Sat, Apr 27, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮੀਟਿੰਗ

Written by  Shanker Badra -- November 15th 2018 05:51 PM
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮੀਟਿੰਗ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮੀਟਿੰਗ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮੀਟਿੰਗ:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਕ ਵਿਸ਼ੇਸ਼ ਬੈਠਕ ਦੌਰਾਨ ਵਿਚਾਰ-ਵਟਾਂਦਰਾਂ ਕੀਤਾ ਗਿਆ।ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉੱਪ-ਦਫ਼ਤਰ ਵਿਖੇ ਹੋਈ, ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਮੈਂਬਰ ਅਵਤਾਰ ਸਿੰਘ ਵਣਵਾਲਾ, ਸੁਖਵਰਸ਼ ਸਿੰਘ ਪੰਨੂੰ, ਮੁੱਖ ਸਕੱਤਰ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸਤਿੰਦਰ ਸਿੰਘ ਕੋਹਲੀ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 ਵਿਚ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਕੌਮਾਂਤਰੀ ਪੱਧਰ ਦੇ ਵਿਸ਼ਾਲ ਸਮਾਗਮ ਕਰਵਾਏ ਜਾਣੇ ਹਨ, ਉਥੇ ਹੀ ਇਸ ਸਾਲ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 22-23 ਨਵੰਬਰ ਤੋਂ ਸਾਰਾ ਸਾਲ ਚੱਲਣ ਵਾਲੇ ਸਮਾਗਮਾਂ ਦੀ ਆਰੰਭਤਾ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਆਰੰਭਤਾ ਸਮਾਗਮਾਂ ਦੀ ਰੂਪ-ਰੇਖਾ ਵਿਉਂਤਣ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇੱਕ ਸਬ-ਕਮੇਟੀ ਬਣਾਈ ਗਈ ਹੈ,ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂੰ, ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਸ਼ਾਮਲ ਕਰਦਿਆਂ ਕੋਆਰਡੀਨੇਟਰ ਦੀ ਜ਼ੁੰਮੇਵਾਰੀ ਮੀਤ ਸਕੱਤਰ ਸਿਮਰਜੀਤ ਸਿੰਘ ਕੰਗ ਨੂੰ ਦਿੱਤੀ ਗਈ ਹੈ। ਬੇਦੀ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਫੈਸਲਾ ਲਿਆ ਗਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 22 ਨਵੰਬਰ ਤੋਂ ਆਰੰਭ ਕੀਤੇ ਜਾਣ ਵਾਲੇ ਸਮਾਗਮਾਂ ਦੀ ਲੜੀ ਨਿਰੰਤਰ ਨਵੰਬਰ 2019 ਤੀਕ ਚਲਾਈ ਜਾਵੇਗੀ ਅਤੇ ਇਸ ਅਧੀਨ ਪਹਿਲੇ ਪਾਤਸ਼ਾਹ ਨਾਲ ਸਬੰਧਤ ਵੱਖ-ਵੱਖ ਇਤਿਹਾਸਕ ਅਸਥਾਨਾਂ ਵਿਖੇ ਹਰ ਮਹੀਨੇ ਪੂਰਨਮਾਸ਼ੀ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਦਾ ਪ੍ਰਬੰਧ ਕੀਤਾ ਜਾਇਆ ਕਰੇਗਾ।ਇਸ ਤੋਂ ਇਲਾਵਾ ਹੋਰ ਵਿਸ਼ੇਸ਼ ਸਮਾਗਮ, ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਸੈਮੀਨਾਰ, ਨਗਰ ਕੀਰਤਨ, ਕੀਰਤਨ ਦਰਬਾਰ ਅਤੇ ਗੁਰਮਤਿ ਕੈਂਪ ਆਦਿ ਵੀ ਸਾਲ ਭਰ ਲਗਾਤਾਰ ਚੱਲਣਗੇ।ਬੁਲਾਰੇ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਭਲਕੇ 16 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਹੋਰ ਅਹੁਦੇਦਾਰ ਅਤੇ ਸਬ-ਕਮੇਟੀ ਦੇ ਮੈਂਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਸਮੁੱਚੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਜਾਣਗੇ।ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਬਣਨ ਉਪਰੰਤ ਚੰਡੀਗੜ੍ਹ ਸਥਿਤ ਉਪ-ਦਫ਼ਤਰ ਵਿਖੇ ਪਹੁੰਚਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰਨਾਂ ਅਹੁਦੇਦਾਰਾਂ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। -PTCNews


Top News view more...

Latest News view more...