Advertisment

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਖੂਬਸੂਰਤ ਸਜਾਵਟ ਦੀਆਂ ਦੇਖੋ Exclusive ਤਸਵੀਰਾਂ

author-image
Ragini Joshi
New Update
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਖੂਬਸੂਰਤ ਸਜਾਵਟ ਦੀਆਂ ਦੇਖੋ Exclusive ਤਸਵੀਰਾਂ
Advertisment
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਵਟੀ ਫੁੱਲਾਂ ਅਤੇ ਬੱਲਬਾਂ ਨਾਲ ਖੂਬਸੂਰਤ ਸਜਾਵਟ ਕੀਤੀ ਗਈ ਹੈ।
 
ਦੇਖੋ Exclusive ਤਸਵੀਰਾਂ :
sri guru granth sahib prakash purab golden temple sri guru granth sahib prakash purab golden temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਦਾ ਅਲੌਕਿਕ ਨਜ਼ਾਰਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ, ਸੁੰਦਰ ਜਲੌ ਅਤੇ ਗੁਰਮਤਿ ਸਮਾਗਮ ਅੱਜ
ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਬਣੇਗੀ ਖਿੱਚ ਦਾ ਕੇਂਦਰ
ਇਸ ਮੌਕੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਫੁੱਲਾਂ ਨਾਲ ਕੀਤੀ ਗਈ ਸਜਾਵਟ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਹੋਈ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ, ਸ੍ਰੀ ਅਕਾਲ ਤਖਤ ਸਾਹਿਬ, ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ, ਦਰਸ਼ਨੀ ਡਿਓਢੀ ਸਮੇਤ ਹੋਰ ਅਨੇਕਾਂ ਥਾਵਾਂ ਨੂੰ ਖੂਬਸੂਰਤ ਫੁੱਲਾਂ ਨਾਲ ਸ਼ਿੰਗਾਰਿਆ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਇਹ ਸਜਾਵਟ ਵਿਲੱਖਣ ਨਜ਼ਾਰਾ ਪੇਸ਼ ਕਰ ਰਹੀ ਹੈ। ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਨਿਵਾਸੀ ਗੁਰੂ ਘਰ ਦੇ ਸ਼ਰਧਾਲੂ ਸ੍ਰੀ ਕੇ.ਕੇ ਸ਼ਰਮਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਇਹ ਫੁੱਲਾਂ ਦੀ ਸੇਵਾ ਕਰਵਾਈ ਗਈ ਹੈ ਅਤੇ ਇਸ ਵਿਚ ਸ. ਸੁਰਿੰਦਰਪਾਲ ਸਿੰਘ ਅਤੇ ਉਸ ਦੇ ਪਰਿਵਾਰ ਦਾ ਵੀ ਵਿਸ਼ੇਸ਼ ਯੋਗਦਾਨ ਹੈ।
sri guru granth sahib prakash purab golden temple sri guru granth sahib prakash purab golden temple
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 10 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧ ਵਿਚ ਸਿੱਖ ਰਵਾਇਤ ਅਨੁਸਾਰ ਗੁਰਪੁਰਬ ਵਾਲੇ ਦਿਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। sri guru granth sahib prakash purab golden temple sri guru granth sahib prakash purab golden temple ਪ੍ਰਕਾਸ਼ ਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰੇ 8:30 ਤੋਂ 12:00 ਵਜੇ ਤੱਕ ਸੁੰਦਰ ਜਲੌ ਸੱਜਣਗੇ ਅਤੇ ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ। ਉਨ੍ਹਾਂ ਦੱਸਿਆ ਕਿ ਸੇਵਾ ਕਰਵਾ ਰਹੇ ਸ਼ਰਧਾਲੂਆਂ ਵੱਲੋਂ ਸਜਾਵਟ ਲਈ 100 ਕੁਇੰਟਲ ਦੇ ਕਰੀਬ ਵੱਖ-ਵੱਖ ਦੇਸ਼ਾਂ ਤੋਂ ਫੁੱਲ ਮੰਗਵਾਏ ਗਏ ਹਨ, ਜਿਨ੍ਹਾਂ ਵਿਚ ਮਲੇਸ਼ੀਆ, ਥਾਈਲੈਂਡ, ਕੀਨੀਆ, ਸਿੰਘਾਪੁਰ, ਆਸਟ੍ਰੇਲੀਆ ਆਦਿ ਮੁੱਖ ਹਨ। ਉਨ੍ਹਾਂ ਦੱਸਿਆ ਕਿ ਵਾਤਾਅਨੁਕੂਲ ਵਿਸ਼ੇਸ਼ ਟਰੱਕਾਂ ਰਾਹੀਂ ਲਿਆਂਦੇ ਫੁੱਲ ਬਿਲਕੁਲ ਤਰੋ-ਤਾਜ਼ਾ ਹਨ ਅਤੇ ਇਨ੍ਹਾਂ ਵਿੱਚੋਂ ਕਈ ਅਜਿਹੇ ਹਨ ਜੋ ਲੰਮਾਂ ਸਮਾਂ ਖਰਾਬ ਵੀ ਨਹੀਂ ਹੋਣਗੇ। sri guru granth sahib prakash purab golden templeਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਵੀ ਸ਼ਰਧਾਲੂਆਂ ਵੱਲੋਂ ਫੁੱਲਾਂ ਦੀ ਸਜਾਵਟ ਕਰਵਾਈ ਜਾਂਦੀ ਹੈ ਅਤੇ ਸੰਗਤਾਂ ਇਸ ਸਜਾਵਟ ਨੂੰ ਵੇਖ ਕੇ ਅਨੰਦਤ ਹੁੰਦੀਆਂ ਹਨ। ਡਾ. ਰੂਪ ਸਿੰਘ ਨੇ ਕਿਹਾ ਕਿ ਗੁਰਪੁਰਬਾਂ ਮੌਕੇ ਸੰਗਤਾਂ ਦੀ ਇਹ ਸ਼ਰਧਾ ਗੁਰੂ ਸਾਹਿਬ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ ਅਤੇ ਗੁਰੂ ਘਰ ਦੇ ਸ਼ਰਧਾਲੂ ਇਥੇ ਸੇਵਾ ਕਰਕੇ ਆਪਣੇ ਆਪ ਨੂੰ ਧੰਨਤਾਯੋਗ ਮਹਿਸੂਸ ਕਰਦੇ ਹਨ। —PTC News
-
golden-temple sri-guru-granth-sahib prakash-purab sikh sikhism sikh-religion sri-harimandir-sahib sri-guru-granth-sahib-prakash-purab
Advertisment

Stay updated with the latest news headlines.

Follow us:
Advertisment