Fri, Apr 26, 2024
Whatsapp

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

Written by  Jashan A -- January 12th 2019 05:37 PM
ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ’ਚ ਵਸਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਜੋ ਸਿੱਖਾਂ ਵਿੱਚ ਚੜਦੀਕਲਾ ਦੇ ਅਮਿੱਟ ਜਜ਼ਬੇ ਨੂੰ ਦਰਸਾਉਂਦਾ ਹੈ। [caption id="attachment_239741" align="aligncenter" width="300"]captain amrinder singh ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ[/caption] ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਅਤੇ ਦਰਸ਼ਨ ਸਮੁੱਚੇ ਦੇਸ਼ ਨੂੰ ਇਕਮੁਠ ਕਰਨ ਵਾਲੀ ਸ਼ਕਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾਵਾਦ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਅੱਜ ਵੀ ਵਿਸ਼ਵਵਿਆਪੀ ਸੰਦਰਭ ਵਿਚ ਪੂਰੀ ਤਰਾਂ ਪ੍ਰਸੰਗਿਕ ਹੈ। [caption id="attachment_239743" align="aligncenter" width="300"]captain amrinder singh ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ[/caption] ਉਨਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਰਵਾਇਤਾਂ ਨੂੰ ਬਰਕਰਾਰ ਰੱਖਣ ਤੋਂ ਇਲਾਵਾ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਪਾਏ ਲਾਮਿਸਾਲ ਯੋਗਦਾਨ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਿਸ ਦੀ ਖਾਤਰ ਗੁਰੂ ਸਾਹਿਬ ਨੇ ਆਪਣਾ ਸਰਬੰਸ ਤੱਕ ਵਾਰ ਦਿੱਤਾ। -PTC News


Top News view more...

Latest News view more...