Tue, Apr 23, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਜਥਾ ਕੱਲ ਹੋਵੇਗਾ ਰਵਾਨਾ

Written by  Shanker Badra -- November 20th 2018 01:57 PM
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਜਥਾ ਕੱਲ ਹੋਵੇਗਾ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਜਥਾ ਕੱਲ ਹੋਵੇਗਾ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਜਥਾ ਕੱਲ ਹੋਵੇਗਾ ਰਵਾਨਾ:ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 21 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਕਰਨਗੇ।Sri Guru Nanak Dev ji Prakash Purab Pakistan pilgrims Jatha tomorrow Departਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਨਾਲ 1227 ਸ਼ਰਧਾਲੂ ਭੇਜੇ ਜਾ ਰਹੇ ਹਨ, ਜੋ 23 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣਗੇ।Sri Guru Nanak Dev ji Prakash Purab Pakistan pilgrims Jatha tomorrow Departਉਨ੍ਹਾਂ ਜਾਣਕਾਰੀ ਦਿੱਤੀ ਕਿ ਜਥੇ ਨੂੰ ਰਵਾਨਾ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ ਅਤੇ ਜਥੇ ਦੀ ਰਵਾਨਗੀ ਸਵੇਰੇ 8:30 ਵਜੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਕੀਤੀ ਜਾਵੇਗੀ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇ ਦੇ ਆਗੂ ਵੱਜੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਨੂੰ ਭੇਜਿਆ ਜਾ ਰਿਹਾ ਹੈ।ਉਨ੍ਹਾਂ ਜਥੇ ਦੇ ਪ੍ਰੋਗਰਾਮ ਬਾਰੇ ਦੱਸਿਆ ਕਿ 21 ਨਵੰਬਰ ਨੂੰ ਜਥਾ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ ਜਿਥੋਂ 22 ਨਵੰਬਰ ਨੂੰ ਗੁਰਦੁਆਰਾ ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਣਾ ਦੇ ਦਰਸ਼ਨ ਕਰਨ ਉਪਰੰਤ ਸ਼ਾਮ ਨੂੰ ਮੁੜ ਸ੍ਰੀ ਨਨਕਾਣਾ ਸਾਹਿਬ ਵਿਖੇ ਪਰਤ ਆਵੇਗਾ। 23 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ ਜਦਕਿ 24 ਨਵੰਬਰ ਨੂੰ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਜਾਣਗੇ।Sri Guru Nanak Dev ji Prakash Purab Pakistan pilgrims Jatha tomorrow Departਇਸੇ ਤਰ੍ਹਾਂ ਸ਼ਰਧਾਲੂ ਗੁਰਦੁਆਰਾ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰਨਗੇ ਅਤੇ 30 ਨਵੰਬਰ ਨੂੰ ਇਹ ਜਥਾ ਭਾਰਤ ਪੁੱਜ ਜਾਵੇਗਾ।ਬੇਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਹੋਰ ਵੀ ਵਿਸ਼ੇਸ਼ ਜਥੇ ਭੇਜੇ ਜਾਣਗੇ, ਜਿਸ ਸਬੰਧੀ ਸਰਕਾਰਾਂ ਨਾਲ ਗੱਲਬਾਤ ਚੱਲ ਰਹੀ ਹੈ। -PTCNews


Top News view more...

Latest News view more...