Wed, Apr 24, 2024
Whatsapp

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ

Written by  Shanker Badra -- September 10th 2018 12:34 PM
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ:ਪਟਿਆਲਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਵੱਖ -ਵੱਖ ਥਾਵਾਂ 'ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਇਸੇ ਹੀ ਤਰ੍ਹਾਂ ਪਟਿਆਲਾ 'ਚ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਸਥਾਨ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਹ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।ਇਸ ਮੌਕੇ ਸਿੱਖ ਸੰਗਤਾਂ ਅੱਜ ਸਵੇਰ ਤੋਂ ਹੀ ਇਸ ਅਸਥਾਨ ਦੇ ਦਰਸ਼ਨ ਕਰਨ ਆ ਰਹੀਆਂ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਮੈਨੇਜਰ ਕਰਨੈਲ ਸਿੰਘ ਵੀ ਹਾਜ਼ਰ ਸਨ। -PTCNews


Top News view more...

Latest News view more...