Wed, May 1, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ,ਪੜ੍ਹੋ ਸੁਲਤਾਨਪੁਰ ਲੋਧੀ ਨਾਲ ਬਾਬੇ ਦਾ ਕੀ ਰਿਸ਼ਤਾ

Written by  Shanker Badra -- November 12th 2019 10:20 AM -- Updated: November 12th 2019 10:50 AM
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ,ਪੜ੍ਹੋ ਸੁਲਤਾਨਪੁਰ ਲੋਧੀ ਨਾਲ ਬਾਬੇ ਦਾ ਕੀ ਰਿਸ਼ਤਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ,ਪੜ੍ਹੋ ਸੁਲਤਾਨਪੁਰ ਲੋਧੀ ਨਾਲ ਬਾਬੇ ਦਾ ਕੀ ਰਿਸ਼ਤਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ,ਪੜ੍ਹੋ ਸੁਲਤਾਨਪੁਰ ਲੋਧੀ ਨਾਲ ਬਾਬੇ ਦਾ ਕੀ ਰਿਸ਼ਤਾ:ਸੁਲਤਾਨਪੁਰ ਲੋਧੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਸਮੇਤ ਪੂਰੀ ਦੁਨੀਆਂ ਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ 'ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤ ਦੇਸ਼ -ਵਿਦੇਸ਼ ਤੋਂ ਸੁਲਤਾਨਪੁਰ ਲੋਧੀ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਧਰਤੀ ਉੱਤੇ ਪਹੁੰਚ ਰਹੀਆਂ ਹਨ ਤੇ ਮੱਥਾ ਟੇਕ ਕੇ ਆਪਣਾ ਜੀਵਨ ਸਫਲ ਬਣਾ ਰਹੀ ਹੈ। [caption id="attachment_358960" align="aligncenter" width="300"]Sri Guru Nanak Dev Ji 550th Prakash Purab today , Sultanpur Lodhi With Relationship ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ,ਪੜ੍ਹੋ ਸੁਲਤਾਨਪੁਰ ਲੋਧੀ ਨਾਲ ਬਾਬੇ ਦਾ ਕੀ ਰਿਸ਼ਤਾ[/caption] ਸ੍ਰੀ ਗੁਰੂ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲੱਖਾਂ ਦੀ ਗਿਣਤੀ ਵਿਚ ਸੰਗਤ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪੁੱਜ ਚੁੱਕੀ ਹੈ ਜਦਕਿ ਸਰਹੱਦ ਪਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਵੀ ਦੁਨੀਆਂ ਦੇ ਕੋਨੇ-ਕੋਨੇ ਤੋਂ ਸ਼ਰਧਾਲੂ ਪੁੱਜ ਰਹੇ ਹਨ। ਦੇਸ਼ ਵਿਦੇਸ਼ 'ਚ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ 'ਚ ਸ਼ਰਧਾ ਤੇ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। [caption id="attachment_358958" align="aligncenter" width="300"]Sri Guru Nanak Dev Ji 550th Prakash Purab today , Sultanpur Lodhi With Relationship ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ,ਪੜ੍ਹੋ ਸੁਲਤਾਨਪੁਰ ਲੋਧੀ ਨਾਲ ਬਾਬੇ ਦਾ ਕੀ ਰਿਸ਼ਤਾ[/caption] ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਸਮੇਤ ਸੁਲਤਾਨਪੁਰ ਲੋਧੀ ਸ਼ਹਿਰ ਅੰਦਰ ਸਥਿਤ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ ਗਿਆ ਹੈ। ਇਸ ਦੇ ਲਈ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਅਤੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਏ ਗਏ ਸਨ ਅਤੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ। [caption id="attachment_358950" align="aligncenter" width="300"]Sri Guru Nanak Dev Ji 550th Prakash Purab today , Sultanpur Lodhi With Relationship ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ,ਪੜ੍ਹੋ ਸੁਲਤਾਨਪੁਰ ਲੋਧੀ ਨਾਲ ਬਾਬੇ ਦਾ ਕੀ ਰਿਸ਼ਤਾ[/caption] ਜਾਣੋਂ ,ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੁਲਤਾਨਪੁਰ ਲੋਧੀ ਨਾਲ ਕੀ ਰਿਸ਼ਤਾ ?ਸ੍ਰੀ ਗੁਰੂ ਨਾਨਕ ਦੇਵ ਜੀ ਦੀ ਭੈਣ ਬੀਬੀ ਨਾਨਕੀ ਜੀ ਸੁਲਤਾਨਪੁਰ ਲੋਧੀ ਵਿਆਹੇ ਸਨ ਅਤੇ ਗੁਰੂ ਨਾਨਕ ਦੇਵ ਜੀ ਨੇ ਇੱਥੇ 14-15 ਸਾਲ ਗੁਜ਼ਾਰੇ। ਗੁਰੂ ਨਾਨਕ ਦੇਵ ਜੀ ਦੀ ਭੈਣ ਬੇਬੇ ਨਾਨਕੀ ਤੇ ਜੀਜਾ ਜੈ ਰਾਮ ਨੂੰ ਗੁਰੂ ਜੀ ਦੇ ਮਾਤਾ -ਪਿਤਾ ਨੇ ਨਵਾਬ ਦੌਲਤ ਖਾਂ ਦੇ ਦਰਬਾਰ ਵਿੱਚ ਨੌਕਰੀ ਲੱਭਣ ਦੀ ਗੁਜ਼ਾਰਿਸ਼ ਕੀਤੀ। ਸ੍ਰੀ ਗੁਰੂ ਨਾਨਕ ਦੇਵ ਜੀ ਸੁਲਤਾਨਪੁਰ ਲੋਧੀ ਆਪਣੀ ਭੈਣ ਬੇਬੇ ਨਾਨਕੀ ਕੋਲ ਆ ਗਏ। ਇਥੇ ਉਨ੍ਹਾਂ ਨੇ ਦੌਲਤ ਖਾਨ ਲੋਧੀ ਦੇ ਮੋਦੀਖਾਨੇ ਵਿਚ ਕੁਝ ਸਾਲਾਂ ਤੱਕ ਕੰਮ ਕੀਤਾ ਅਤੇ ਇਥੇ ਹੀ ਉਨ੍ਹਾਂ ਨੇ ਆਪਣੇ ਸਮੇਂ ਦੀਆਂ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸਥਿਤੀਆਂ ਦਾ ਗਹਿਰਾ ਅਧਿਐਨ ਕਰਕੇ ਆਪਣੀ ਜ਼ਿੰਦਗੀ ਦਾ ਉਦੇਸ਼ ਤੈਅ ਕੀਤਾ ਸੀ। [caption id="attachment_358949" align="aligncenter" width="300"]Sri Guru Nanak Dev Ji 550th Prakash Purab today , Sultanpur Lodhi With Relationship ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ,ਪੜ੍ਹੋ ਸੁਲਤਾਨਰ ਲੋਧੀ ਨਾਲ ਬਾਬੇ ਦਾ ਕੀ ਰਿਸ਼ਤਾ[/caption] ਇੱਥੇ ਆਪ ਨੇ ਦਿਲ ਖੋਲ੍ਹ ਕੇ ਲੋਕਾਂ ਨੂੰ ਰਾਸ਼ਨ ਦਿੱਤਾ। ਗੁਰੂ  ਜੀ ਆਪਣੀ ਕਮਾਈ ਦਾ ਵੀ ਕਾਫ਼ੀ ਹਿੱਸਾ ਲੋਕਾਂ ਵਿਚ ਵੰਡ ਦਿੰਦੇ ਸਨ ਅਤੇ ਲੋਕਾਂ ਨੂੰ ਤੇਰਾ-ਤੇਰਾ ਕਹਿ ਕੇ ਤੋਲ ਦਿੰਦੇ ਸਨ। ਜਿਸ ਤੋਂ ਬਾਅਦ ਇੱਕ ਦਿਨ ਬਾਬਾ ਨਾਨਕ ਜੀ ਵੇਈਂ ਵਿੱਚ ਇਸਨਾਨ ਕਰਨ ਗਏ ਅਲੋਪ ਹੋ ਗਏ ਤੇ ਜਦੋਂ ਤਿੰਨ ਦਿਨਾਂ ਮਗਰੋਂ ਬਾਹਰ ਆਏ ਤਾਂ ਉਨ੍ਹਾਂ ਨੇ ‘ਨਾ ਕੋਈ ਹਿੰਦੂ, ਨਾ ਕੋਈ ਮੁਸਲਮਾਨ’ ਦਾ ਮਹਾਂਵਾਕ ਉਚਾਰਿਆ। ਉਨ੍ਹਾਂ ਦਾ ਮੁੱਖ ਜ਼ੋਰ ਇਹ ਸੀ ਕਿ ਹਿੰਦੂ ਚੰਗੇ ਹਿੰਦੂ ਬਣਨ ਅਤੇ ਮੁਸਲਮਾਨ ਚੰਗੇ ਮੁਸਲਮਾਨ ਬਣਨ। [caption id="attachment_358957" align="aligncenter" width="300"]Sri Guru Nanak Dev Ji 550th Prakash Purab today , Sultanpur Lodhi With Relationship ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ,ਪੜ੍ਹੋ ਸੁਲਤਾਨਪੁਰ ਲੋਧੀ ਨਾਲ ਬਾਬੇ ਦਾ ਕੀ ਰਿਸ਼ਤਾ[/caption] ਇਸ ਸਥਾਨ ਤੋਂ ਹੀ ਉਨ੍ਹਾਂ ਨੇ ਦੁਨੀਆ ਦੇ ਕਲਿਆਣ ਲਈ ਆਪਣੀਆਂ ਚਾਰ ਉਦਾਸੀਆਂ ਵਿਚੋਂ ਪਹਿਲੀ ਉਦਾਸੀ ਦੀ ਸ਼ੁਰੂਆਤ ਕੀਤੀ ਸੀ। ਇਸ ਕਰਕੇ ਸੁਲਤਾਨਪੁਰ ਲੋਧੀ ਦਾ ਵੀ ਇਤਿਹਾਸ ਵਿਚ ਵੱਡਾ ਮਹੱਤਵ ਹੈ।ਇੱਥੇ ਰਹਿੰਦੇ ਹੋਏ ਹੀ ਗੁਰੂ ਜੀ ਦਾ ਵਿਆਹ ਬਟਾਲਾ ਦੇ ਖੱਤਰੀ ਮੂਲ ਚੰਦ ਦੀ ਸਪੁੱਤਰੀ ਬੀਬੀ ਸੁਲੱਖਣੀ ਨਾਲ ਹੋਇਆ ਤੇ ਗੁਰੂ ਜੀ ਉਨ੍ਹਾਂ ਨੂੰ ਵੀ ਇੱਥੇ ਹੀ ਲੈ ਆਏ। ਸੁਲਤਾਨਪੁਰ ਦੀ ਧਰਤੀ ਤੋਂ ਹੀ ਗੁਰੂ ਜੀ ਨੇ ਅਕਾਲ ਪੁਰਖ ਦਾ ਹੁਕਮ ਪ੍ਰਵਾਨ ਕੀਤਾ ਅਤੇ ਇੱਥੋਂ ਵੱਖ-ਵੱਖ ਦਿਸ਼ਾਵਾਂ ਵੱਲ ਜਾ ਕੇ ਮੁਨੱਖਤਾ ਦੇ ਭਲੇ ਲਈ ਧਰਮ ਦਾ ਪ੍ਰਚਾਰ ਸ਼ੁਰੂ ਕੀਤਾ। ਬਾਬਾ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰੇ : [caption id="attachment_358951" align="aligncenter" width="300"]Sri Guru Nanak Dev Ji 550th Prakash Purab today , Sultanpur Lodhi With Relationship ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ,ਪੜ੍ਹੋ ਸੁਲਤਾਨਪੁਰ ਲੋਧੀ ਨਾਲ ਬਾਬੇ ਦਾ ਕੀ ਰਿਸ਼ਤਾ[/caption] ਗੁਰਦੁਆਰਾ ਬੇਰ ਸਾਹਿਬ :ਸ੍ਰੀ ਗੁਰੂ ਨਾਨਕ ਦੇਵ ਜੀ ਪਵਿੱਤਰ ਕਾਲੀ ਵੇਈਂ ਵਿੱਚ ਹਰ ਰੋਜ਼ ਇਸ਼ਨਾਨ ਕਰ ਕੇ ਭਗਤੀ ਕਰਿਆ ਕਰਦੇ ਸਨ। ਇੱਥੇ ਹੀ ਕਾਲੀਂ ਵੇਈਂ ਦੇ ਕੰਢੇ ਮੌਜੂਦਾ ਸਮੇਂ ਗੁਰਦੁਆਰਾ ਬੇਰ ਸਾਹਿਬ ਸੁਸ਼ੋਭਿਤ ਹੈ। ਇਸ ਅਸਥਾਨ ’ਤੇ ਗੁਰੂ ਜੀ ਨੇ 14 ਸਾਲ 9 ਮਹੀਨੇ 13 ਦਿਨ ਭਗਤੀ ਕੀਤੀ, ਜਿਥੇ ਅੱਜ ਭੋਰਾ ਸਾਹਿਬ ਬਣਿਆ ਹੋਇਆ ਹੈ। ਇੱਥੇ ਹੀ ਗੁਰੂ ਜੀ ਨੇ ਆਪਣੇ ਹੱਥੀਂ ਬੇਰੀ ਦਾ ਬੂਟਾ ਲਾਇਆ ਸੀ, ਜੋ ਅੱਜ ਵੀ ਮੌਜੂਦ ਹੈ। [caption id="attachment_358952" align="aligncenter" width="300"]Sri Guru Nanak Dev Ji 550th Prakash Purab today , Sultanpur Lodhi With Relationship ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ,ਪੜ੍ਹੋ ਸੁਲਤਾਨਪੁਰ ਲੋਧੀ ਨਾਲ ਬਾਬੇ ਦਾ ਕੀ ਰਿਸ਼ਤਾ[/caption] ਗੁਰਦੁਆਰਾ ਹੱਟ ਸਾਹਿਬ : ਇੱਥੇ ਗੁਰੂ ਨਾਨਕ ਦੇਵ ਜੀ ਨਵਾਬ ਦੌਲਤ ਖਾਂ ਕੋਲ ਨੌਕਰੀ ਕਰਦੇ ਸਨ। ਦੌਲਤ ਖਾਂ ਨੇ ਗੁਰੂ ਜੀ ਦੇ ਕੰਮ ਤੋਂ ਖ਼ੁਸ਼ ਹੋ ਕੇ ਇਨਾਮ ਵਜੋਂ ਗੁਰੂ ਜੀ ਨੂੰ ਧਨ ਭੇਟ ਕੀਤਾ ਪਰ ਗੁਰੂ ਸਾਹਿਬ ਨੇ ਇਹ ਲੈਣ ਤੋਂ ਇਨਕਾਰ ਕਰਦਿਆਂ ਇਸ ਨੂੰ ਲੋੜਵੰਦਾਂ ਵਿੱਚ ਵੰਡਣ ਲਈ ਕਿਹਾ। ਜਿਨ੍ਹਾਂ ਵੱਟਿਆਂ ਨਾਲ ਗੁਰੂ ਜੀ ਗ਼ਰੀਬਾ ਲਈ ਤੇਰਾ-ਤੇਰਾ ਕਰ ਕੇ ਤੋਲਦੇ ਸਨ, ਉਹ ਪਵਿੱਤਰ ਵੱਟੇ ਅੱਜ ਵੀ ਇੱਥੇ ਮੌਜੂਦ ਹਨ। ਜਿਸ ਕਰਕੇ ਗੁਰੂ ਦੀ ਨਗਰੀ ਸੁਲਤਾਨਪੁਰ ਲੋਧੀ ਵਿੱਚ ਗੁਰਦੁਆਰਾ ਹੱਟ ਸਾਹਿਬ ਬਣਿਆ ਹੋਇਆ ਹੈ। [caption id="attachment_358953" align="aligncenter" width="300"]Sri Guru Nanak Dev Ji 550th Prakash Purab today , Sultanpur Lodhi With Relationship ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ,ਪੜ੍ਹੋ ਸੁਲਤਾਨਪੁਰ ਲੋਧੀ ਨਾਲ ਬਾਬੇ ਦਾ ਕੀ ਰਿਸ਼ਤਾ[/caption] ਗੁਰਦੁਆਰਾ ਸੰਤ ਘਾਟ : ਗੁਰੂ ਨਾਨਕ ਦੇਵ ਜੀ ਪਵਿੱਤਰ ਵੇਈਂ ਵਿੱਚ ਇਸ਼ਨਾਨ ਕਰਨ ਲਈ ਚੁੱਭੀ ਮਾਰਨ ਤੋਂ ਬਾਅਦ ਜਿਸ ਅਸਥਾਨ ’ਤੇ ਪ੍ਰਗਟ ਹੋਏ ਸਨ, ਉੱਥੇ ਗੁਰਦੁਆਰਾ ਸੰਤ ਘਾਟ ਬਣਿਆ ਹੋਇਆ ਹੈ। ਇੱਥੇ ਹੀ ਗੁਰੂ ਜੀ ਨੇ ਮੂਲ ਮੰਤਰ ਦਾ ਉਚਾਰਨ ਕੀਤਾ ਸੀ। ਇੱਥੋਂ ਹੀ ਬਾਣੀ ਦੀ ਸ਼ੁਰੂਆਤ ਹੋਈ ਸੀ। [caption id="attachment_358954" align="aligncenter" width="300"]Sri Guru Nanak Dev Ji 550th Prakash Purab today , Sultanpur Lodhi With Relationship ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ,ਪੜ੍ਹੋ ਸੁਲਤਾਨਪੁਰ ਲੋਧੀ ਨਾਲ ਬਾਬੇ ਦਾ ਕੀ ਰਿਸ਼ਤਾ[/caption] ਗੁਰਦੁਆਰਾ ਕੋਠੜੀ ਸਾਹਿਬ : ਗੁਰਦੁਆਰਾ ਹੱਟ ਸਾਹਿਬ ਦੇ ਨੇੜੇ ਹੀ ਗੁਰਦੁਆਰਾ ਕੋਠੜੀ ਸਾਹਿਬ ਬਣਿਆ ਹੋਇਆ ਹੈ। ਲੋਕਾਂ ਦੀ ਸ਼ਿਕਾਇਤ ’ਤੇ ਨਵਾਬ ਦੌਲਤ ਖਾਂ ਨੇ ਗੁਰੂ ਨਾਨਕ ਦੇਵ ਜੀ ਨੂੰ ਇਸ ਕੋਠੜੀ ਵਿੱਚ ਬੰਦ ਕਰ ਕੇ ਰੱਖਿਆ ਸੀ। ਲੋਕਾਂ ਨੇ ਨਵਾਬ ਦੌਲਤ ਖਾਂ ਨੂੰ ਸ਼ਿਕਾਇਤ ਕੀਤੀ ਸੀ ਕਿ ਗੁਰੂ ਜੀ ਵੱਧ ਤੋਲ ਕੇ ਮੋਦੀਖਾਨੇ ਨੂੰ ਘਾਟਾ ਪਾ ਰਹੇ ਹਨ। ਜਦੋਂ ਮੋਦੀਖਾਨੇ ਦਾ ਹਿਸਾਬ ਕਿਤਾਬ ਕੀਤਾ ਗਿਆ ਤਾਂ ਗੁਰੂ ਜੀ ਦੇ 760 ਰੁਪਏ ਵੱਧ ਨਿਕਲੇ। ਜਿਸ ਕਰਕੇ ਗੁਰਦੁਆਰਾ ਕੋਠੜੀ ਸਾਹਿਬ ਬਣਿਆ ਹੋਇਆ ਹੈ। [caption id="attachment_358955" align="aligncenter" width="300"]Sri Guru Nanak Dev Ji 550th Prakash Purab today , Sultanpur Lodhi With Relationship ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ,ਪੜ੍ਹੋ ਸੁਲਤਾਨਪੁਰ ਲੋਧੀ ਨਾਲ ਬਾਬੇ ਦਾ ਕੀ ਰਿਸ਼ਤਾ[/caption] ਗੁਰਦੁਆਰਾ ਗੁਰੂ ਕਾ ਬਾਗ਼ : ਸੁਲਤਾਨਪੁਰ ਲੋਧੀ ਵਿੱਚ ਹੀ ਗੁਰਦੁਆਰਾ ਗੁਰੂ ਕਾ ਬਾਗ਼ ਸੁਸ਼ੋਭਿਤ ਹੈ। ਗੁਰੂ ਨਾਨਕ ਦੇਵ ਜੀ ਭਾਈ ਜੈ ਰਾਮ ਤੇ ਬੇਬੇ ਨਾਨਕੀ ਦੇ ਬੁਲਾਉਣ ’ਤੇ ਸਭ ਤੋਂ ਪਹਿਲਾਂ ਇਸ ਸਥਾਨ ’ਤੇ ਆਏ ਸਨ। ਇੱਥੇ ਹੀ ਗੁਰੂ ਜੀ ਦਾ ਘਰ ਹੁੰਦਾ ਸੀ ਤੇ ਗੁਰੂ ਜੀ ਦੇ ਦੋ ਪੁੱਤਰਾਂ ਬਾਬਾ ਸ੍ਰੀ ਚੰਦ ਅਤੇ ਲਖਮੀ ਚੰਦ ਦਾ ਜਨਮ ਵੀ ਇੱਥੇ ਹੀ ਹੋਇਆ ਸੀ। ਇੱਥੇ ਹੀ ਬੇਬੇ ਨਾਨਕੀ ਜੀ ਗੁਰੂ ਜੀ ਲਈ ਲੰਗਰ ਤਿਆਰ ਕਰਿਆ ਕਰਦੇ ਸਨ। ਇਸ ਅਸਥਾਨ ’ਤੇ ਗੁਰੂ ਜੀ ਦੇ ਸਮੇਂ ਦਾ ਖੂਹ ਵੀ ਸਥਿਤ ਹੈ। [caption id="attachment_358956" align="aligncenter" width="300"]Sri Guru Nanak Dev Ji 550th Prakash Purab today , Sultanpur Lodhi With Relationship ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ,ਪੜ੍ਹੋ ਸੁਲਤਾਨਪੁਰ ਲੋਧੀ ਨਾਲ ਬਾਬੇ ਦਾ ਕੀ ਰਿਸ਼ਤਾ[/caption] ਗੁਰਦੁਆਰਾ ਸੇਹਰਾ ਸਾਹਿਬ ਤੇ ਬੇਬੇ ਨਾਨਕੀ ਜੀ : ਸੁਲਤਾਨਪੁਰ ਲੋਧੀ ਵਿੱਚ ਹੀ ਗੁਰਦੁਆਰਾ ਸੇਹਰਾ ਸਾਹਿਬ ਅਤੇ ਗੁਰੂ ਜੀ ਦੇ ਵੱਡੇ ਭੈਣ ਬੇਬੇ ਨਾਨਕੀ ਜੀ ਨਾਲ ਸਬੰਧਿਤ ਗੁਰਦੁਆਰਾ ਵੀ ਮੌਜੂਦ ਹੈ। [caption id="attachment_358957" align="aligncenter" width="300"]Sri Guru Nanak Dev Ji 550th Prakash Purab today , Sultanpur Lodhi With Relationship ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ,ਪੜ੍ਹੋ ਸੁਲਤਾਨਪੁਰ ਲੋਧੀ ਨਾਲ ਬਾਬੇ ਦਾ ਕੀ ਰਿਸ਼ਤਾ[/caption] ਪਵਿੱਤਰ ਕਾਲੀ ਵੇਈਂ : ਗੁਰਦੁਆਰਾ ਬੇਰ ਸਾਹਿਬ, ਗੁਰਦੁਆਰਾ ਸੰਤ ਘਾਟ ਕੋਲੋਂ ਲੰਘਦੀ ਪਵਿੱਤਰ ਕਾਲੀ ਵੇਈਂ ਵਿੱਚ ਗੁਰੂ ਨਾਨਕ ਦੇਵ ਜੀ ਆਪਣੀ 14 ਸਾਲ 9 ਮਹੀਨੇ 13 ਦਿਨ ਦੀ ਠਹਿਰ ਦੌਰਾਨ ਰੋਜ਼ਾਨਾ ਇਸ਼ਨਾਨ ਕਰਦੇ ਸਨ ਤੇ ਇਸ ਦੇ ਕਿਨਾਰੇ ਪ੍ਰਭੂ ਭਗਤੀ ਵਿੱਚ ਲੀਨ ਹੁੰਦੇ ਰਹੇ। ਇੱਕ ਦਿਨ ਇਸੇ ਵੇਈਂ ਵਿੱਚ ਟੁੱਭੀ ਮਾਰ ਕੇ ਤਿੰਨ ਦਿਨ ਲੋਪ ਰਹਿਣ ਪਿੱਛੋਂ ਗੁਰੂ ਸਾਹਿਬ ਨੇ 1507 ਈਸਵੀ ਭਾਦੋਂ ਸੁਦੀ 15 ਪੂਰਨਮਾਸ਼ੀ ਵਾਲੇ ਦਿਨ ਮੁੜ ਪ੍ਰਗਟ ਹੋ ਕੇ ਇਲਾਹੀ ਬਾਣੀ ਦੇ ਮੂਲ ਮੰਤਰ ਦਾ ਪਹਿਲੀ ਵਾਰ ਉਚਾਰਨ ਕੀਤਾ ਸੀ। -PTCNews


Top News view more...

Latest News view more...