ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਮੁੱਚੇ ਭਾਰਤ ਵਿੱਚ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹੈ
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਮੁੱਚੇ ਭਾਰਤ ਵਿੱਚ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹੈ:ਸ੍ਰੀ ਪਟਨਾ ਸਾਹਿਬ : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 353 ਪ੍ਰਕਾਸ਼ ਪੁਰਬ ਸਮੁੱਚੇ ਭਾਰਤ ਸਮੇਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬਵਿਖੇ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਚੱਲ ਰਹੇ ਸਮਾਗਮਾਂ 'ਚ ਜਿੱਥੇ ਰਾਗੀ ਜਥਿਆਂ ਤੇ ਕਥਾ ਵਾਚਕਾਂ ਵੱਲੋਂ ਗੁਰ ਇਤਿਹਾਸ ਨਾਲ ਸਾਂਝ ਪਾਈ ਜਾ ਰਹੀ ਹੈ। ਉੱਥੇ ਹੀ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ ਹਨ।
[caption id="attachment_375323" align="aligncenter" width="300"] ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬਸਮੁੱਚੇ ਭਾਰਤ ਵਿੱਚ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹੈ[/caption]
ਗੁਰੂ ਗੋਬਿੰਦ ਸਿੰਘ ਜੀ ਇੱਕ ਅਧਿਆਤਮਿਕ ਗੁਰੂ, ਯੋਧਾ, ਦਾਰਸ਼ਨਿਕ ਅਤੇ ਕਵੀ ਸਨ। ਸਿੱਖ ਧਰਮ ਵਿਚ ਉਨ੍ਹਾਂ ਦੇ ਵਿਸ਼ਾਲ ਯੋਗਦਾਨ ਸਦਕਾ ਉਨ੍ਹਾਂ ਨੂੰ ਬਹੁਤ ਸਾਰੇ ਅਨੁਯਾਈਆਂ ਦੁਆਰਾ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਸ ਸ਼ੁਭ ਦਿਹਾੜੇ 'ਤੇ ਸਿੱਖ ਖੁਸ਼ਹਾਲੀ ਲਈ ਅਰਦਾਸ ਕਰਦਿਆਂ ਅਤੇ ਗੋਬਿੰਦ ਸਿੰਘ ਜੀ ਦੀ ਕਵਿਤਾ ਸੁਣ ਕੇ ਆਪਣੇ ਮਹਾਨ ਗੁਰੂ ਨੂੰ ਯਾਦ ਕਰਦੇ ਹਨ।
[caption id="attachment_375326" align="aligncenter" width="300"]
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬਸਮੁੱਚੇ ਭਾਰਤ ਵਿੱਚ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹੈ[/caption]
ਗੁਰੂ ਗੋਬਿੰਦ ਸਿੰਘ ਜੀ ਦੇ ਪਿਤਾ ਗੁਰੂ ਤੇਗ ਬਹਾਦਰ ਸਨ, ਜੋ ਸਿੱਖਾਂ ਦੇ 9ਵੇਂ ਗੁਰੂ ਹਨ। ਉਨ੍ਹਾਂ ਦੀ ਮਾਤਾ ਦਾ ਨਾਂਅ ਮਾਤਾ ਗੁਜਰੀ ਸੀ। ਉਹ 7 ਅਕਤੂਬਰ 1708 ਈ. ਨੂੰ ਨਾਂਦੇੜ ਸਾਹਿਬ (ਮਹਾਰਾਸ਼ਟਰ) ’ਚ ਜੋਤੀ-ਜੋਤ ਸਮਾਏ ਸਨ। ਅੱਜ ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ਹੋਣ ਕਾਰਨ ਹਰੇਕ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਲੂਆਂ ’ਚ ਬਹੁਤ ਜੋਸ਼ ਵੇਖਿਆ ਜਾ ਰਿਹਾ ਹੈ। ਕਿਸੇ ਉੱਤੇ ਠੰਢ ਦਾ ਕੋਈ ਅਸਰ ਵੇਖਣ ਨੂੰ ਨਹੀਂ ਮਿਲ ਰਿਹਾ। ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।
[caption id="attachment_375324" align="aligncenter" width="300"]
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬਸਮੁੱਚੇ ਭਾਰਤ ਵਿੱਚ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹੈ[/caption]
ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹੀ 1699 ਦੀ ਵਿਸਾਖੀ ਮੌਕੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ। ਉਨ੍ਹਾਂ ਨੇ ਹੀ ਖ਼ਾਲਸਾ ਜੈਕਾਰਾ ‘ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ’ ਦਿੱਤਾ ਸੀ। ਉਨ੍ਹਾਂ ਨੇ ਸਿੱਖ ਜੀਵਨ ਜਿਊਣ ਲਈ ਪੰਜ ਕਕਾਰ (ਕੇਸ, ਕੜਾ, ਕ੍ਰਿਪਾਨ, ਕੰਘਾ ਤੇ ਕਛਹਿਰਾ) ਦਿੱਤੇ ਸਨ।
[caption id="attachment_375335" align="aligncenter" width="300"]
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬਸਮੁੱਚੇ ਭਾਰਤ ਵਿੱਚ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹੈ[/caption]
ਦੱਸ ਦੇਈਏ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ ਹੈ। ਦਸਮੇਸ਼ ਪਿਤਾ ਜੀ ਨੇ ਹਰ ਨਸਲ, ਜਾਤ, ਰੰਗ, ਧਰਮ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ-ਭਾਵ ਇਕ ਪ੍ਰਮਾਤਮਾ ਦੀ ਸੰਤਾਨ ਸਮਝਦਿਆਂ ਆਪਣੇ ਗਲ਼ ਨਾਲ ਲਾਇਆ ਅਤੇ ਅਧਿਆਤਮਕ ਉਪਦੇਸ਼ ਦੇ ਕੇ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿੜ੍ਹਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਵਾਲੀ ਹੈ।
-PTCNews