Fri, Apr 26, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਂਕਈਆ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਲਾਏ ਬੂਟੇ

Written by  Shanker Badra -- November 26th 2018 07:24 PM -- Updated: November 26th 2018 07:29 PM
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਂਕਈਆ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਲਾਏ ਬੂਟੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਂਕਈਆ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਲਾਏ ਬੂਟੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਂਕਈਆ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਲਾਏ ਬੂਟੇ:ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਪ੍ਰੋਗਰਾਮਾਂ ਦੀ ਲੜੀ ਦੇ ਹਿੱਸੇ ਵਜੋਂ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਬਟਾਲਾ-ਡੇਰਾ ਬਾਬਾ ਨਾਨਕ ਰੋਡ ’ਤੇ ਪਿੰਡ ਕੋਠੇ ਖੁਸ਼ਹਾਲਪੁਰ ਵਿਖੇ ਪੌਦੇ ਲਾਏ।Sri Guru Nanak Dev ji 550th Prakash Purab Dedicated Venkaiah Naidu and Capt. Amrinder Singh shoes Plantedਇਸ ਦੌਰਾਨ ਲੋਕਾਂ ਨੂੰ ਸਾਫ਼, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਇਸ ਵਿਲੱਖਣ ਕਾਰਜ ਬਾਰੇ ਉਪ ਰਾਸ਼ਟਰਪਤੀ ਨੂੰ ਜਾਣੂੰ ਕਰਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਤੇ ਪ੍ਰੋਗਰਾਮਾਂ ਤਹਿਤ ਹਰੇਕ ਪਿੰਡ ਵਿੱਚ 550 ਪੌਦੇ ਲਾਉਣ ਦਾ ਵਿਆਪਕ ਪ੍ਰੋਗਰਾਮ ਆਰੰਭਿਆ ਗਿਆ ਹੈ ਇਸ ਮੌਕੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੇ ਵੀ ਪੌਦਾ ਲਾਇਆ।Sri Guru Nanak Dev ji 550th Prakash Purab Dedicated Venkaiah Naidu and Capt. Amrinder Singh shoes Plantedਇਸ ਦੌਰਾਨ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਸਿੱਖਿਆ ਮੰਤਰੀ ਓ.ਪੀ. ਸੋਨੀ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਗੁਰਦਾਸਪੁਰ ਤੋਂ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਹਾਜ਼ਰ ਸਨ।Sri Guru Nanak Dev ji 550th Prakash Purab Dedicated Venkaiah Naidu and Capt. Amrinder Singh shoes Plantedਦੱਸਣਯੋਗ ਹੈ ਕਿ ਕੁਦਰਤ ਅਤੇ ਮਨੁੱਖੀ ਜੀਵਨ ਦੀ ਮਹੱਤਤਾ ਬਾਰੇ ਪਹਿਲੀ ਪਾਤਸ਼ਾਹੀ ਜੀ ਦੇ ਸੰਦੇਸ਼ ਨੂੰ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ, 2019 ਤੱਕ ਗ੍ਰਾਮ ਪੰਚਾਇਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਦੇਸੀ ਕਿਸਮ ਦੇ ਬੂਟੇ ਲਾਉਣ ਦਾ ਉਪਰਾਲਾ ਆਰੰਭਿਆ ਗਿਆ ਹੈ।ਇਸ ਪ੍ਰੋਜੈਕਟ ਦੀ ਅਨੁਮਾਨਤ ਲਾਗਤ 10.50 ਕਰੋੜ ਰੁਪਏ ਹੈ ਜਿਸ ਦੀ ਪੂਰਤੀ ਗਰੀਨ ਪੰਜਾਬ ਮਿਸ਼ਨ ਰਾਹੀਂ ਕੀਤੀ ਜਾਵੇਗੀ ਅਤੇ ਮਨਰੇਗਾ ਰਾਹੀਂ ਇਸ ਦੀ ਸਾਂਭ-ਸੰਭਾਲ ਹੋਵੇਗੀ।ਸੂਬਾ ਭਰ ਦੇ ਹਰੇਕ ਪਿੰਡ ਵਿੱਚ ਪੌਦੇ ਲਾਉਣ ਦਾ ਵਿਆਪਕ ਕਾਰਜ ਜੰਗਲਾਤ ਵਿਭਾਗ ਨੂੰ ਸੌਂਪਿਆ ਗਿਆ ਹੈ। ਮੁੱਖ ਮੰਤਰੀ ਨੇ ਸਮੂਹ ਪੰਜਾਬੀਆਂ ਨੂੰ ਆਪਣੇ ਘਰਾਂ ਵਿੱਚ ਘੱਟੋ-ਘੱਟ ਇਕ ਫਲਦਾਰ ਬੂਟਾ ਲਾਉਣ ਦੀ ਅਪੀਲ ਕੀਤੀ ਤਾਂ ਕਿ ਪੌਦਾ ਲਾਉਣ ਦੀ ਚੱਲ ਰਹੀ ਮੁਹਿੰਮ ਨੂੰ ਵੱਧ ਤੋਂ ਵੱਧ ਸਫ਼ਲ ਬਣਾਇਆ ਜਾ ਸਕੇ। -PTCNews


Top News view more...

Latest News view more...