Sat, Apr 27, 2024
Whatsapp

ਸ੍ਰੀ ਫਤਹਿਗੜ੍ਹ ਸਾਹਿਬ 'ਚ ਵਾਪਰਿਆ ਭਿਆਨਕ ਹਾਦਸਾ, ਹੋਇਆ ਇੰਨ੍ਹਾਂ ਨੁਕਸਾਨ

Written by  Joshi -- October 14th 2018 11:33 AM -- Updated: October 14th 2018 11:35 AM
ਸ੍ਰੀ ਫਤਹਿਗੜ੍ਹ ਸਾਹਿਬ 'ਚ ਵਾਪਰਿਆ ਭਿਆਨਕ ਹਾਦਸਾ, ਹੋਇਆ ਇੰਨ੍ਹਾਂ ਨੁਕਸਾਨ

ਸ੍ਰੀ ਫਤਹਿਗੜ੍ਹ ਸਾਹਿਬ 'ਚ ਵਾਪਰਿਆ ਭਿਆਨਕ ਹਾਦਸਾ, ਹੋਇਆ ਇੰਨ੍ਹਾਂ ਨੁਕਸਾਨ

ਸ੍ਰੀ ਫਤਹਿਗੜ੍ਹ ਸਾਹਿਬ 'ਚ ਵਾਪਰਿਆ ਭਿਆਨਕ ਹਾਦਸਾ, ਹੋਇਆ ਇੰਨ੍ਹਾਂ ਨੁਕਸਾਨ ਸ੍ਰੀ ਫਤਹਿਗੜ੍ਹ ਸਾਹਿਬ: ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਾਹਮਣੇ ਬਣੀਆਂ ਹੋਈਆਂ ਦੁਕਾਨਾਂ 'ਚ ਅਚਾਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਵੱਡੀ ਮਾਤਰਾ ਵਿੱਚ ਮਾਲੀ ਨੁਕਸਾਨ ਹੋ ਗਿਆ, ਪਰ ਦੁਕਾਨਾਂ 'ਚ ਸੌਂ ਰਹੇ ਲੋਕਾਂ ਦੀ ਜਾਨ ਬਚ ਗਈ।ਸੂਤਰਾਂ ਅਨੁਸਾਰ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਲੋਕਾਂ ਵਿੱਚ ਹੜਕੰਪ ਮੱਚ ਗਿਆ, ਜਿਸ ਦੌਰਾਨ ਲੋਕਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਹੋਰ ਪੜ੍ਹੋ: ਜਲੰਧਰ ‘ਚ ਜਨਮ ਅਸ਼ਟਮੀ ਮੌਕੇ ਮੰਦਿਰ ਦੇ ਬਾਹਰ ਕਰੰਟ ਲੱਗਣ ਨਾਲ ਵਿਅਕਤੀ ਦੀ ਹੋਈ ਮੌਤ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਕਿਹਾ ਜਾ ਰਿਹਾ ਹੈ ਕਿ ਇਸ ਹਾਦਸੇ ਕਾਰਨ 6 ਦੁਕਾਨਾਂ ਬੁਰੀ ਤਰਾਂ ਸੜ੍ਹ ਕੇ ਸੁਆਹ ਹੋ ਗਈਆਂ।ਇਸ ਦੌਰਾਨ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। —PTC News


Top News view more...

Latest News view more...