Mon, Apr 29, 2024
Whatsapp

ਸ੍ਰੀ ਫਤਿਹਗੜ੍ਹ ਸਾਹਿਬ 'ਚ ਦੇਖਣ ਨੂੰ ਮਿਲ ਰਹੀ ਹੈ ਮੁਸਲਿਮ ਤੇ ਸਿੱਖ ਭਾਈਚਾਰੇ ਦੀ ਅਨੋਖੀ ਮਿਸਾਲ (ਤਸਵੀਰਾਂ)

Written by  Jashan A -- December 28th 2018 11:24 AM -- Updated: December 28th 2018 12:59 PM
ਸ੍ਰੀ ਫਤਿਹਗੜ੍ਹ ਸਾਹਿਬ 'ਚ ਦੇਖਣ ਨੂੰ ਮਿਲ ਰਹੀ ਹੈ ਮੁਸਲਿਮ ਤੇ ਸਿੱਖ ਭਾਈਚਾਰੇ ਦੀ ਅਨੋਖੀ ਮਿਸਾਲ (ਤਸਵੀਰਾਂ)

ਸ੍ਰੀ ਫਤਿਹਗੜ੍ਹ ਸਾਹਿਬ 'ਚ ਦੇਖਣ ਨੂੰ ਮਿਲ ਰਹੀ ਹੈ ਮੁਸਲਿਮ ਤੇ ਸਿੱਖ ਭਾਈਚਾਰੇ ਦੀ ਅਨੋਖੀ ਮਿਸਾਲ (ਤਸਵੀਰਾਂ)

ਸ੍ਰੀ ਫਤਿਹਗੜ੍ਹ ਸਾਹਿਬ 'ਚ ਦੇਖਣ ਨੂੰ ਮਿਲ ਰਹੀ ਹੈ ਮੁਸਲਿਮ ਤੇ ਸਿੱਖ ਭਾਈਚਾਰੇ ਦੀ ਅਨੋਖੀ ਮਿਸਾਲ (ਤਸਵੀਰਾਂ),ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ 'ਚ ਇਨਸਾਨੀਅਤ ਅਤੇ ਆਪਸੀ ਭਾਈਚਾਰੇ ਦੀ ਮਿਸਾਲ ਦੇਖਣ ਨੂੰ ਮਿਲ ਰਹੀ ਹੈ।ਦੱਸ ਦੇਈਏ ਕਿ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲੇ ਦਾ ਅੱਜ ਆਖਰੀ ਦਿਨ ਹੈ। [caption id="attachment_233539" align="aligncenter" width="300"]fatehgarh sahib ਸ੍ਰੀ ਫਤਿਹਗੜ੍ਹ ਸਾਹਿਬ 'ਚ ਦੇਖਣ ਨੂੰ ਮਿਲ ਰਹੀ ਹੈ ਮੁਸਲਿਮ ਤੇ ਸਿੱਖ ਭਾਈਚਾਰੇ ਦੀ ਅਨੋਖੀ ਮਿਸਾਲ (ਤਸਵੀਰਾਂ)[/caption] ਜਿਸ ਦੌਰਾਨ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਸਿੱਖ ਸੰਗਤਾਂ ਪਹੁੰਚ ਕੇ ਨਤਮਸਤਕ ਹੋ ਰਹੀਆਂ ਹਨ। [caption id="attachment_233540" align="aligncenter" width="300"]fatehgarh sahib ਸ੍ਰੀ ਫਤਿਹਗੜ੍ਹ ਸਾਹਿਬ 'ਚ ਦੇਖਣ ਨੂੰ ਮਿਲ ਰਹੀ ਹੈ ਮੁਸਲਿਮ ਤੇ ਸਿੱਖ ਭਾਈਚਾਰੇ ਦੀ ਅਨੋਖੀ ਮਿਸਾਲ (ਤਸਵੀਰਾਂ)[/caption] ਸ਼ਹੀਦ ਜੋੜ ਮੇਲੇ ਮਾਤਾ ਗੁਜਰੀ ਜੀ ਤੇ ਛੋਟੇ ਸ਼ਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ਚ ਲਾਇਆ ਜਾਂਦਾ ਹੈ।ਇਸ ਦੌਰਾਨ ਉੱਥੇ ਮੁਸਲਿਮ ਭਾਈਚਾਰੇ ਵਲੋਂ ਲਾਲ ਮਸਜਿਦ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੰਗਰ ਲਗਾਇਆ ਗਿਆ। [caption id="attachment_233541" align="aligncenter" width="300"]fatehgarh sahib ਸ੍ਰੀ ਫਤਿਹਗੜ੍ਹ ਸਾਹਿਬ 'ਚ ਦੇਖਣ ਨੂੰ ਮਿਲ ਰਹੀ ਹੈ ਮੁਸਲਿਮ ਤੇ ਸਿੱਖ ਭਾਈਚਾਰੇ ਦੀ ਅਨੋਖੀ ਮਿਸਾਲ (ਤਸਵੀਰਾਂ)[/caption] ਲੰਗਰ ਲਗਾਉਣ ਵਾਲਿਆਂ ਨੇ ਦੱਸਿਆ ਕਿ ਉਹ ਪਿਛਲੇ 40 ਸਾਲਾਂ ਤੋਂ ਇੱਥੇ ਲੰਗਰ ਲਗਾ ਰਹੇ ਹਨ ਅਤੇ ਮਸਜਿਦ ਵਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ।ਦੱਸਣਯੋਗ ਹੈ ਕਿ ਸਿੱਖ ਤੇ ਮੁਸਲਿਮ ਭਾਈਚਾਰੇ ਵਿਚਲਾ ਇਹ ਪ੍ਰੇਮ ਪਿਆਰ ਉਨ੍ਹਾਂ ਲੋਕਾਂ ਲਈ ਇਕ ਮਿਸਾਲ ਹੈ, ਜੋ ਧਰਮ ਦੇ ਨਾਂ 'ਤੇ ਇਨਸਾਨਾਂ ਤੇ ਧਾਰਮਿਕ ਸਥਾਨਾਂ 'ਚ ਵੰਡੀਆਂ ਪਾਉਂਦੇ ਹਨ। -PTC News


Top News view more...

Latest News view more...