍ਹ ਸਾਹਿਬ ਪਹੁੰਚਿਆ ਜਿੱਥੇ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਵੱਖ ਵੱਖ ਗਤਕੇ ਅਤੇ ਘੋੜ ਸਵਾਰੀ ਦੇ ਦਿਲਕਸ਼ ਜੌਹਰ ਦਿਖਾਏ। Sri Fatehgarh Sahibਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੇ ਦੱਸਿਆ ਕਿ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਹਰ ਸਾਲ ਵਿਸ਼ਾਲ ਮਹੱਲਾ ਸਜਾਇਆ ਜਾਂਦਾ ਹੈ। -PTC News


Top News view more...

Latest News view more...

PTC NETWORK
PTC NETWORK