ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਨਾਲ ਕੀਤਾ ਵਿਚਾਰ-ਵਟਾਂਦਰਾ

sri guru nanak dev ji- 550th prakash puran sgpc punjab

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਨਾਲ ਕੀਤਾ ਵਿਚਾਰ-ਵਟਾਂਦਰਾ

ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਸਾਂਝੇ ਯਤਨਾਂ ਨਾਲ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ-ਭਾਈ ਲੌਂਗੋਵਾਲ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਥੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਸਮੁੱਚੇ ਪੰਥ ਵੱਲੋਂ ਰਲ-ਮਿਲ ਕੇ ਮਨਾਇਆ ਜਾਵੇਗਾ ਅਤੇ ਇਸ ਇਤਿਹਾਸਕ ਮੌਕੇ ’ਤੇ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।

ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਗੁਰਮਤਿ ਟਕਸਾਲਾਂ, ਪ੍ਰਮੁੱਖ ਸਭਾ-ਸੁਸਾਇਟੀਆਂ, ਕਾਰਸੇਵਾ ਸੰਪਰਦਾਵਾਂ, ਨਿਰਮਲੇ, ਉਦਾਸੀਨ ਤੇ ਸੇਵਾ ਪੰਥੀ ਸੰਪਰਦਾਵਾਂ ਦੇ ਨੁਮਾਇੰਦਿਆਂ ਦੀ ਇਕ ਵਿਸ਼ੇਸ਼ ਇਕੱਤਰਤਾ ਦੌਰਾਨ ਗੁਰੂ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸੁਝਾਅ ਲੈਣ ਤੋਂ ਬਾਅਦ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਹੜੇ ਵੀ ਪ੍ਰੋਗਰਾਮ ਉਲੀਕੇ ਜਾਣਗੇ,

ਉਸ ਵਿਚ ਹਰ ਜਥੇਬੰਦੀ ਅਤੇ ਸੰਪਰਦਾ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਨੇ ਵੱਖ-ਵੱਖ ਸੰਪਰਦਾਵਾਂ ਦੇ ਹਾਜ਼ਰ ਪ੍ਰਤੀਨਿਧਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਗੁਰਪੁਰਬ ਨੂੰ ਕੌਮੀ ਇਕਜੁਟਤਾ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਉਹ ਮੌਕਾ ਹੈ ਜਦੋਂ ਅਸੀਂ ਕੌਮ ਦੀ ਵਿਲੱਖਣ ਹੋਂਦ ਹਸਤੀ ਨੂੰ ਦੁਨੀਆ ਦੇ ਸਾਹਮਣੇ ਰੱਖ ਸਕਦੇ ਹਾਂ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਦੁਨੀਆ ਦਾ ਇਕੋ ਇਕ ਫ਼ਲਸਫ਼ਾ ਹੈ, ਜੋ ਸਮੁੱਚੀ ਕਾਇਨਾਤ ਨੂੰ ਆਪਣੇ ਕਲਾਵੇ ਵਿਚ ਲੈਂਦਾ ਹੈ ਅਤੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਇਸ ਇਤਿਹਾਸਕ ਮੌਕੇ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਤੇਗੀ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਦਿੱਤੇ ਗਏ ਸੁਝਾਅ ’ਤੇ ਭਾਈ ਲੌਂਗੋਵਾਲ ਨੇ ਕਿਹਾ ਕਿ 550 ਸਾਲਾ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਸਰਬ ਧਰਮ ਸੰਮੇਲਨ ਕਰਵਾਇਆ ਜਾਵੇਗਾ, ਤਾਂ ਜੋ ਹਰ ਧਰਮ ਦੇ ਲੋਕਾਂ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਡਮੁੱਲੀ ਤੇ ਸਰਬਕਾਲੀ ਵਿਚਾਰਧਾਰਾ ਨੂੰ ਪਹੁੰਚਾਇਆ ਜਾ ਸਕੇ।

ਭਾਈ ਲੌਂਗੋਵਾਲ ਨੇ ਇਕੱਤਰਤਾ ਦੌਰਾਨ ਆਏ ਸੁਝਾਵਾਂ ਦਾ ਸਵਾਗਤ ਕਰਦਿਆਂ ਇਨ੍ਹਾਂ ਨੂੰ ਵਿਚਾਰਨ ਤੋਂ ਬਾਅਦ ਅਮਲ ਵਿਚ ਲਿਆਉਣ ਦਾ ਭਰੋਸਾ ਦਿੱਤਾ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਗੱਲ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੁੱਚੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸੱਦ ਕੇ ਸ਼ਤਾਬਦੀ ਸਮਾਗਮਾਂ ਲਈ ਸੁਝਾਅ ਲਏ ਹਨ।

ਉਨ੍ਹਾਂ ਕਿਹਾ ਕਿ ਇਹ ਕੌਮੀ ਇਕਜੁਟਤਾ ਬਰਕਰਾਰ ਰਹਿਣੀ ਚਾਹੀਦੀ ਹੈ ਅਤੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਅਜਿਹੇ ਹੋਰ ਵੀ ਯਤਨ ਕਰਨੇ ਚਾਹੀਦੀ ਹਨ।ਇਕੱਤਰਤਾ ਦੌਰਾਨ ਬਾਬਾ ਬਲਬੀਰ ਸਿੰਘ ਸੀਚੇਵਾਲ, ਦਮਦਮੀ ਟਕਸਾਲ ਵੱਲੋਂ ਭਾਈ ਸੁਖਦੇਵ ਸਿੰਘ, ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬਾਬਾ ਗੱਜਣ ਸਿੰਘ, ਭਾਈ ਸੁਖਜੀਤ ਸਿੰਘ ਘਨੱ੍ਹਈਆ ਤੇ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ,

ਦਲ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਮਨਜੀਤ ਸਿੰਘ ਜੀ.ਕੇ.,

ਨਿਰਮਲੇ ਸੰਪਰਦਾ ਵੱਲੋਂ ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ ਤੇ ਬਾਬਾ ਹਾਕਮ ਸਿੰਘ, ਨਾਨਕਸਰ ਸੰਪਰਦਾ ਵੱਲੋਂ ਬਾਬਾ ਤੇਜਿੰਦਰ ਸਿੰਘ, ਬਾਬਾ ਜਗਜੀਤ ਸਿੰਘ ਹਰਖੋਵਾਲ, ਬਾਬਾ ਆਤਮਾ ਸਿੰਘ ਬੱਧਨੀਕਲਾਂ, ਬਾਬਾ ਜਗਜੀਤ ਸਿੰਘ ਲੋਪੋ, ਭਾਈ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਬਾਬਾ ਚਰਨਜੀਤ ਸਿੰਘ ਜੱਸੋਵਾਲ ਆਦਿ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

ਇਸ ਤੋਂ ਪਹਿਲਾਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਏ ਪਤਵੰਤਿਆਂ ਨੂੰ ਜੀ-ਆਇਆਂ ਕਿਹਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹੋਈ ਇਸ ਇਕੱਤਰਤਾ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਉਚੇਚੇ ਤੌਰ ’ਤੇ ਮੌਜੂਦ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਸ. ਗੁਰਤੇਜ ਸਿੰਘ ਢੱਡੇ, ਸ. ਰਵਿੰਦਰ ਸਿੰਘ ਚੱਕ, ਸ. ਹਰਦੇਵ ਸਿੰਘ ਰੋਂਗਲਾ, ਬੀਬੀ ਗੁਰਪ੍ਰੀਤ ਕੌਰ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਬਚਨ ਸਿੰਘ ਗਰੇਵਾਲ,

ਬੀਬੀ ਕਿਰਨਜੋਤ ਕੌਰ, ਭਾਈ ਰਾਮ ਸਿੰਘ, ਸ. ਮੇਜਰ ਸਿੰਘ ਢਿੱਲੋਂ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਭਾਈ ਰਤਨ ਸਿੰਘ ਜੱਫਰਵਾਲ, ਸ. ਗੁਰਨਾਮ ਸਿੰਘ ਜੱਸਲ, ਬੀਬੀ ਸਵਰਨ ਕੌਰ ਤੇੜਾ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ, ਬਾਬਾ ਨਿਰਮਲ ਸਿੰਘ ਕਾਰਸੇਵਾ ਦਿੱਲੀ,

ਬਾਬਾ ਗੱਜਣ ਸਿੰਘ ਤਰਨਾ ਦਲ, ਜਥੇਦਾਰ ਤਰਸੇਮ ਸਿੰਘ ਤਰਨਾ ਦਲ, ਬਾਬਾ ਬੋਹੜ ਸਿੰਘ ਦਮਦਮੀ ਟਕਸਾਲ, ਸ. ਸੁਰਜੀਤ ਸਿੰਘ ਸਭਰਾ ਗੁ: ਸ੍ਰੀ ਬੇਰ ਸਾਹਿਬ, ਮਾਤਾ ਸਰਬਜੀਤ ਕੌਰ ਛਾਬੜੀ ਸਾਹਿਬ, ਬੀਬੀ ਜਸਵਿੰਦਰ ਕੌਰ ਦਰੜ, ਸ. ਅਮਰਪ੍ਰੀਤ ਸਿੰਘ ਫ਼ਤਹਿਗੜ੍ਹ ਸਾਹਿਬ, ਬਾਬਾ ਪ੍ਰੀਤਮ ਸਿੰਘ ਰਸੀਆ, ਬਾਬਾ ਅਜੀਤ ਸਿੰਘ ਟਿਲਾ ਸਾਹਿਬ,

ਬਾਬਾ ਸੁਖਰਾਜ ਸਿੰਘ ਗੜਦੀਵਾਲਾ, ਬਾਬਾ ਸੁਖਦੇਵ ਸਿੰਘ ਨਾਨਕਸਰ, ਬਾਬਾ ਠਾਕਰ ਸਿੰਘ ਠੇਰੀ ਸਾਹਿਬ, ਜਥੇਦਾਰ ਦਲਜੀਤ ਸਿੰਘ ਮਾਹਿਲਪੁਰੀ, ਬਾਬਾ ਸੁੱਚਾ ਸਿੰਘ ਜੰਡਿਆਲਾ ਗੁਰੂ, ਬਾਬਾ ਬਲਬੀਰ ਸਿੰਘ ਸੁਲਤਾਨਪੁਰ ਲੋਧੀ, ਬਾਬਾ ਗੁਰਨਾਮ ਸਿੰਘ ਡਰੋਲੀ ਭਾਈ, ਬਾਬਾ ਜਸਪਾਲ ਸਿੰਘ ਜੌਹਲਾਂ, ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ ਤੇ ਬਾਬਾ ਬਲਵੀਰ ਸਿੰਘ,

ਮਹੰਤ ਤਰਲੋਚਨ ਸਿੰਘ, ਬਾਬਾ ਹਰਜਿੰਦਰ ਸਿੰਘ ਜਲੰਧਰ, ਬਾਬਾ ਰਵਿੰਦਰ ਸਿੰਘ ਭੋਗਪੁਰ, ਬਾਬਾ ਦਰਸ਼ਨ ਸਿੰਘ ਸਿਰਸਾ, ਬਾਬਾ ਸ਼ਮਸ਼ੇਰ ਸਿੰਘ ਜਗੇੜਾ, ਬਾਬਾ ਮਨਜੀਤ ਸਿੰਘ ਬੇਦੀ ਕਪੂਰਥਲਾ, ਜਥੇਦਾਰ ਲਾਲ ਸਿੰਘ ਪਿਹੋਵਾ ਹਰਿਆਣਾ, ਬਾਬਾ ਜਗਜੀਤ ਸਿੰਘ ਲੋਪੋ ਡੇਰਾ ਸੰਤ ਜਗਜੀਤ ਸਿੰਘ ਪਿੰਡ ਲੋਪੋ ਮੋਗਾ, ਬਾਬਾ ਸੁਰਿੰਦਰ ਸਿੰਘ ਸੇਵਾ ਡੇਰਾ ਮਿੱਠਾ ਟਿਵਾਣਾ ਅੰਮ੍ਰਿਤਸਰ,

ਜਥੇਦਾਰ ਬਾਬਾ ਗੁਰਦੇਵ ਸਿੰਘ ਤਰਨਾ ਦਲ ਹੁਸ਼ਿਆਰਪੁਰ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ, ਬੁੱਢਾ ਦਲ ਵੱਲੋਂ ਬਾਬਾ ਜੱਸਾ ਸਿੰਘ, ਬਾਬਾ ਗੁਰਮੇਲ ਸਿੰਘ ਨਾਨਕਸਰ, ਬਾਬਾ ਬਲਦੇਵ ਸਿੰਘ ਅੰਮ੍ਰਿਤਸਰ, ਬਾਬਾ ਮਨਜੀਤ ਸਿੰਘ ਬੇਦੀ ਨਿਜ਼ਾਮਪੁਰ, ਬਾਬਾ ਪ੍ਰੀਤਮ ਸਿੰਘ ਤਰਸਿੱਕਾ, ਬਾਬਾ ਪਾਲ ਸਿੰਘ ਲੋਹੀਆਂ, ਬਾਬਾ ਨਿਰਮਲ ਸਿੰਘ ਲੁਧਿਆਣਾ,

ਬਾਬਾ ਕਰਨੈਲ ਸਿੰਘ ਲੁਧਿਆਣਾ, ਬਾਬਾ ਸੁਰਿੰਦਰ ਸਿੰਘ ਨਿੱਕੇ ਘੁੰਮਣ, ਬਾਬਾ ਅਵਤਾਰ ਸਿੰਘ ਕਾਰਸੇਵਾ ਅੰਮ੍ਰਿਤਸਰ, ਬਾਬਾ ਗੁਰਸਾਹਿਬ ਸਿੰਘ, ਬਾਬਾ ਗਗਨਦੀਪ ਸਿੰਘ ਕਰਤਾਰਪੁਰ, ਬਾਬਾ ਹਰਵਿੰਦਰ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਜੋਗਿੰਦਰ ਸਿੰਘ ਨਿਰਮਲ ਕੁਟੀਆ, ਬਾਬ ਰਘਬੀਰ ਸਿੰਘ ਖਿਆਲਾ, ਸ. ਜਗਜੀਤ ਸਿੰਘ ਭਾਈ ਗੁਰਮੇਲ ਸਿੰਘ ਬੜੂ ਸਾਹਿਬ,

ਬਾਬਾ ਗੋਪਾਲ ਸਿੰਘ ਕੈਂਥਲ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਬੀਬੀ ਅਮਰਜੀਤ ਕੌਰ ਅੰਮ੍ਰਿਤਸਰ, ਬਾਬਾ ਗੁਰ ਰਾਜਪਾਲ ਸਿੰਘ, ਬਾਬਾ ਹਰਦੀਪ ਸਿੰਘ, ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਹਾਇਕ ਸ. ਸੁਖਮਿੰਦਰ ਸਿੰਘ ਬਰਨਾਲਾ,

ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਭਾਈ ਅਮਰਜੀਤ ਸਿੰਘ ਗੁਲਸ਼ਨ, ਸ. ਹਰਬੰਸ ਸਿੰਘ ਬੋਲੀਨਾ, ਬਾਬਾ ਘਾਲਾ ਸਿੰਘ, ਬਾਬਾ ਰੇਸ਼ਮ ਸਿੰਘ, ਮਹੰਤ ਜਗਤਾਰ ਸਿੰਘ, ਬਾਬਾ ਭਜਨ ਸਿੰਘ, ਬਾਬਾ ਸ਼ਿੰਦਾ ਸਿੰਘ ਹਜ਼ੂਰ ਸਾਹਿਬ, ਬਾਬਾ ਬਲਬੀਰ ਸਿੰਘ ਉਜੈਨ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਬਾਬਾ ਸ਼ੇਰ ਸਿੰਘ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਹਰਮਿੰਦਰ ਸਿੰਘ ਆਦਿ ਮੌਜੂਦ ਸਨ।

—PTC News