Sat, Apr 20, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ

Written by  Shanker Badra -- November 10th 2018 06:43 PM
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 22-23 ਨਵੰਬਰ 2018 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ,ਜਿਸ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਜਾਇਜ਼ਾ ਲਿਆ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਨੂੰ ਪ੍ਰਬੰਧਾਂ ਬਾਰੇ ਨਿਰਦੇਸ਼ ਦਿੱਤੇ।ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਮੁਚੇ ਸਿੱਖ ਜਗਤ ਵੱਲੋਂ ਪਹਿਲੇ ਪਾਤਸ਼ਾਹ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ 2019 ਵਿਚ ਕੌਮਾਂਤਰੀ ਪੱਧਰ ’ਤੇ ਮਨਾਇਆ ਜਾਣਾ ਹੈ ਅਤੇ ਇਸ ਸਬੰਧੀ ਵਿਚ ਸਾਰਾ ਸਾਲ ਚੱਲਣ ਵਾਲੇ ਵੱਖ ਵੱਖ ਸਮਾਗਮਾਂ ਦੀ ਸ਼ੁਰੂਆਤ ਇਸ ਸਾਲ 22 ਨਵੰਬਰ ਨੂੰ ਸੁਤਾਨਪੁਰ ਲੋਧੀ ਤੋਂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਥੇ ਹੀ 3 ਤੋਂ 10 ਦਸੰਬਰ ਤੱਕ ਪੰਜ ਹਜ਼ਾਰ ਨੌਜਵਾਨਾਂ ਦਾ ਗੁਰਮਤਿ ਕੈਂਪ ਵੀ ਲਗਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਸਮਾਗਮਾਂ ਸਮੇਂ ਵਿਸ਼ਾਲ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਮੌਕੇ ਸ਼ਾਮਲ ਹੋਣ ਲਈ ਧਾਰਮਿਕ ਸ਼ਖਸੀਅਤਾਂ ਤੋਂ ਇਲਾਵਾ ਦੇਸ਼ ਦੀਆਂ ਪ੍ਰਮੁੱਖ ਹਸਤੀਆਂ ਨੂੰ ਵੀ ਸੱਦਾ ਪੱਤਰ ਭੇਜੇ ਗਏ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦੀ ਸਹੂਲਤ ਲਈ ਅਗਾਊਂ ਪ੍ਰਬੰਧ ਕਰ ਰਹੀ ਹੈ ਜਿਸ ਵਿਚ ਰਿਹਾਇਸ਼, ਪਾਰਕਿੰਗ ਆਦਿ ਵਿਸ਼ੇਸ਼ ਹਨ। -PTCNews


Top News view more...

Latest News view more...