Advertisment

ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ

author-image
Jashan A
Updated On
New Update
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ
Advertisment
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ,ਤਲਵੰਡੀ ਸਾਬੋ: ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। Nagar Kirtanਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੀਆਂ ਦੀ ਆਗਵਾਈ 'ਚ ਸਜਾਏ ਗਏ ਨਗਰ ਕੀਰਤਨ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਇਆ। ਹੋਰ ਪੜ੍ਹੋ: 'ਨਾਨਕ ਸ਼ਾਹ ਫ਼ਕੀਰ' ਵਿਰੁਧ ਸਿੱਖ ਸੰਗਠਨਾਂ ਵਲੋਂ ਪੰਜਾਬ ਅਤੇ ਹਰਿਆਣਾ 'ਚ ਰੋਸ ਪ੍ਰਦਰਸ਼ਨ ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।ਨਗਰ ਕੀਰਤਨ ਦੌਰਾਨ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀਆਂ ਵੱਲੋਂ ਰਸਮਈ ਕੀਰਤਨ ਕੀਤਾ ਗਿਆ ਅਤੇ ਢਾਡੀਸਿੰਘ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। Nagar Kirtanਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦੇ ਕਿਹਾ ਕਿ ਬਾਣੇ ਅਤੇ ਬਾਣੀ ਦੇ ਧਾਰਨੀ ਬਣ ਕੇ ਗੁਰੂ ਦੀਆਂ ਖੁਸੀਆਂ ਪ੍ਰਾਪਤ ਕਰੋ ਅਤੇ ਗੁਰੂ ਘਰ ਸੇਵਾ ਕਰਨ ਦੀ ਅਪੀਲ ਕੀਤੀ। -PTC News-
punjabi-news takht-sri-damdama-sahib nagar-kirtan sri-guru-gobind-singh-ji-parkash-purab
Advertisment

Stay updated with the latest news headlines.

Follow us:
Advertisment