Thu, Apr 25, 2024
Whatsapp

 ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ

Written by  Joshi -- October 07th 2017 07:40 PM -- Updated: October 07th 2017 09:12 PM
 ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ

 ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ

ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਅਲੌਕਿਕ ਜਲੌ ਤੇ ਦੀਪਮਾਲਾ ਰਹੀ ਵਿਸ਼ੇਸ਼ ਖਿੱਚ ਦਾ ਕੇਂਦਰ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਲਈ ਕੀਤੇ ਗਏ ਵਿਸ਼ਾਲ ਪ੍ਰਬੰਧ ਗੁਰੂ ਸਾਹਿਬਾਨ ਦੇ ਫਲਸਫੇ ਨਾਲ ਜੋੜਨ ਦਾ ਸਬੱਬ ਬਣਦੇ ਹਨ ਇਤਿਹਾਸਕ ਦਿਹਾੜੇ -ਪ੍ਰੋ: ਬਡੂੰਗਰ ਅੰਮ੍ਰਿਤਸਰ:  ਸਿੱਖ ਧਰਮ ਦੇ ਚੌਥੇ ਗੁਰੂ ਅਤੇ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਦੌਰਾਨ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਲਗਾਤਾਰ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਕੌਮ ਦੇ ਮਹਾਨ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ। ਇਸੇ ਦੌਰਾਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਅੱਜ ਇਨਾਮ ਤਕਸੀਮ ਕੀਤੇ ਗਏ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਵੀ ਦਰਬਾਰ ਵੀ ਕਰਵਾਇਆ ਗਿਆ ਜਿਸ ਵਿਚ ਕਵੀਆਂ ਵੱਲੋਂ ਚੌਥੇ ਪਾਤਸ਼ਾਹ ਜੀ ਦੀ ਉਸਤਿਤ ਵਿਚ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਅਤੇ ਮੁੰਬਈ ਦੀਆਂ ਸੰਗਤਾਂ ਵੱਲੋਂ ਕੀਤੀ ਗਈ ਫੁੱਲਾਂ ਦੀ ਸਜਾਵਟ ਵੀ ਆਕਰਸ਼ਣ ਦਾ ਕੇਂਦਰ ਰਹੀ। ਇਸ ਤੋਂ ਇਲਾਵਾ ਪਹਿਲੀ ਵਾਰ ਐਲ.ਈ.ਡੀ. ਤਕਨੀਕ ਨਾਲ ਕੀਤੀ ਗਈ ਦੀਪਮਾਲਾ ਦਾ ਨਜ਼ਾਰਾ ਵੀ ਵੱਖਰੀ ਸੁੰਦਰਤਾ ਪੇਸ਼ ਕਰ ਰਿਹਾ ਸੀ। ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਪੋ੍ਰ. ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਅਤੇ ਸੇਵਾ ਕਰਨ ਵਾਲੀਆਂ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਿੱਖੀ ਦਾ ਫਲਸਫਾ ਹੀ ਸਰਬ ਸਾਂਝੀਵਾਲਤਾ ਦਾ ਪ੍ਰਤੀਕ ਹੈ, ਇਸ ਵਿਚ ਸੇਵਾ, ਸਿਮਰਨ, ਪਰਉਪਕਾਰ ਵਰਗੀਆਂ ਉੱਤਮ ਕਦਰਾਂ-ਕੀਮਤਾਂ ਭਰੀਆਂ ਪਈਆਂ ਹਨ। ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਅਤੇ ਇਤਿਹਾਸਕ ਦਿਹਾੜੇ ਸਾਨੂੰ ਗੁਰੂ ਸਾਹਿਬਾਨ ਦੇ ਫਲਸਫੇ ਨਾਲ ਜੋੜਨ ਦਾ ਸਬੱਬ ਬਣਦੇ ਹਨ। ਉਨ੍ਹਾਂ ਕਿਹਾ ਕਿ ਆਪਣੇ ਜੀਵਨ ਵਿਚ ਗੁਰੂ ਸਾਹਿਬ ਦੀ ਵਿਚਾਰਧਾਰਾ ’ਤੇ ਅਮਲ ਕਰਨਾ ਹੀ ਗੁਰੂ ਸਾਹਿਬਾਨ ਲਈ ਸੱਚੀ ਸ਼ਰਧਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਬਿਜੈ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਲੱਖਣ ਸਿੰਘ ਮੈਨੇਜਰ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਆਦਿ ਮੌਜੂਦ ਸਨ। Sri Guru Ramdas Ji Prakash Purab:  ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਨੇ ਕੀਤੇ ਵਿਸ਼ਾਲ ਪ੍ਰਬੰਧ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਕੀਤੇ ਪ੍ਰਬੰਧਾਂ ਤੇ ਤਿਆਰੀਆਂ ਦੀ ਗੱਲ ਕਰੀਏ ਤਾਂ ਸਥਾਨਕ ਸੰਗਤਾਂ ਦੀ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਸਥਾਵਾਂ, ਸਭਾ ਸੁਸਾਇਟੀਆਂ, ਸ੍ਰੀ ਦਰਬਾਰ ਸਾਹਿਬ ਸਮੂਹ ਦੇ ਆਸਪਾਸ ਦੇ ਘਰਾਂ, ਦੁਕਾਨਦਾਰਾਂ, ਹੋਟਲਾਂ ਅਤੇ ਰੇਹੜੀਆਂ-ਫੜੀਆਂ ਵਾਲਿਆਂ ਤੱਕ ਨੂੰ ਸੱਦਾ ਪੱਤਰਾਂ ਦੇ ਨਾਲ ਲੱੱੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ। ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਪ੍ਰੇਰਨਾ ਸਦਕਾ ਪ੍ਰਕਾਸ਼ ਪੁਰਬ ਸਮੇਂ 40 ਕੁਇੰਟਲ ਲੱਡੂਆਂ ਦੀ ਸੇਵਾ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ ਬਾਬਾ ਹਰਭਜਨ ਸਿੰਘ ਭਲਵਾਨ, 30 ਕੁਇੰਟਲ ਲੱਡੂ ਕਾਰ-ਸੇਵਾ ਹੰਸਾਲੀ ਵਾਲਿਆਂ ਵਲੋਂ ਡਾ. ਧਰਮਜੀਤ ਸਿੰਘ ਅਤੇ 10 ਕੁਇੰਟਲ ਲੱਡੂਆਂ ਦੀ ਸੇਵਾ ਸੇਵਕ ਜਥਾ ਕੜਾਹ ਪ੍ਰਸ਼ਾਦ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਲੋਂ ਕੀਤੀ ਗਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮਦਾਸ ਵਿਖੇ ਸੰਗਤਾਂ ਲਈ ਸ਼ਾਹੀ ਪਨੀਰ, ਪਾਸਤਾ, ਕਚੋਰੀ, ਛੋਲੇ ਭਠੂਰੇ, ਕੜ੍ਹੀ ਚੌਲ, ਮੂੰਗੀ ਦਾ ਕੜਾਹ, ਜਲੇਬੀਆਂ, ਖੀਰ, ਲੱਸੀ ਆਦਿ ਵੱਖ-ਵੱਖ ਤਰ੍ਹਾਂ ਦੇ ਪਕਵਾਨ ਸ਼ਾਮਲ ਸਨ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤਿਆਂ ’ਤੇ ਦੂਰੋਂ ਨੇੜਿਓਂ ਆਈਆਂ ਵੱਖ-ਵੱਖ ਸਭਾ ਸੁਸਾਇਟੀਆਂ ਅਤੇ ਜਥੇਬੰਦੀਆਂ ਵਲੋਂ ਲਗਭਗ ਇੱਕ ਸੌ ਦੇ ਕਰੀਬ ਲੰਗਰ ਲਗਾਏ ਗਏ ਸਨ, ਜਿਨ੍ਹਾਂ ਵਿਚ ਲੰਗਰਾਂ ਦੀ ਸੇਵਾ ਕਰਨ ਵਾਲਿਆਂ ਵਿਚ ਜਿੱਥੇ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਨਿਸ਼ਕਾਮ ਸੇਵਕ ਜਥਾ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ, ਸ਼ਹੀਦ ਸਿੰਘ ਸਭਾ, ਸਰੋਵਰ ਸੇਵਾ ਦੇ ਪ੍ਰੇਮੀ ਆਦਿ ਸਮੇਤ ਅਨੇਕਾਂ ਇਲਾਕਿਆਂ ਦੀਆਂ ਸੰਗਤਾਂ ਵਿਸ਼ੇਸ਼ ਹਨ। ਇਹ ਸਾਰੇ ਵਿਆਪਕ ਪ੍ਰਬੰਧਾਂ ਨੂੰ ਸਫਲਤਾ ਨਾਲ ਨੇਪਰੇ ਚਾੜ੍ਹਨ ਲਈ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ ਅਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਆਦਿ ਸਮੁੱਚੇ ਅਮਲੇ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਕਾਰਜਸ਼ੀਲ ਰਹੇ। —PTC News


Top News view more...

Latest News view more...