ਸ੍ਰੀ ਫਤਿਹਗੜ੍ਹ ਸਾਹਿਬ: 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਦੇਖੋ ਤਸਵੀਰਾਂ

Nagar Kirtan

ਸ੍ਰੀ ਫਤਿਹਗੜ੍ਹ ਸਾਹਿਬ: 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਦੇਖੋ ਤਸਵੀਰਾਂ,ਸ੍ਰੀ ਫਤਿਹਗੜ੍ਹ ਸਾਹਿਬ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ‘ਚ ਇਲਾਕੇ ਦੀ ਸੰਗਤ ਨੇ ਵੱਡੀ ਗਿਣਤੀ ਵਿਚ ਸਮੂਲੀਅਤ ਕੀਤੀ।

Nagar Kirtanਇਸ ਵਿਸ਼ਾਲ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ‘ਚ ਬੈਂਡ ਪਾਰਟੀਆਂ ਮਧੁਰ ਧੁਨ੍ਹਾਂ ਦੇ ਨਾਲ ਗੁਰੂ ਸਾਹਿਬ ਦੀ ਮਹਿਮਾ ਦਾ ਗਾਇਨ ਕਰ ਰਹੀਆਂ ਸਨ ਜਦੋਂਕਿ ਗੁਰੂ ਦੀਆਂ ਲਾਡਲੀਆਂ ਫੌਜਾਂ ਗੱਤਕਾ ਪਾਰਟੀ ਦੇ ਸਿੰਘ ਗੱਤਕੇ ਦੇ ਦਿਲਕਸ਼ ਜੌਹਰ ਵਿਖਾ ਕੇ ਨਗਰ ਕੀਰਤਨ ਦੀ ਸ਼ੋਭਾ ਨੂੰ ਚਾਰਚੰਨ ਲਗਾ ਰਹੇ ਸਨ।

ਹੋਰ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੋਰਟੇਬਲ ਰੇਡੀਓ ਸੰਗਤ ਅਰਪਣ , IHA ਫਾਊਂਡੇਸ਼ਨ ਨੇ ਕੀਤਾ ਇਹ ਉਪਰਾਲਾ

Nagar Kirtanਇਹ ਨਗਰ ਕੀਰਤਨ ਸਰਹਿੰਦ ਸਹਿਰ, ਸਰਹਿੰਦ ਮੰਡੀ, ਹੰਮਾਯੂੰਪੁਰ, ਜੀ.ਟੀ. ਰੋੜ ਬਾੜਾ ਦੇ ਮੇਨ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਸੰਪੂਰਨ ਹੋਇਆ।

ਇਸ ਨਗਰ ਕੀਰਤਨ ‘ਚ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ, ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿੱਦਿਆਰਥੀ ਤੇ ਇਲਾਕੇ ਦੀਆਂ ਸੰਗਤਾਂ ਨੇ ਸ਼ਿਰਕਤ ਕੀਤੀ।

Nagar Kirtanਇਸ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਸੰਗਤਾਂ ਵਲੋਂ ਸਵਾਗਤੀ ਪੰਡਾਲ ਸਜਾਏ ਤੇ ਲੰਗਰ ਵਰਤਾਏ ਗਏ। ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵਲੋਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਵੀ ਦਿੱਤੀਆਂ ਗਈਆਂ।

-PTC News