Mon, Apr 29, 2024
Whatsapp

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Written by  Shanker Badra -- October 31st 2020 01:44 PM
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ:ਅੰਮ੍ਰਿਤਸਰ : ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਅਤੇ ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 2 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਾਲਸਈ ਜਾਹੋ-ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਜਾ ਗਿਆ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸ਼ਰਧਾ ਤੇ ਉਤਸ਼ਾਹ ਸਹਿਤ ਸਜਾਇਆ ਗਿਆ ਹੈ। ਨਗਰ ਕੀਰਤਨ ਸਜਾਉਣ ਤੋਂ ਪਹਿਲਾਂ ਅਰਦਾਸ ਕੀਤੀ ਗਈ। [caption id="attachment_445161" align="aligncenter" width="300"]Sri Guru Ram Dass Ji Parkash Gurpurab of Nagar Kirtan 2020 Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ[/caption] ਇਸ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਹ ਨਗਰ ਕੀਰਤਨ ਗੁਰੂ ਰਾਮਦਾਸ ਸਰਾਂ, ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ ਅਤੇ ਘੰਟਾ ਘਰ ਪਲਾਜ਼ਾ, ਪਾਪੜਾ ਵਾਲਾ ਬਾਜ਼ਾਰ, ਆਟਾ ਮੰਡੀ, ਬਾਜ਼ਾਰ ਬਾਂਸਾਂ, ਚੌਕ ਛੱਤੀ ਖੂਹੀ, ਚੌਂਕ ਮੋਨੀ ਅਤੇ ਚੌਕ ਪਰਾਗਦਾਸ, ਚੌਕ ਬਾਬਾ ਸਾਹਿਬ ਆਦਿ ਇਲਾਕਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਣ ਹੋਵੇਗਾ। [caption id="attachment_445162" align="aligncenter" width="300"]Sri Guru Ram Dass Ji Parkash Gurpurab of Nagar Kirtan 2020 Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ[/caption] ਇਸ ਨਗਰ ਕੀਰਤਨ 'ਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਮਹਿੰਦਰ ਸਿੰਘ ਆਹਲੀ ਸਕੱਤਰ, ਭਾਈ ਰਜਿੰਦਰ ਸਿੰਘ ਮਹਿਤਾ ਅਤੇ ਭਗਵੰਤ ਸਿੰਘ ਸਿਆਲਕਾ ਮੈਂਬਰ, ਮੁਖਤਾਰ ਸਿੰਘ ਮੈਨੇਜਰ ਅਤੇ ਰਜਿੰਦਰ ਸਿੰਘ ਰੂਬੀ ਵਧੀਕ ਮੈਨੇਜਰ ਤੋਂ ਇਲਾਵਾ ਹੋਰ ਅਧਿਕਾਰੀ ਕਰਮਚਾਰੀ ਅਤੇ ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ, ਸ਼ਬਦੀ ਜਥੇ ਅਤੇ ਸੰਗਤਾਂ ਸ਼ਾਮਿਲ ਹੋਈਆਂ। -PTCNews


Top News view more...

Latest News view more...