Fri, Apr 19, 2024
Whatsapp

ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਗਰੇਜ਼ੀ ਅਧਿਆਪਕਾਂ ਦੀ ਲਗਾਈ ਵਰਕਸ਼ਾਪ

Written by  Shanker Badra -- May 21st 2019 03:49 PM
ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਗਰੇਜ਼ੀ ਅਧਿਆਪਕਾਂ ਦੀ ਲਗਾਈ ਵਰਕਸ਼ਾਪ

ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਗਰੇਜ਼ੀ ਅਧਿਆਪਕਾਂ ਦੀ ਲਗਾਈ ਵਰਕਸ਼ਾਪ

ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਗਰੇਜ਼ੀ ਅਧਿਆਪਕਾਂ ਦੀ ਲਗਾਈ ਵਰਕਸ਼ਾਪ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਸਥਾਨਕ ਘਿਓ ਮੰਡੀ ਵਿਖੇ ਚੱਲ ਰਹੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ’ਚ ਦੋ ਰੋਜ਼ਾ ‘ਆਰਟ ਆਫ਼ ਲਰਨਿੰਗ ਇੰਗਲਿਸ਼ ਵਰਕਸ਼ਾਪ’ ਲਗਾਈ ਗਈ, ਜਿਸ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵਿਦਿਅਕ ਅਦਾਰਿਆਂ ਦੇ ਅੰਗਰੇਜ਼ੀ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੈਬਰਿਜ਼ ਯੂਨੀਵਰਸਿਟੀ ਪ੍ਰੈੱਸ ਦੇ ਸਹਿਯੋਗ ਨਾਲ ਲਗਾਈ ਗਈ। [caption id="attachment_298299" align="aligncenter" width="300"]Sri Guru Nanak Girl Senior secondary school English teachers Workshop ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਗਰੇਜ਼ੀ ਅਧਿਆਪਕਾਂ ਦੀ ਲਗਾਈ ਵਰਕਸ਼ਾਪ[/caption] ਇਸ ਵਰਕਸ਼ਾਪ ਦੌਰਾਨ ਸ੍ਰੀ ਗੁਰੂ ਨਾਨਕ ਗਰਲਜ਼ ਸਕੂਲ ਦੀ ਪਿ੍ਰੰਸੀਪਲ ਮਨਿੰਦਰਪਾਲ ਕੌਰ ਨੇ ਪ੍ਰਮੁੱਸ਼ ਸ਼ਖ਼ਸੀਅਤਾਂ ਅਤੇ ਹਾਜ਼ਰ ਅਧਿਆਪਕਾਂ ਨੂੰ ਜੀ-ਆਇਆਂ ਆਖਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਸਹਾਇਕ ਡਾਇਰੈਕਟਰ ਵਿੱਦਿਆ ਪ੍ਰਿੰਸੀਪਲ ਸਤਵੰਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ’ਚ ਅਜਿਹੀਆਂ ਗੋਸ਼ਟੀਆਂ ਸਮੇਂ ਦੀ ਲੋੜ ਹਨ ਕਿਉਂਕਿ ਇਨ੍ਹਾਂ ਨਾਲ ਅਧਿਆਪਕਾਂ ਨੂੰ ਵਰਤਮਾਨ ਸਮੇਂ ਦੇ ਹਾਣੀ ਬਣਨ ਵਿਚ ਵੱਡੀ ਸਹਾਇਤਾ ਮਿਲਦੀ ਹੈ। [caption id="attachment_298297" align="aligncenter" width="300"]Sri Guru Nanak Girl Senior secondary school English teachers Workshop ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਗਰੇਜ਼ੀ ਅਧਿਆਪਕਾਂ ਦੀ ਲਗਾਈ ਵਰਕਸ਼ਾਪ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਚੀਨ ਦੇ ਸ਼ਹਿਰ ਗਵਾਂਗਝੋਊ ‘ਚ ਵਾਪਰਿਆ ਦਰਦਨਾਕ ਹਾਦਸਾ ,13 ਯਾਤਰੀ ਜ਼ਖਮੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦਾ ਮੰਤਵ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਬਹੁਪੱਖੀ ਬਣਾਉਣਾ ਹੈ ਅਤੇ ਇਸ ਦੇ ਮੱਦੇਨਜ਼ਰ ਹੀ ਅਜਿਹੀਆਂ ਵਰਕਸ਼ਾਪਾਂ ਸਮੇਂ ਸਮੇਂ ਲਗਾਈਆਂ ਜਾਂਦੀਆਂ ਹਨ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਅੰਗਰੇਜ਼ੀ ਅਧਿਆਪਕਾਂ ਤੋਂ ਇਲਾਵਾ ਪ੍ਰਿੰਸੀਪਲ ਅਨਮੋਲਦੀਪ ਕੌਰ, ਪ੍ਰਿੰਸੀਪਲ ਚਰਨਜੀਤ ਕੌਰ ਅਤੇ ਪ੍ਰਿੰਸੀਪਲ ਅਮਰਜੀਤ ਕੌਰ ਵੀ ਮੌਜੂਦ ਸਨ। -PTCNews


Top News view more...

Latest News view more...